'ਚਿੱਟੇ' ਨੇ ਲਈ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਜਾਨ

By : KOMALJEET

Published : Jul 23, 2023, 11:55 am IST
Updated : Jul 23, 2023, 11:55 am IST
SHARE ARTICLE
representational Image
representational Image

ਨਸ਼ੇ ਦਾ ਟੀਕਾ ਲਗਾਉਣ ਨਾਲ ਹੋਈ ਮੌਤ 

ਮਾਨਸਾ : ਚਿੱਟੇ ਨੇ ਸੈਂਕੜੇ ਘਰਾਂ ਦੇ ਚਿਰਾਗ਼ ਬੁਝਾ ਦਿਤੇ ਹਨ ਅਤੇ ਨਿੱਤ ਦਿਨ ਹੀ ਨੌਜੁਆਨਾਂ ਨੂੰ ਖਾ ਰਿਹਾ ਹੈ। ਤਾਜ਼ਾ ਜਾਣਕਾਰੀ ਮਾਨਸਾ ਤੋਂ ਹੈ ਜਿਥੇ ਚਿੱਟੇ ਨਾਲ ਨੌਜੁਆਨ ਦੀ ਮੌਤ ਹੋਣ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। 

ਇਹ ਵੀ ਪੜ੍ਹੋ: ਉੱਤਰ-ਪੂਰਬੀ ਕੋਲੰਬੀਆ 'ਚ ਬੱਸ ਹਾਦਸਾਗ੍ਰਸਤ

ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਉਰਫ਼ ਪਤਾਸਾ ਵਜੋਂ ਹੋਈ ਹੈ ਜਿਸ ਦੀ ਉਮਰ ਕਰੀਬ 33 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਦੇ ਪ੍ਰਵਾਰਕ ਮੈਬਰਾਂ ਨੇ ਦਸਿਆ ਕਿ ਕੁਲਦੀਪ ਸਿੰਘ ਨਸ਼ੇ ਦਾ ਆਦਿ ਸੀ ਅਤੇ ਅੱਜ ਸ਼ਾਮ ਇਸ ਦੀ ਲਾਸ਼ ਗਾਂਧੀ ਸਕੂਲ ਕੋਲੋਂ ਮਿਲੀ ਹੈ।

ਅੱਗੇ ਜਾਣਕਾਰੀ ਦਿੰਦਿਆਂ ਉਨ੍ਹਾਂ ਦਸਿਆ ਕਿ ਨੌਜੁਆਨ ਦੀ ਦੀ ਬਾਂਹ 'ਚ ਟੀਕਾ ਲੱਗਿਆ ਹੋਇਆ ਸੀ ਅਤੇ ਬਾਂਹ ਸੁੱਜੀ ਹੋਈ ਸੀ। ਪ੍ਰਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਨਸ਼ੇ ਦੀ ਓਵਰਡੋਜ਼ ਕਾਰਨ ਕੁਲਦੀਪ ਦੀ ਮੌਤ ਹੋਈ ਹੈ। ਉਧਰ ਮੌਕੇ 'ਤੇ ਪਹੁੰਚੀ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਖੇ ਰਖਵਾ ਦਿਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement