ਕੈਪਟਨ ਦੀ ਅਪੀਲ 'ਤੇ ਫ਼ਿਲਹਾਲ ਮੁਲਾਜ਼ਮਾਂ ਨੇ ਹੜਤਾਲ ਖ਼ਤਮ ਕੀਤੀ
Published : Aug 23, 2020, 1:22 am IST
Updated : Aug 23, 2020, 1:22 am IST
SHARE ARTICLE
image
image

ਕੈਪਟਨ ਦੀ ਅਪੀਲ 'ਤੇ ਫ਼ਿਲਹਾਲ ਮੁਲਾਜ਼ਮਾਂ ਨੇ ਹੜਤਾਲ ਖ਼ਤਮ ਕੀਤੀ

ਚੰਡੀਗੜ੍ਹ, 22 ਅਗੱਸਤ (ਗੁਰਉਪਦੇਸ਼ ਭੁੱਲਰ): ਪੰਜਾਬ ਸਰਕਾਰ ਲਈ ਕੋਰੋਨਾ ਮਹਾਂਮਾਰੀ ਦੇ ਚਲਦੇ ਰਾਹਤ ਦੀ ਖ਼ਬਰ ਹੈ ਕਿ ਪੰਜਾਬ ਸਕੱਤਰੇਤ ਤੇ ਸੂਬੇ ਭਰ ਦੇ ਦਫ਼ਤਰੀ ਮੁਲਾਜ਼ਮਾਂ ਨੇ ਅਪਣੀਆਂ ਮੰਗਾਂ ਲਈ 6 ਅਗੱਸਤ ਤੋਂ ਚਲ ਰਹੀ ਕਲਮ ਛੋੜ ਹੜਤਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਬਾਅਦ ਫ਼ਿਲਹਾਲ ਵਾਪਸ ਲੈ ਲਈ ਗਈ ਹੈ।
ਮੁਲਾਜ਼ਮ ਯੂਨੀਅਨਾਂ ਨੇ ਸਰਕਾਰ ਨੂੰ ਮੰਗਾਂ ਦੇ ਨਿਪਟਾਰੇ ਲਈ 31 ਅਗੱਸਤ ਤਕ ਦਾ ਸਮਾਂ ਦਿਤਾ ਹੈ। ਹੁਣ ਮੁਲਾਜ਼ਮ ਆਗੂਆਂ ਦੀ ਦੂਜੇ ਗੇੜ ਦੀ ਮੀਟਿੰਗ ਬੁਧਵਾਰ 26 ਅਗੱਸਤ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਹੋਵੇਗੀ ਜਿਸ ਬਾਅਦ ਮੱਖ ਮੰਤਰੀ ਮੰਗਾਂ ਬਾਰੇ ਅੰਤਮ ਫ਼ੈਸਲਾ ਕਰਨਗੇ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਮੁਲਾਜ਼ਮ ਆਗੂਆਂ ਨਾਲ ਪਹਿਲੇ ਗੇ ਦੀ ਗੱਲਬਾਤ ਕਰ ਚੁੱਕੇ ਹਨ। ਇਸ ਮੀਟਿੰਗ ਵਿਚ ਉਨ੍ਹਾਂ ਨੇ ਜੋ ਗ਼ੈਰ ਵਿੱਤੀ ਮੰਗਾਂ ਮੰਨਣ ਦਾ ਭਰੋਸਾ ਦਿਤਾ ਸੀ ਉਸ ਉਪਰ ਕਾਰਵਾਈ ਸ਼ੁਰੂ ਹੋ ਗਈ ਹੈ ਤੇ ਇਨ੍ਹਾਂ ਮੰਗਾਂ 'ਤੇ ਅਮਲ ਲਈ ਲਿਖਤੀ ਪੱਤਰ ਜਾਰੀ ਹੋਣੇ ਸ਼ੁਰੂ ਹੋ ਗਏ ਹਨ। ਹੁਣ ਅਗਲੇ ਗੇੜ ਦੀ ਮੀਟਿੰਗ ਵਿੱਤੀ ਮੰਗਾਂ ਨਾਲ ਸਬੰਧਤ ਹੈ। ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਸੂਬਾ ਪ੍ਰਧਾਨ ਮੇਘ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿਚ 6ਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ, ਭੱਤਿਆਂ ਵਿਚ ਕਟੌਤੀ ਬੰਦ ਕੀਤੇ ਜਾਣਾ, ਡੀ.ਏ. ਦੇ ਰਹਿੰਦੇ ਬਕਾਇਆ ਦੀ ਅਦਾਇਗੀ, ਖ਼ਾਲੀ ਅਸਾਮੀਆਂ ਭਰਨ, ਠੇਕੇ ਦੀ ਥਾਂ ਰੈਗੂਲਰ ਭਰਤੀ ਕੀਤੇ ਜਾਣ ਤੇ ਪੁਰਾਣੀ ਪੈਨਸ਼ਨimageimage ਸਕੀਮ ਦੀ ਬਹਾਲੀ ਆਦਿ ਸ਼ਾਮਲ ਹਨ।
ਪੰਜਾਬ ਸਕੱਤਰੇਤ ਸਟਾਫ਼ ਦੇ ਪ੍ਰਧਾਨ ਤੇ ਮੁਲਾਜ਼ਮ ਮੰਚ ਦੇ ਸੂਬਾ ਆਗੂ ਸੁਖਚੈਨ ਸਿੰਘ ਖੈਹਿਰਾ ਨੇ ਕਿਹਾ ਕਿ ਉਨ੍ਹਾਂ ਦੀ ਇਹ ਮੰਗ ਵੀ ਹੈ ਕਿ ਮੁਲਾਜ਼ਮਾਂ ਦੀ ਨਵੀਂ ਭਰਤੀ ਕੇਂਦਰੀ ਪੇ ਸਕੇਲਾਂ ਦੀ ਥਾਂ ਪੰਜਾਬ ਦੇ ਪੇ ਸਕੇਲਾਂ ਮੁਤਾਬਕ ਹੀ ਕਰਵਾਉਣ ਦੀ ਵੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement