Sri Anandpur Sahib News : ਪਿੰਡ ਨਿੱਕੂਵਾਲ ਦੇ ਨੌਜਵਾਨ ਦੀ ਕੈਨੇਡਾ ਦੇ ਸਰੀ 'ਚ ਦਿਲ ਦਾ ਦੌਰਾ ਪੈ ਜਾਣ ਕਾਰਨ ਹੋਈ ਮੌਤ 

By : BALJINDERK

Published : Jul 23, 2025, 7:48 pm IST
Updated : Jul 23, 2025, 7:48 pm IST
SHARE ARTICLE
ਪਿੰਡ ਨਿੱਕੂਵਾਲ ਦੇ ਨੌਜਵਾਨ ਦੀ ਕੈਨੇਡਾ ਦੇ ਸਰੀ 'ਚ ਦਿਲ ਦਾ ਦੌਰਾ ਪੈ ਜਾਣ ਕਾਰਨ ਹੋਈ ਮੌਤ 
ਪਿੰਡ ਨਿੱਕੂਵਾਲ ਦੇ ਨੌਜਵਾਨ ਦੀ ਕੈਨੇਡਾ ਦੇ ਸਰੀ 'ਚ ਦਿਲ ਦਾ ਦੌਰਾ ਪੈ ਜਾਣ ਕਾਰਨ ਹੋਈ ਮੌਤ 

Sri Anandpur Sahib News : ਦੋ ਸਾਲ ਪਹਿਲਾ ਹੋਇਆ ਸੀ ਵਿਆਹ, 15 ਸਤੰਬਰ 2024 ਨੂੰ ਵਰਕ ਪਰਮਿਟ 'ਤੇ ਗਿਆ ਸੀ ਕੈਨੇਡਾ 

Sri Anandpur Sahib News in Punjabi : ਇਥੋਂ ਨੇੜਲੇ ਪਿੰਡ ਨਿੱਕੂਵਾਲ ਨਾਲ ਸੰਬੰਧਿਤ ਅਤੇ ਕਨੇਡਾ ਦੇ ਸਰੀ ਵਿਖੇ ਬਤੌਰ ਟਰਾਲਾ ਡਰਾਈਵਰ ਕੰਮ ਕਰ ਰਹੇ 35 ਸਾਲਾਂ ਨੌਜਵਾਨ ਪਰਵਿੰਦਰ ਸਿੰਘ ਪੰਮਾ ਦੀ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਦੱਸਣ ਯੋਗ ਹੈ ਕਿ ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਇਸ ਨੌਜਵਾਨ ਦਾ ਵਿਆਹ ਦੋ ਸਾਲ ਪਹਿਲਾਂ ਹੀ ਹੋਇਆ ਸੀ। ਇਸ ਨੌਜਵਾਨ ਦੇ ਪਿਤਾ ਬਲਦੇਵ ਸਿੰਘ ਸਾਬਕਾ ਫੌਜੀ ਹਨ ਜਿਨਾਂ ਨੇ ਆਪਣੀ ਸਮੁੱਚੀ ਜਾਇਦਾਦ ਵੇਚ ਕੇ ਉੱਜਵਲ ਭਵਿੱਖ ਲਈ 15 ਸਤੰਬਰ 2024 ਨੂੰ ਵਰਕ ਪਰਮਿਟ ਤੇ ਕੈਨੇਡਾ ਭੇਜਿਆ ਸੀ।

ਮ੍ਰਿਤਕ ਨੌਜਵਾਨ ਦੀ ਭੈਣ ਅਤੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਵਕੀਲ ਐਡਵੋਕੇਟ ਅਮਰਜੀਤ ਕੌਰ ਨੇ ਦੱਸਿਆ ਕਿ ਉਹਨਾਂ ਦਾ ਭਰਾ ਪੰਮਾ ਕੈਨੇਡਾ ਦੇ ਸਰੀ ਦੀ ਕਲੇਰ ਟਰਾਂਸਪੋਰਟ ਵਿੱਚ ਬਤੌਰ ਟਰਾਲਾ ਡਰਾਈਵਰ ਕੰਮ ਕਰਦਾ ਸੀ। ਉਸ ਨੇ ਦੇਰ ਰਾਤ ਆਪਣੀ ਪਤਨੀ ਅਤੇ ਮਾਪਿਆਂ ਨਾਲ ਲੰਬਾ ਸਮਾਂ ਗੱਲਬਾਤ ਕੀਤੀ ਪ੍ਰੰਤੂ ਸਵੇਰ ਵੇਲੇ ਉਹਨਾਂ ਨੂੰ ਪਤਾ ਲੱਗਿਆ ਕਿ ਪੰਮਾ ਦੀ ਦਿਲ ਦੀ ਧੜਕਣ ਰੁਕ ਜਾਣ ਕਾਰਨ ਮੌਤ ਹੋ ਗਈ ਹੈ।

ਉਹਨਾਂ ਕਿਹਾ ਕਿ ਉਹਨਾਂ ਦੇ ਪਿਤਾ ਨੇ ਆਪਣੀ ਸਾਰੀ ਜ਼ਮੀਨ ਜਾਇਦਾਦ ਵੇਚ ਕੇ ਉਹਨਾਂ ਦੇ ਭਰਾ ਪੰਮਾ ਨੂੰ ਕੈਨੇਡਾ ਭੇਜਿਆ ਸੀ ਪ੍ਰੰਤੂ ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਉਹਨਾਂ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਹਨਾਂ ਦੇ ਭਰਾ ਪੰਮਾ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਹਰ ਸੰਭਵ ਯਤਨ ਕੀਤਾ ਜਾਵੇ ਕਿਉਂਕਿ ਉਹਨਾਂ ਦਾ ਪਰਿਵਾਰ ਤਾਂ ਪਹਿਲਾਂ ਹੀ ਆਰਥਿਕ ਮੰਦਹਾਲੀ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਇਸ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਸਾਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

(For more news apart from young man Nikkuwal village died heart attack in Surrey, Canada News in Punjabi, stay tuned to Rozana Spokesman)

Location: India, Punjab, Ahmadpur East

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement