Punjab News : ਪੰਜਾਬ ’ਚ ਮੂੰਹ-ਖੁਰ ਅਤੇ ਗਲ਼ਘੋਟੂ ਤੋਂ ਬਚਾਅ ਲਈ 58.93 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ
Published : Jun 23, 2024, 6:02 pm IST
Updated : Jun 23, 2024, 6:02 pm IST
SHARE ARTICLE
Gurmeet Singh Khuddian
Gurmeet Singh Khuddian

ਮੂੰਹ-ਖੁਰ ਤੇ ਗਲਘੋਟੂ ਵਿਰੋਧੀ ਟੀਕਾਕਰਨ ਮੁਹਿੰਮ 30 ਜੂਨ ਨੂੰ ਹੋਵੇਗੀ ਸਮਾਪਤ

Punjab News : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ 58.93 ਲੱਖ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਅਤੇ ਗਲਘੋਟੂ ਦੀ ਬਿਮਾਰੀ ਤੋਂ ਬਚਾਉਣ ਲਈ ਟੀਕੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 30 ਜੂਨ ਤੋਂ ਪਹਿਲਾਂ ਪਹਿਲਾਂ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਲਈ ਕੁੱਲ 65,47,407 ਪਸ਼ੂਧਨ  (25,31,460 ਗਾਵਾਂ ਅਤੇ 40,15,947 ਮੱਝਾਂ ) ਦਾ ਟੀਕਾਕਰਨ ਕੀਤਾ ਜਾਵੇ।

ਪਸ਼ੂਆਂ ਨੂੰ ਅਜਿਹੀਆਂ ਘਾਤਕ ਅਤੇ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਲਈ ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਸ: ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਸ਼ੂ ਪਾਲਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਾਰੇ ਫੀਲਡ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਕ ਵੀ ਪਸ਼ੂ ਟੀਕਾਕਰਨ ਖੁਣੋ ਨਾ ਰਹਿ ਜਾਵੇ ਕਿਉਂਕਿ ਇਹ ਬਿਮਾਰੀਆਂ ਪਸ਼ੂਆਂ ਦੀ ਸਰੀਰਕ ਸਮਰੱਥਾ ਦੇ ਨਾਲ ਦੁੱਧ ਦੀ ਪੈਦਾਵਾਰ ਵੀ ਘਟਾਉਂਦੀਆਂ ਹਨ।

ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ 90 ਫੀਸਦੀ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਤੋਂ ਅਤੇ 85.3 ਫੀਸਦੀ ਪਸ਼ੂਆਂ ਨੂੰ ਗਲਘੋਟੂ ਤੋਂ ਬਚਾਅ ਲਈ ਵੈਕਸੀਨ ਦੀ ਡੋਜ਼ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਵੈਕਸੀਨ ਸੂਬੇ ਦੀਆਂ ਸਾਰੀਆਂ ਵੈਟਰਨਰੀ ਸੰਸਥਾਵਾਂ ਵਿੱਚ ਉਪਲਬਧ ਹਨ ਅਤੇ ਕੋਈ ਵੀ ਪਸ਼ੂ ਪਾਲਕ ਟੀਕਾਕਰਨ ਲਈ ਆਪਣੀ ਨੇੜਲੀ ਵੈਟਰਨਰੀ ਸੰਸਥਾ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਨੇ ਟੀਕਾਕਰਨ ਮੁਹਿੰਮ ਨਾਲ ਜੁੜੇ ਫੀਲਡ ਸਟਾਫ ਨੂੰ ਸਪੱਸ਼ਟ ਤੌਰ ’ਤੇ ਕਿਹਾ ਕਿ ਟੀਕਾਕਰਨ ਵਿੱਚ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement