ਸ਼ੁਰੂਆਤੀ ਕਾਰੋਬਾਰ ’ਚ ਰੁਪਿਆ ਸੱਤ ਪੈਸੇ ਕਮਜ਼ੋਰ ਹੋ ਕੇ ਖੁਲ੍ਹਿਆ
Published : Jul 23, 2022, 12:03 am IST
Updated : Jul 23, 2022, 12:03 am IST
SHARE ARTICLE
image
image

ਸ਼ੁਰੂਆਤੀ ਕਾਰੋਬਾਰ ’ਚ ਰੁਪਿਆ ਸੱਤ ਪੈਸੇ ਕਮਜ਼ੋਰ ਹੋ ਕੇ ਖੁਲ੍ਹਿਆ

ਮੁੰਬਈ, 22 ਜੁਲਾਈ : ਅਮਰੀਕੀ ਡਾਲਰ ਦੀ ਮਜ਼ਬੂਤੀ ਅਤੇ ਵਿਦੇਸ਼ੀ ਬਾਜ਼ਾਰਾਂ ’ਚ ਕੱਚੇ ਤੇਲ ਦੀਆਂ ਕੀਮਤਾਂ ’ਚ ਵਾਧੇ ਕਾਰਨ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ’ਚ ਰੁਪਿਆ ਸੱਤ ਪੈਸੇ ਕਮਜ਼ੋਰ ਹੋ ਕੇ 79.92 ਰੁਪਏ ਪ੍ਰਤੀ ਡਾਲਰ ’ਤੇ ਆ ਗਿਆ। 
ਅੰਤਰ-ਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ’ਚ ਰੁਪਿਆ 79.90 ’ਤੇ ਖੁਲ੍ਹਿਆ ਪਰ ਕੱੁਝ ਹੀ ਸਮੇਂ ’ਚ ਇਹ 79.92 ਰੁਪਏ ਪ੍ਰਤੀ ਡਾਲਰ ’ਤੇ ਆ ਗਿਆ। ਇਸ ਤਰ੍ਹਾਂ ਰੁਪਏ ’ਚ ਪਿਛਲੇ ਦਿਨ ਦੇ ਮੁਕਾਬਲੇ ਸੱਤ ਪੈਸੇ ਦੀ ਕਮਜ਼ੋਰੀ ਦਰਜ ਕੀਤੀ ਗਈ।
ਕੱਚੇ ਤੇਲ ਦੀਆਂ ਕੀਮਤਾਂ ’ਚ ਗਿਰਾਵਟ ਅਤੇ ਵਿਦੇਸ਼ੀ ਪ੍ਰਵਾਹ ਵਧਣ ਕਾਰਨ ਵੀਰਵਾਰ ਨੂੰ ਰੁਪਿਆ ਅਪਣੇ ਸੱਭ ਤੋਂ ਹੇਠਲੇ ਪੱਧਰ ਤੋਂ ਉਭਰ ਕੇ 20 ਪੈਸੇ ਦੀ ਮਜ਼ਬੂਤੀ ਨਾਲ 79.85 ਪ੍ਰਤੀ ਡਾਲਰ ’ਤੇ ਬੰਦ ਹੋਇਆ। ਇਸ ਦੌਰਾਨ  ਛੇ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਮਜ਼ਬੂਤੀ ਮਾਪਦਾ ਡਾਲਰ ਸੂਚਕਾਂਕ  0.01 ਫ਼ੀ ਸਦੀ ਵਧ ਕੇ 106.54 ’ਤੇ ਰਿਹਾ। 
ਅੰਤਰਰਾਸ਼ਟਰੀ ਤੇਲ ਸਟੈਂਡਰਡ ਬ੍ਰੈਂਟ ਕਰੂਡ ਫ਼ਿਊਚਰਜ਼ ਇਕ ਫ਼ੀ ਸਦੀ ਵਧ ਕੇ 104.90 ਡਾਲਰ ਪ੍ਰਤੀ ਬੈਰਲ ’ਤੇ ਕਾਰੋਬਾਰ ਕਰ ਰਿਹਾ ਸੀ। ਵੀਰਵਾਰ ਨੂੰ ਵੀ ਵਿਦੇਸ਼ੀ ਨਿਵੇਸ਼ਕ ਸ਼ੁੱਧ ਖ਼ਰੀਦਦਾਰ ਬਣੇ ਰਹੇ। (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement