ਤੇਜ਼ ਰਫ਼ਤਾਰ ਪਿੱਕਅਪ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ; 2 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
Published : Aug 23, 2023, 12:03 pm IST
Updated : Aug 23, 2023, 12:03 pm IST
SHARE ARTICLE
Sahil (File Photo)
Sahil (File Photo)

ਪਿਤਾ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ

 

ਲੁਧਿਆਣਾ: ਜ਼ਿਲ੍ਹੇ ਦੇ ਖੰਨਾ 'ਚ ਮੰਗਲਵਾਰ ਦੇਰ ਰਾਤ ਇਕ ਤੇਜ਼ ਰਫ਼ਤਾਰ ਮਹਿੰਦਰਾ ਪਿੱਕਅਪ ਗੱਡੀ ਨੇ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿਤੀ। ਇਸ ਹਾਦਸੇ 'ਚ ਬਾਈਕ ਸਵਾਰ ਦੀ ਮੌਤ ਹੋ ਗਈ। ਹਾਦਸੇ ਵਿਚ ਮਰਨ ਵਾਲਾ ਸਾਹਿਲ (24) ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਦੇ ਨਾਲ ਹੀ ਬਾਈਕ ਨੂੰ ਟੱਕਰ ਮਾਰਨ ਤੋਂ ਬਾਅਦ ਪਿੱਕਅਪ ਵੀ ਪਲਟ ਗਈ, ਜਿਸ ਦੇ ਡਰਾਈਵਰ ਨੂੰ ਵੀ ਸੱਟਾਂ ਲੱਗੀਆਂ ਹਨ।

ਇਹ ਵੀ ਪੜ੍ਹੋ: ਪਾਕਿਸਤਾਨ: 900 ਫੁੱਟ ਉੱਚੀ ਕੇਬਲ ਕਾਰ ’ਚ ਫਸੇ 8 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਦਸਿਆ ਜਾ ਰਿਹਾ ਹੈ ਕਿ ਪਿੱਕਅਪ 'ਚੋਂ ਸ਼ਰਾਬ ਦੀ ਬੋਤਲ ਮਿਲੀ ਹੈ, ਜਿਸ ਕਾਰਨ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ।ਇਹ ਹਾਦਸਾ ਖੰਨਾ ਮਲੇਰਕੋਟਲਾ ਰੋਡ 'ਤੇ ਚੀਮਾ ਚੌਕ ਨੇੜੇ ਵਾਪਰਿਆ। ਰਾਤ ਦਾ ਸਮਾਂ ਹੋਣ ਕਾਰਨ ਸੜਕ 'ਤੇ ਆਵਾਜਾਈ ਘੱਟ ਸੀ। ਇਸ ਦੌਰਾਨ ਸਾਹਿਲ ਦੇ ਪਿਛੇ ਆ ਰਹੇ ਗਗਨਦੀਪ ਨੇ ਤੁਰਤ ਪੁਲਿਸ ਅਤੇ ਐਂਬੂਲੈਂਸ ਨੂੰ ਹਾਦਸੇ ਦੀ ਸੂਚਨਾ ਦਿਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਬਾਈਕ ਨੂੰ ਕਬਜ਼ੇ 'ਚ ਲੈ ਲਿਆ ਅਤੇ ਸਾਹਿਲ ਨੂੰ ਐਂਬੂਲੈਂਸ 'ਚ ਸਿਵਲ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ: ਨਹਾਉਣ ਗਏ 2 ਬੱਚੇ ਛੱਪੜ ਵਿਚ ਡੁੱਬੇ; 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਡਾਕਟਰ ਨਵਦੀਪ ਜੱਸਲ ਨੇ ਦਸਿਆ ਕਿ ਸਾਹਿਲ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਮੁੱਢਲੀ ਸਹਾਇਤਾ ਦਿਤੀ ਗਈ। ਖੂਨ ਵਹਿਣਾ ਬੰਦ ਹੋ ਗਿਆ ਸੀ ਅਤੇ ਫਿਰ ਉਸ ਨੂੰ ਉੱਚ ਕੇਂਦਰ ਰੈਫਰ ਕਰ ਦਿਤਾ ਗਿਆ ਪਰ ਉਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਨੇ ਕੌਮਾਂਤਰੀ ਸਰਹੱਦ ਨੇੜੇ 3 ਤਸਕਰ ਕੀਤੇ ਕਾਬੂ: 41 ਕਿਲੋ ਹੈਰੋਇਨ ਬਰਾਮਦ

ਦੱਸ ਦੇਈਏ ਕਿ ਪ੍ਰਵਾਰ ਵਿਚ ਸਾਹਿਲ ਦੀ ਮਾਂ ਅਤੇ 2 ਭੈਣਾਂ ਹਨ। ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਸਾਹਿਲ ਪ੍ਰਵਾਰ ਦਾ ਇਕਲੌਤਾ ਸਹਾਰਾ ਸੀ। ਉਹ ਸੈਮਸੰਗ ਕੰਪਨੀ 'ਚ ਬਤੌਰ ਪ੍ਰਮੋਟਰ ਕੰਮ ਕਰਦਾ ਸੀ। ਦਸਿਆ ਜਾ ਰਿਹਾ ਹੈ ਕਿ ਸਾਹਿਲ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ। ਮੰਗਲਵਾਰ ਰਾਤ ਨੂੰ ਉਹ ਦੋਸਤਾਂ ਨਾਲ ਪਾਰਟੀ 'ਤੇ ਗਿਆ ਸੀ। ਖੰਨਾ ਤੋਂ ਘਰ ਆਉਂਦੇ ਸਮੇਂ ਰਸਤੇ 'ਚ ਹਾਦਸੇ ਦਾ ਸ਼ਿਕਾਰ ਹੋ ਗਿਆ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement