Coronavirus:ਮੁੱਖ ਮੰਤਰੀ ਦੇ ਆਦੇਸ਼ਾਂ 'ਤੇ 6355 ਪੁਲਿਸ ਕਰਮੀਆਂ ਨੂੰ ਗੈਰ ਜ਼ਰੂਰੀ ਡਿਊਟੀ ਤੋਂ ਹਟਾਇਆ
Published : Jul 23, 2020, 5:05 pm IST
Updated : Jul 23, 2020, 5:06 pm IST
SHARE ARTICLE
Amarinder Singh
Amarinder Singh

ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਕੋਵਿਡ-19 ਨਾਲ ਨਜਿੱਠਣ ਲਈ ਪੁਲਿਸ ਨੂੰ ਕੋਵਿਡ ਡਿਊਟੀ ਲਈ ਰਾਖਵੇਂ ਰੱਖਣ.........

ਚੰਡੀਗੜ੍ਹ:  ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਕੋਵਿਡ-19 ਨਾਲ ਨਜਿੱਠਣ ਲਈ ਪੁਲਿਸ ਨੂੰ ਕੋਵਿਡ ਡਿਊਟੀ ਲਈ ਰਾਖਵੇਂ ਰੱਖਣ ਅਤੇ ਪੁਲਿਸ ਥਾਣਿਆਂ ਅਤੇ ਆਰਮਡ ਬਟਾਲੀਅਨਾਂ ਵਿੱਚ ਤਾਇਨਾਤ ਫੀਲਡ ਸਟਾਫ ਨੂੰ ਹੋਰ ਮਜ਼ਬੂਤ ਕਰਨ ਲਈ 6355 ਪੰਜਾਬ ਪੁਲਿਸ ਕਰਮਚਾਰੀਆਂ ਨੂੰ ਗੈਰ ਮਹੱਤਵਪੂਰਨ ਡਿਊਟੀ ਤੋਂ ਹਟਾ ਲਿਆ ਗਿਆ।

coronaviruscoronavirus

ਸੂਬੇ ਭਰ ਵਿੱਚ ਕੋਵਿਡ ਸਬੰਧੀ ਨਿਯਮਾਂ ਅਤੇ ਪ੍ਰੋਟੋਕਾਲ ਨੂੰ ਲਾਗੂ ਕਰਨ ਲਈ ਕਾਰਜਸ਼ੀਲ ਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਜ਼ਿਲ੍ਹਿਆਂ ਦੇ ਪੁਲਿਸ ਥਾਣਿਆਂ ਲਈ 202 ਅਤੇ ਆਰਮਡ ਬਟਾਲੀਅਨਾਂ ਵਿੱਚ 20 ਹੋਰ ਕੋਵਿਡ ਦਸਤੇ ਬਣਾਏ ਗਏ ਹਨ।

coronaviruscoronavirus

ਡੀ.ਜੀ.ਪੀ. ਦਿਨਕਰ ਗੁਪਤਾ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਪੁਲਿਸ ਕਰਮੀਆਂ ਨੂੰ ਜਟਾਉਣ ਦਾ ਕੰਮ 17 ਜੁਲਾਈ ਤੋਂ ਸ਼ੁਰੂ ਹੋ ਗਿਆ ਸੀ ਅਤੇ 23 ਜੁਲਾਈ ਤੱਕ 3669 ਕਰਮੀ ਜ਼ਿਲ੍ਹਿਆਂ ਅਤੇ 475 ਕਰਮੀ ਆਰਮਡ ਬਟਾਲੀਅਨਾਂ ਦੇ ਕੋਵਿਡ ਦਸਤਿਆਂ ਵਿੱਚ ਸ਼ਾਮਲ ਹੋ ਚੁੱਕੇ ਹਨ।

DGP Dinkar GuptaDGP Dinkar Gupta

ਹਟਾਉਣ ਵਾਲੇ ਮੁਲਾਜ਼ਮਾਂ ਵਿੱਚ ਜ਼ਿਲਾ ਪੁਲਿਸ ਦਫਤਰਾਂ, ਪੁਲਿਸ ਲਾਈਨਜ਼, ਸਾਂਝ ਕੇਂਦਰਾਂ, ਪੁਲਿਸ/ਸਿਵਲ ਅਧਿਕਾਰੀਆਂ ਤੇ ਧਮਕੀਆਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਨਾਲ ਜੁੜੇ ਅਤੇ ਹੋਰ ਯੂਨਿਟਾਂ ਨਾਲ ਆਰਜ਼ੀ ਤੌਰ 'ਤੇ ਜੁੜੇ ਮੁਲਾਜ਼ਮ ਸ਼ਾਮਲ ਹਨ।

Police Police

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੋਵਿਡ ਦੀ ਸਮੀਖਿਆ ਲਈ ਸੱਦੀ ਵੀਡਿਓ ਕਾਨਫਰੰਸ ਮੀਟਿੰਗ ਵਿੱਚ ਡੀ.ਜੀ.ਪੀ. ਨੇ ਦੱਸਿਆ ਕਿ ਇਸ ਪ੍ਰਕਿਰਿਆ ਤੋਂ ਬਾਅਦ ਸਿਪਾਹੀ ਤੋਂ ਇੰਸਪੈਕਟਰ ਰੈਂਕ 'ਤੇ 1800 ਹੋਰ ਪੁਲਿਸ ਕਰਮੀਆਂ ਨੂੰ ਪੁਲਿਸ ਥਾਣਿਆਂ ਵਿੱਚ ਤਾਇਨਾਤ ਕਰ ਦਿੱਤਾ ਗਿਆ ਹੈ।

ਆਰਡਮ ਬਟਾਲੀਅਨਾਂ ਦੇ ਕੋਵਿਡ ਦਸਤਿਆਂ ਵਿੱਚ 475 ਕਰਮੀਆਂ ਦੀ ਨਫਰੀ ਤੋਂ ਇਲਾਵਾ ਵਾਧੂ ਪੁਲਿਸ ਜਵਾਨ ਤਾਇਨਾਤ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ ਸ਼ੰਭੂ ਬੈਰੀਅਰ ਵਿਖੇ 118, ਜ਼ਿਲ੍ਹਿਆਂ ਵਿੱਚ ਸੁਰੱਖਿਆ ਡਿਊਟੀ 'ਤੇ 191 ਅਤੇ ਆਰਮਡ ਬਟਾਲੀਅਨਾਂ ਦੇ ਗੈਰ ਸਰਕਾਰੀ ਸੰਗਠਨਾਂ 'ਤੇ 102 ਜਵਾਨ ਲਾਏ ਗਏ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement