ਮੂਸੇਵਾਲਾ ਮਾਮਲਾ: ਪੰਜਾਬ ਪੁਲਿਸ ਦਾ 'ਆਪ੍ਰੇਸ਼ਨ ਮੁੰਡੀ', 3 ਸੂਬਿਆਂ ਵਿਚ ਤਲਾਸ਼ੀ ਮੁਹਿੰਮ ਜਾਰੀ 
Published : Jul 23, 2022, 9:00 am IST
Updated : Jul 23, 2022, 9:02 am IST
SHARE ARTICLE
Shooter Deepak Mundi
Shooter Deepak Mundi

ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਦੀਪਕ ਮੁੰਡੀ ਦੀ ਭਾਲ ਕੀਤੀ ਜਾ ਰਹੀ ਹੈ

 

ਮਾਨਸਾ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਛੇਵੇਂ ਸ਼ਾਰਪਸ਼ੂਟਰ ਨੂੰ ਫੜਨ ਲਈ ਪੰਜਾਬ ਪੁਲਿਸ ਨੇ 'ਆਪ੍ਰੇਸ਼ਨ ਮੁੰਡੀ' ਸ਼ੁਰੂ ਕਰ ਲਿਆ ਹੈ। ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਦੀਪਕ ਮੁੰਡੀ ਦੀ ਭਾਲ ਕੀਤੀ ਜਾ ਰਹੀ ਹੈ। ਮੂਸੇਵਾਲਾ ਦਾ ਕਤਲ ਕਰਨ ਵਾਲੇ 3 ਸਾਰਪ ਸ਼ੂਟਰ  ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਉਰਫ਼ ਕੁਲਦੀਪ  ਫੜੇ ਗਏ ਹਨ। ਦੂਜੇ ਪਾਸੇ ਅੰਮ੍ਰਿਤਸਰ ਵਿਚ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਕੁੱਸਾ ਦਾ ਪੰਜਾਬ ਪੁਲਿਸ ਨੇ ਐਂਨਕਾਊਂਟਰ ਕਰ ਕੇ ਉਹਨਾਂ ਨੂੰ ਮਾਰ ਗਿਰਾਇਆ ਹੈ। 

 

ਸ਼ਾਰਪਸ਼ੂਟਰ ਦੀਪਕ ਮੁੰਡੀ ਮੂਸੇਵਾਲਾ ਦੇ ਕਤਲ ਵਿਚ ਬੋਲੇਰੋ ਮਾਡਿਊਲ ਦਾ ਹਿੱਸਾ ਸੀ। ਉਹ ਪ੍ਰਿਆਵਰਤ ਫੌਜੀ, ਕਸ਼ਿਸ਼ ਅਤੇ ਅੰਕਿਤ ਸੇਰਸਾ ਦੇ ਨਾਲ ਸੀ। ਕਤਲ ਤੋਂ ਬਾਅਦ ਉਹ ਉਨ੍ਹਾਂ ਨਾਲ ਪੰਜਾਬ ਤੋਂ ਹਰਿਆਣਾ ਰਾਹੀਂ ਗੁਜਰਾਤ ਪਹੁੰਚ ਗਿਆ। ਉਥੋਂ ਫੌਜੀ ਅਤੇ ਕਸ਼ਿਸ਼ ਨੂੰ ਛੱਡ ਕੇ ਮੁੰਡੀ ਨੇ ਅੰਕਿਤ ਸੇਰਸਾ ਨਾਲ ਆਪਣੀ ਜਗ੍ਹਾ ਬਦਲ ਲਈ। ਜਦੋਂ ਅੰਕਿਤ ਦਿੱਲੀ ਪਹੁੰਚਿਆ ਤਾਂ ਉਹ ਉਸ ਨੂੰ ਛੱਡ ਕੇ ਕਿਸੇ ਹੋਰ ਥਾਂ ਚਲਾ ਗਿਆ। ਫਿਲਹਾਲ, ਮੁੰਡੀ ਕਤਲ ਦੇ ਮਾਸਟਰਮਾਈਂਡ ਅਤੇ ਸ਼ਾਰਪਸ਼ੂਟਰਾਂ ਦੇ ਸੰਪਰਕ ਵਿਚ ਨਹੀਂ ਸੀ। ਜਿਸ ਕਾਰਨ ਪੁਲਿਸ ਉਸ ਨੂੰ ਫੜ ਨਹੀਂ ਸਕੀ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਦੀਪਕ ਮੁੰਡੀ ਬਾਰੇ ਅਹਿਮ ਲੀਡ ਮਿਲੀ ਹੈ। ਪੁਲਿਸ ਟੀਮ ਉਸ ਦੇ ਪਿੱਛੇ ਲੱਗੀ ਹੋਈ ਹੈ। ਜਲਦ ਹੀ ਉਸ ਨੂੰ ਫੜ ਲਿਆ ਜਾਵੇਗਾ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement