ਇਸ ਵਾਰ ਪਰਮਿੰਦਰ ਢੀਂਡਸਾ ਵਿਧਾਨ ਸਭਾ ਸੈਸ਼ਨ ਵਿਚ ਹਿੱਸਾ ਲੈਣ ਦੀ ਤਿਆਰੀ 'ਚ
Published : Aug 23, 2020, 1:07 am IST
Updated : Aug 23, 2020, 1:07 am IST
SHARE ARTICLE
image
image

ਇਸ ਵਾਰ ਪਰਮਿੰਦਰ ਢੀਂਡਸਾ ਵਿਧਾਨ ਸਭਾ ਸੈਸ਼ਨ ਵਿਚ ਹਿੱਸਾ ਲੈਣ ਦੀ ਤਿਆਰੀ 'ਚ

ਚੰਡੀਗੜ੍ਹ, 22 ਅਗੱਸਤ (ਗੁਰਉਪਦੇਸ਼ ਭੁੱਲਰ): 28 ਅਗੱਸਤ ਨੂੰ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਇਕ ਦਿਨਾ ਸੈਸ਼ਨ ਵਿਚ ਜਿਥੇ ਇਸ ਵਾਰ ਬਾਦਲ ਦਲ ਤੋਂ ਅਲੱਗ ਹੋ ਚੁੱਕੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਵਲੋਂ ਤਿਆਰੀ ਕੀਤੀ ਜਾ ਰਹੀ ਹੈ। ਭਾਵੇਂ ਕਿ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਕਿਸੇ ਬਹਾਨੇ ਸੈਸ਼ਨ ਵਿਚੋਂ ਬਾਹਰ ਰਹਿਣ ਦੀ ਵਿਉਂਤ ਬਣਾ ਰਹੇ ਹਨ।
ਜ਼ਿਕਰਯੋਗ ਹੈ ਕਿ ਭਾਵੇਂ ਪਰਮਿੰਦਰ ਸਿੰਘ ਢੀਂਡਸਾ ਨੇ ਪਿਛਲੇ ਵਿimageimage ਬਾਦਲ ਦਲ ਦੇ ਮੈਂਬਰਾਂ ਨਾਲ ਹੀ ਹੋ ਸਕਦੇ ਹਨ ਸਦਨ ਵਿਚ ਆਹਮੋ-ਸਾਹਮਣੇਧਾਨ ਸਭਾ ਸੈਸ਼ਨ ਤੋਂ ਪਹਿਲਾਂ ਬਾਦਲ ਦਲ ਤੋਂ ਕਿਨਾਰਾ ਕਰ ਲਿਆ ਸੀ ਪਰ ਉਹ ਸੈਸ਼ਨ ਵਿਚ ਸ਼ਾਮਲ ਨਹੀਂ ਸਨ ਹੋਏ। ਪਰ ਇਸ ਵਾਰ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਵਲੋਂ ਨਵਾਂ ਅਕਾਲੀ ਦਲ ਬਣਾ ਲੈਣ ਤੇ ਇਸ ਦਲ ਨੂੰ ਮਿਲ ਰਹੇ ਸਮਰਥਨ ਤੋਂ ਉਤਸ਼ਾਹਤ ਪਰਮਿੰਦਰ ਸਿੰਘ ਢੀਂਡਸਾ ਨੇ ਇਸ ਵਾਰ ਸੈਸ਼ਨ ਵਿਚ ਸ਼ਾਮਲ ਹੋ ਕੇ ਅਪਣੀ ਹਾਜ਼ਰੀ ਲਵਾਉਣ ਤੇ ਮੌਕਾ ਮਿਲਣ 'ਤੇ ਸੂਬੇ ਦੇ ਮੁੱਦਿਆਂ 'ਤੇ ਗੱਲ ਕਰਨ ਤੇ ਬਾਦਲ ਦਲ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਇਸੇ ਦਾ ਨਤੀਜਾ ਹੈ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਪਾਸ ਤਿੰਨ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਨ ਸਬੰਧੀ ਮਤਾ ਪੇਸ਼ ਕਰਨ ਲਈ ਨੋਟਿਸ ਵਿਧਾਨ ਸਭਾ ਨੂੰ ਬੀਤੇ ਦਿਨੀਂ ਭੇਜਿਆ ਹੈ। ਇਸ ਵਿਚ ਇਨ੍ਹਾਂ ਆਰਡੀਨੈਂਸਾਂ ਨੂੰ ਪੰਜਾਬ ਲਈ ਅਤੀ ਘਾਤਕ ਦਸਿਆ ਹੈ।
ਇਸ ਤਰ੍ਹਾਂ ਜੇ ਇਹ ਮਤਾ ਸਦਨ ਵਿਚ ਆਉਂਦਾ ਹੈ ਅਤੇ ਬਾਦਲ ਦਲ ਵੀ ਸੈਸ਼ਨ ਵਿਚ ਸ਼ਾਮਲ ਹੁੰਦਾ ਹੈ ਤਾਂ ਸਥਿਤੀ ਦਿਲਚਸਪ ਬਣ ਜਾਵੇਗੀ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੀ ਖੇਤੀ ਆਰਡੀਨੈਂਸਾਂ ਵਿਰੁਧ ਵਿਧਾਨ ਸਭਾ ਵਿਚ ਮਤਾ ਪਾਸ ਕਰਵਾਉਣ ਦੇ ਹੱਕ ਵਿਚ ਹੈ ਤੇ ਬਹੁਤੇ ਕਾਂਗਰਸੀ ਮੈਂਬਰ ਵੀ ਇਹੋ ਚਾਹੁੰਦੇ ਹਨ। ਪਰ ਬਾਦਲ ਦਲ ਇਨ੍ਹਾਂ ਆਰਡੀਨੈਂਸਾਂ ਨੂੰ ਲੈ ਕੇ ਹਾਲੇ ਵੀ ਦੋਹਰੇ ਮਿਆਰ ਅਪਣਾ ਰਿਹਾ ਹੈ। ਪੰਜਾਬ ਵਿਚ ਕੁੱਝ ਬੋਲਦਾ ਹੈ ਤੇ ਕੇਂਦਰ ਵਿਚ ਜਾ ਕੇ ਕੁੱਝ ਹੋਰ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement