Sangrur News: ਦੋਸਤ ਦੇ ਘਰ ਗਏ ਨੌਜਵਾਨ ਦੀ ਕੂਲਰ ਤੋਂ ਕਰੰਟ ਲੱਗਣ ਨਾਲ ਮੌਤ
Published : Jul 23, 2025, 1:43 pm IST
Updated : Jul 23, 2025, 1:43 pm IST
SHARE ARTICLE
Youth dies due to electrocution Sangrur News in punjabi
Youth dies due to electrocution Sangrur News in punjabi

Sangrur News: ਗੁਰਪ੍ਰੀਤ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਛਾਣ

Youth dies due to electrocution Sangrur News: ਸੰਗਰੂਰ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪਿੰਡ ਬਲਿਆਲ ਵਿਖੇ ਆਪਣੇ ਦੋਸਤ ਦੇ ਘਰ ਗਏ ਇਕ ਨੌਜਵਾਨ ਦੀ ਕੂਲਰ ਤੋਂ ਕਰੰਟ ਲੱਗ ਜਾਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਮਰ 19 ਸਾਲ ਵਜੋਂ ਹੋਈ ਹੈ।

ਮ੍ਰਿਤਕ ਦੇ ਭਰਾ ਮਨਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਗੁਰਪ੍ਰੀਤ ਸਿੰਘ ਆਪਣੇ ਦੋਸਤ ਕੁਲਦੀਪ ਸਿੰਘ ਨੂੰ ਮਿਲਣ ਲਈ ਉਸ ਦੇ ਘਰ ਛੋਟ ਬਲਿਆਲ ਗਿਆ ਸੀ, ਇਸ ਦੌਰਾਨ ਉਸ ਨੇ ਆਪਣੇ ਦੋਸਤ ਨਾਲ ਗੱਲਾਂ ਕਰਦਿਆਂ ਚੱਲ ਰਹੇ ਕੂਲਰ ’ਤੇ ਅਚਾਨਕ ਆਪਣੀ ਬਾਂਹ ਧਰ ਲਈ, ਜਿਸ ਨਾਲ ਉਸ ਨੂੰ ਜ਼ੋਰਦਾਰ ਕਰੰਟ ਲੱਗ ਗਿਆ, ਜਿਸ ਨੂੰ ਮੌਕੇ ਤੋਂ ਸਥਾਨਕ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਸੰਬੰਧੀ ਪੁਲਿਸ ਨੇ ਕਾਰਵਾਈ ਕਰਦਿਆਂ ਮ੍ਰਿਤਕ ਦੇਹ ਪੋਸਟ ਮਾਰਟਮ ਕਰਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ। 

(For more news apart from “Youth dies due to electrocution Sangrur News in punjabi , ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement