ਸੁਰੱਖਿਆ ਕਟੌਤੀ 'ਤੇ ਹਾਈਕੋਰਟ ਨੇ ਲਗਾਈ ਰੋਕ, ਸੁਰੱਖਿਆ ਬਹਾਲ ਕਰਨ ਦੇ ਹੁਕਮ 
Published : Aug 23, 2022, 4:59 pm IST
Updated : Aug 23, 2022, 4:59 pm IST
SHARE ARTICLE
The High Court has put a stay on security cuts, orders to restore security
The High Court has put a stay on security cuts, orders to restore security

ਹਾਈਕੋਰਟ ਨੇ ਕਿਹਾ ਕਿ ਜਨਤਕ ਕੀਤੀ ਜਾ ਰਹੀ ਜਾਣਕਾਰੀ ਕਈਆਂ ਨੂੰ ਖਤਰੇ ਵਿਚ ਪਾ ਦਿੰਦੀ ਹੈ

 

ਚੰਡੀਗੜ੍ਹ - ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਰੱਖਿਆ 'ਚ ਕਟੌਤੀ ਦੇ ਫ਼ੈਸਲੇ 'ਤੇ ਰੋਕ ਲਗਾ ਦਿੱਤੀ ਹੈ ਅਤੇ ਸਰਕਾਰ ਨੂੰ ਸੁਰੱਖਿਆ ਬਹਾਲ ਕਰਨ ਦਾ ਹੁਕਮ ਦਿੰਦੇ ਹੋਏ ਹਾਈਕੋਰਟ ਨੇ ਇਸ ਦੀ ਸਮੀਖਿਆ ਕਰਨ ਲਈ ਕਿਹਾ ਹੈ। ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਕੇਂਦਰ ਅਤੇ ਰਾਜ ਦੀਆਂ ਖੂਫੀਆ ਏਜੰਸੀਆਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਹੀ ਅਜਿਹਾ ਫੈਸਲਾ ਲੈਣ ਲਈ ਕਿਹਾ ਹੈ। ਹਾਈ ਕੋਰਟ ਨੇ ਵੀ ਸੁਰੱਖਿਆ ਕਟੌਤੀ ਦੀ ਖ਼ਬਰ ਲੀਕ ਹੋਣ 'ਤੇ ਚਿੰਤਾ ਪ੍ਰਗਟਾਈ ਹੈ। ਹਾਈਕੋਰਟ ਨੇ ਕਿਹਾ ਕਿ ਜਨਤਕ ਕੀਤੀ ਜਾ ਰਹੀ ਜਾਣਕਾਰੀ ਕਈਆਂ ਨੂੰ ਖਤਰੇ ਵਿਚ ਪਾ ਦਿੰਦੀ ਹੈ। ਸ਼ਰਾਰਤੀ ਅਨਸਰ ਇਸ ਦਾ ਗਲਤ ਫਾਇਦਾ ਉਠਾ ਸਕਦੇ ਹਨ। 

ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਇੱਕ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਕਈ ਲੀਡਰਾਂ ਦੀ ਸੁਰੱਖਿਆ ਵਿਚ ਕਟੌਤੀ ਕੀਤੀ ਸੀ ਅਤੇ ਗਾਇਕ ਅਤੇ ਕਾਂਗਰਸੀ ਆਗੂ ਤੋਂ ਵੀ 4 ਵਿਚੋਂ 2 ਕਮਾਂਡਰਜ਼ ਵਾਪਸ ਲੈ ਲਏ ਸਨ। ਇਸ ਤੋਂ ਬਾਅਦ ਸਰਕਾਰ 'ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਸਨ ਕਿ ਉਨ੍ਹਾਂ ਨੇ ਮੂਸੇਵਾਲਾ ਦੀ ਸੁਰੱਖਿਆ ਕਿਉਂ ਘਟਾਈ? ਜੇਕਰ ਸੁਰੱਖਿਆ ਵੀ ਘੱਟ ਕਰਨੀ ਸੀ ਤਾਂ ਇਹ ਜਾਣਕਾਰੀ ਜਨਤਕ ਕਿਉਂ ਕੀਤੀ ਗਈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement