ਸ੍ਰੀ ਮੁਕਤਸਰ ਸਾਹਿਬ 'ਚ ਕਾਰ ਚਾਲਕ ਮਹਿਲਾ ਨੇ ਮੋਟਰਸਾਈਕਲ ਸਵਾਰਾਂ ਨੂੰ ਦਰੜਿਆ, ਇਕ ਦੀ ਮੌਤ

By : GAGANDEEP

Published : Jun 23, 2023, 3:46 pm IST
Updated : Jun 23, 2023, 3:47 pm IST
SHARE ARTICLE
photo
photo

ਕਾਰ ਸਵਾਰ ਮਹਿਲਾ ਸਮੇਤ ਇਕ ਨੌਜਵਾਨ ਦੀ ਹੋਈ ਮੌਤ

 

ਸ੍ਰੀ ਮੁਕਤਸਰ ਸਾਹਿਬ: ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ 'ਚ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਦੋ ਬਾਈਕ ਸਵਾਰਾਂ 'ਚੋਂ ਇਕ ਦੀ ਮੌਤ ਹੋ ਗਈ, ਜਦਕਿ ਕਾਰ ਚਾਲਕ ਸਮੇਤ ਇਕ ਨੌਜਵਾਨ  ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਗਿੱਦੜਬਾਹਾ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਸੜਕ ਕਿਨਾਰੇ ਪੈਂਚਰ ਟੈਂਕਰ ਦਾ ਟਾਇਰ ਬਦਲ ਰਹੇ ਦੋ ਨੌਜਵਾਨਾਂ ਨੂੰ ਤੇਜ਼ ਰਫਤਾਰ ਟਰੱਕ ਨੇ ਕੁਚਲਿਆ, ਦੋਵਾਂ ਦੀ ਮੌਤ

ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਗਿੱਦੜਬਾਹਾ ਦੇ ਐਸਐਚਓ ਗੁਰਵਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ। ਲਾਸ਼ ਅਤੇ ਦੋਵੇਂ ਵਾਹਨਾਂ ਨੂੰ ਕਬਜ਼ੇ 'ਚ ਲੈ ਲਿਆ। ਮ੍ਰਿਤਕ ਦੀ ਪਛਾਣ ਪਾਲਾ ਸਿੰਘ ਵਜੋਂ ਹੋਈ ਹੈ। ਜ਼ਖ਼ਮੀਆਂ ਦੇ ਨਾਂ ਰੁਪਿੰਦਰ ਸਿੰਘ ਹੈ ਅਤੇ ਕਾਰ ਚਾਲਕ ਔਰਤ ਹੈ, ਜੋ ਅਜੇ ਇਲਾਜ ਅਧੀਨ ਹੈ।

ਇਹ ਵੀ ਪੜ੍ਹੋ: ਟਾਈਟੈਨਿਕ ਵਿਚ ਡੁੱਬੇ ਪ੍ਰੇਮੀ ਜੋੜੇ ਨਾਲ ਹੈ ਟਾਇਟਨ ਹਾਦਸੇ ਵਿਚ ਮਰੇ ਸਟਾਕਟਨ ਰਸ਼ ਦੀ ਪਤਨੀ ਦਾ ਗਹਿਰਾ ਸਬੰਧ

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਥੇੜੀ ਵਾਸੀ ਪਾਲਾ ਸਿੰਘ ਅਤੇ ਰੁਪਿੰਦਰ ਸਿੰਘ ਮੋਟਰ ਸਾਈਕਲ ’ਤੇ ਗਿੱਦੜਬਾਹਾ ਵੱਲ ਜਾ ਰਹੇ ਸਨ ਕਿ ਕੌਮੀ ਮਾਰਗ ’ਤੇ ਮਾਰਕਫੈੱਡ ਨੇੜੇ ਹੁਸਨਰ ਤੋਂ ਥਰਾਜਵਾਜਾ ਚੌਕ ਵਿਚਕਾਰ ਇਕ ਮਹਿਲਾ ਕਾਰ ਚਾਲਕ ਨੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿਤੀ। ਕਾਰ ਨੇ ਬਾਈਕ ਸਵਾਰਾਂ ਨੂੰ 500 ਮੀਟਰ ਤੱਕ ਘਸੀਟਿਆ। ਡਾਕਟਰਾਂ ਨੇ ਪਾਲਾ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਗੰਭੀਰ ਜ਼ਖ਼ਮੀ ਰੁਪਿੰਦਰ ਸਿੰਘ ਨੂੰ ਰੈਫਰ ਕਰ ਦਿੱਤਾ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement