UAE ’ਚ ਅੰਮ੍ਰਿਤਸਰ ਦੀਆਂ ਦੋ ਕੁੜੀਆਂ ਲਾਪਤਾ, ਮਾਪਿਆਂ ਨਾਲ ਪਿਛਲੇ ਇਕ ਹਫ਼ਤੇ ਤੋਂ ਨਹੀਂ ਹੋਇਆ ਸੰਪਰਕ
Published : Jul 23, 2023, 9:05 am IST
Updated : Jul 23, 2023, 9:05 am IST
SHARE ARTICLE
photo
photo

ਟੂਰਿਸਟ ਵੀਜ਼ਾ ’ਤੇ 2 ਮਈ 2023 ਨੂੰ UAE ਦੇ ਸ਼ਾਰਜਾਹ ਗਈਆਂ ਸਨ ਦੋਵੇਂ ਲੜਕੀਆਂ

 

ਅੰਮ੍ਰਿਤਸਰ : ਯੂਏਈ ਵਿਚ ਪੰਜਾਬ ਦੀਆਂ 2 ਹੋਰ ਲੜਕੀਆਂ ਲਾਪਤਾ ਹੋ ਗਈਆਂ ਹਨ। ਇੰਨਾ ਹੀ ਨਹੀਂ ਲੜਕੀਆਂ ਦੇ ਮਾਪਿਆਂ ਦਾ ਵੀ ਪਿਛਲੇ ਇੱਕ ਹਫ਼ਤੇ ਤੋਂ ਸੰਪਰਕ ਨਹੀਂ ਹੋ ਰਿਹਾ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਹ ਜਾਣਕਾਰੀ ਦਿਤੀ ਹੈ ਅਤੇ ਇੰਡੀਆ ਇਨ ਆਬੂ ਧਾਬੀ ਨੂੰ ਅਪੀਲ ਕੀਤੀ ਹੈ ਕਿ ਉਹ ਜਲਦੀ ਤੋਂ ਜਲਦੀ ਇਨ੍ਹਾਂ ਲੜਕੀਆਂ ਦੀ ਜਾਣਕਾਰੀ ਸਾਂਝੀ ਕਰਨ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੀਆਂ ਦੋਵੇਂ ਲੜਕੀਆਂ ਦੀ ਪਛਾਣ ਮਨਪ੍ਰੀਤ ਕੌਰ (25) ਅਤੇ ਹਰਪ੍ਰੀਤ ਕੌਰ (21) ਵਜੋਂ ਹੋਈ ਹੈ। ਇਹ ਦੋਵੇਂ ਲੜਕੀਆਂ 2 ਮਈ 2023 ਨੂੰ ਕੰਮ ਲਈ ਯੂਏਈ ਦੇ ਸ਼ਾਰਜਾਹ ਗਈਆਂ ਸਨ। ਕਰੀਬ ਡੇਢ ਮਹੀਨੇ ਤੋਂ ਦੋਵੇਂ ਲੜਕੀਆਂ ਅਪਣੇ ਪ੍ਰਵਾਰਾਂ ਨਾਲ ਗੱਲਬਾਤ ਕਰ ਰਹੀਆਂ ਸਨ ਪਰ ਪਿਛਲੇ ਇਕ ਹਫਤੇ ਤੋਂ ਉਨ੍ਹਾਂ ਦਾ ਫੋਨ 'ਤੇ ਕੋਈ ਸੰਪਰਕ ਨਹੀਂ ਹੋ ਰਿਹਾ, ਜਿਸ ਕਾਰਨ ਪ੍ਰਵਾਰ ਚਿੰਤਾ 'ਚ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਲੜਕੀਆਂ 2 ਮਈ ਨੂੰ ਯੂਏਈ ਪਹੁੰਚੀਆਂ ਸਨ। ਦੋਵਾਂ ਕੋਲ ਟੂਰਿਸਟ ਵੀਜ਼ਾ ਸੀ, ਜੋ ਸਿਰਫ਼ ਇੱਕ ਮਹੀਨੇ ਲਈ ਵੈਧ ਸੀ। ਇਨ੍ਹਾਂ ਕੁੜੀਆਂ ਨੂੰ 2 ਜੂਨ ਤੱਕ ਵਾਪਸ ਆਉਣਾ ਚਾਹੀਦਾ ਸੀ। ਪ੍ਰਵਾਰ ਨੂੰ ਖਦਸ਼ਾ ਹੈ ਕਿ ਇਹ ਦੋਵੇਂ ਲੜਕੀਆਂ ਗਲਤ ਹੱਥਾਂ 'ਚ ਗਈਆਂ ਹੋ ਸਕਦੀਆਂ ਹਨ।

ਦੁਬਈ ਵਿਚ ਲਾਪਤਾ ਹੋਣ ਜਾਂ ਅਗਵਾ ਹੋਣ ਵਾਲੀਆਂ ਇਹ ਪਹਿਲੀਆਂ ਕੁੜੀਆਂ ਨਹੀਂ ਹਨ। ਪੰਜਾਬ ਦੇ ਗਲਤ ਏਜੰਟਾਂ ਦੀ ਆੜ ਵਿਚ ਕਈ ਮੁਟਿਆਰਾਂ ਅਤੇ ਨੌਜੁਆਨ ਦੁਬਈ ਪਹੁੰਚ ਜਾਂਦੇ ਹਨ, ਜਿੱਥੇ ਉਨ੍ਹਾਂ ਦਾ ਸ਼ੋਸ਼ਣ ਹੁੰਦਾ ਹੈ। ਹਾਲ ਹੀ ਵਿਚ ਕੁਲਦੀਪ ਧਾਰੀਵਾਲ ਨੇ ਦੁਬਈ ਤੋਂ ਇੱਕ ਲੜਕੀ ਨੂੰ ਛੁਡਵਾਇਆ ਅਤੇ ਪ੍ਰਵਾਰ ਨਾਲ ਮਿਲਾਇਆ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement