Daljit Singh Kalsi : ਅੰਮ੍ਰਿਤਪਾਲ ਦਾ ਸਾਥੀ ਦਲਜੀਤ ਕਲਸੀ ਪਹੁੰਚਿਆ ਹਾਈਕੋਰਟ ,NSA ਨੂੰ ਮੁੜ ਦਿੱਤੀ ਚੁਣੌਤੀ
Published : Aug 23, 2024, 1:27 pm IST
Updated : Aug 23, 2024, 1:27 pm IST
SHARE ARTICLE
 Daljit Singh Kalsi
Daljit Singh Kalsi

ਕਿਹਾ - ਅਜਨਾਲਾ ਕੇਸ ਨਾਲ ਉਸ ਦਾ ਕੋਈ ਲੈਣਾ-ਦੇਣਾ ਨਹੀਂ

Daljit Singh Kalsi : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਮੁੜ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਆਪਣੇ 'ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਨੂੰ ਫਿਰ ਤੋਂ ਚੁਣੌਤੀ ਦਿੱਤੀ ਹੈ। 

ਉਨ੍ਹਾਂ ਨੇ ਅਦਾਲਤ ਨੂੰ ਦੱਸਿਆ ਕਿ ਉਸ ਦਾ ਅਜਨਾਲਾ ਕੇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਅਜਿਹੇ 'ਚ ਉਨ੍ਹਾਂ 'ਤੇ NSA ਲਗਾਉਣਾ  ਗਲਤ ਹੈ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਤਿੰਨ ਹਫ਼ਤਿਆਂ ਅੰਦਰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 18 ਸਤੰਬਰ ਲਈ ਤੈਅ ਕੀਤੀ ਗਈ ਹੈ।

ਦੱਸ ਦੇਈਏ ਕਿ ਦਲਜੀਤ ਸਿੰਘ ਕਲਸੀ ਇਸ ਵੇਲੇ ਕਰੀਬ ਡੇਢ ਸਾਲ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਸ ਦੇ ਵਕੀਲਾਂ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ 23 ਫਰਵਰੀ 2023 ਨੂੰ ਅਜਨਾਲਾ ਥਾਣੇ ’ਤੇ ਹੋਏ ਹਮਲੇ ਦੀ ਐਫਆਈਆਰ ਵਿੱਚ ਉਸ ਦਾ ਵੀ ਨਾਂ ਹੈ, ਜਦ ਉਹ ਇਸ ਵਿੱਚ ਸ਼ਾਮਲ ਨਹੀਂ ਸੀ ਅਤੇ ਨਾ ਹੀ ਉਸ ਵਿਰੁੱਧ ਕੋਈ ਠੋਸ ਸਬੂਤ ਹੈ।

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement