ਸਿਮਰਨਜੀਤ ਮਾਨ ਨੇ ਟੀਨਾ ਕਪੂਰ ਖਿਲਾਫ਼ ਦਰਜ ਕਰਵਾਈ ਸ਼ਿਕਾਇਤ, ਕਿਹਾ - ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ 
Published : Jul 23, 2022, 2:28 pm IST
Updated : Jul 23, 2022, 2:28 pm IST
SHARE ARTICLE
 Simranjeet Mann
Simranjeet Mann

ਮੈਂ ਜੇਲ੍ਹ ਜਾਣ ਨੂੰ ਤਿਆਰ ਹਾਂ ਪਰ ਸਿਮਰਨਜੀਤ ਮਾਨ ਨੂੰ ਨਹੀਂ ਛੱਡਾਂਗੀ

 

ਸੰਗਰੂਰ - ਸੰਗਰੂਰ ਤੋਂ ਸੰਸਦ ਸਿਮਰਨਜੀਤ ਸਿੰਘ ਮਾਨ ਨੇ ਉਨ੍ਹਾਂ ਦੇ ਖਿਲਾਫ ਸ਼ਿਕਾਇਤ ਕਰਨ ਵਾਲੀ ਭਾਜਪਾ ਨੇਤਾ 'ਤੇ ਜਵਾਬੀ ਕਾਰਵਾਈ ਕੀਤੀ ਹੈ। ਮਾਨ ਟੀਨਾ ਕਪੂਰ ਦੇ ਖਿਲਾਫ ਦਿੱਲੀ ਦੇ ਸੰਸਦ ਮਾਰਗ ਨੇ ਪਹੁੰਚਿਆ। ਮਾਨ ਨੇ ਕਿਹਾ ਕਿ ਕਪੂਰ ਦੇ ਖਿਲਾਫ਼ ਕੇਸ ਦਰਜ ਕੀਤਾ ਜਾਵੇ। ਟੀਨਾ ਕਪੂਰ ਨੇ ਕੁਝ ਦਿਨ ਪਹਿਲਾ ਸਿਮਰਨਜੀਤ ਮਾਨ ਦੇ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਨੇ ਸਿਮਰਨਜੀਤ ਮਾਨ ਦੇ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹੇ ਜਾਣ ਨੂੰ ਲੈ ਕੇ ਐੱਫਆਈਆਰ ਦੀ ਮੰਗ ਕੀਤੀ ਸੀ।  

ਸਾਬਕਾ ਆਈਪੀਐਸ ਅਧਿਕਾਰੀ ਸਿਮਰਨਜੀਤ ਮਾਨ ਨੇ ਸ਼ਿਕਾਇਤ ਵਿਚ ਕਿਹਾ ਹੈ ਕਿ ਉਨ੍ਹਾਂ ਦੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਟੀਨਾ ਕਪੂਰ ਸ਼ਰਮਾ ਨੇ ਇਸ ਨੂੰ ਤੋੜ ਮਰੋੜ ਕੇ ਥਾਣੇ 'ਚ ਸ਼ਿਕਾਇਤ ਦਿੱਤੀ ਹੈ। ਉਹਨਾਂ ਨੇ ਟੀਨਾ ਖ਼ਿਲਾਫ਼ ਆਈਪੀਸੀ ਦੀ ਧਾਰਾ 182 ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। 

file photo

 

ਟੀਨਾ ਕਪੂਰ ਨੇ ਇਕ ਵੀਡੀਓ ਵਿਚ ਕਿਹਾ ਕਿ ਮਾਨ ਸਾਹਿਬ ਕਹਿ ਰਹੇ ਹਨ ਕਿ ਮੈਂ ਦੇਸ਼ ਨੂੰ ਧੋਖਾ ਦੇ ਰਹੀ ਹਾਂ। ਮੈਂ ਤੁਹਾਡੇ ਖਿਲਾਫ਼ ਝੂਠਾ ਪ੍ਰਚਾਰ ਕਰ ਰਹੀ ਹਾਂ। ਮੈਂ ਤੁਹਾਨੂੰ ਨਹੀਂ ਛੱਡਾਂਗੀ ਤੁਸੀਂ ਭਗਤ ਸਿੰਘ ਨੂੰ ਅੱਤਵਾਦੀ ਕਹਿ ਕੇ ਮੇਰੇ ਸਮੇਤ ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਜਿੱਥੇ ਚਾਹੋ, ਸ਼ਿਕਾਇਤ ਕਰੋ। ਮੈਂ ਭਗਤ ਸਿੰਘ ਲਈ ਜੇਲ੍ਹ ਜਾਣ ਲਈ ਤਿਆਰ ਹਾਂ। ਮੈਂ ਤੁਹਾਨੂੰ ਉਜਾਗਰ ਕਰਦੀ ਰਹਾਂਗੀ। 

file photo 

ਦਿਲਚਸਪ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ ਲਗਾਤਾਰ ਸ਼ਹੀਦ ਭਗਤ ਸਿੰਘ ਨੂੰ ਆਦਰਸ਼ ਦੱਸ ਰਹੀ ਹੈ। ਭਗਤ ਸਿੰਘ ਦੇ ਨਾਂ 'ਤੇ ਚੋਣ ਲੜਨ ਤੋਂ ਬਾਅਦ ਭਗਵੰਤ ਮਾਨ ਨੇ ਵੀ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਇਸ ਦੇ ਬਾਵਜੂਦ ਪੰਜਾਬ ਦੀ 'ਆਪ' ਸਰਕਾਰ ਨੇ ਭਗਤ ਸਿੰਘ ਨੂੰ ਅੱਤਵਾਦੀ ਕਹਿਣ 'ਤੇ ਕੋਈ ਕਾਰਵਾਈ ਨਹੀਂ ਕੀਤੀ। ‘ਆਪ’ ਦੇ ਮੰਤਰੀ ਮੀਤ ਹੇਅਰ ਨੇ ਪ੍ਰੈਸ ਕਾਨਫਰੰਸ ਕਰਕੇ ਮੁਆਫ਼ੀ ਦੀ ਮੰਗ ਕੀਤੀ ਪਰ ਅੱਗੇ ਕੋਈ ਕਾਰਵਾਈ ਨਹੀਂ ਹੋਈ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement