Hoshiarpur LPG Blast News: CM ਮਾਨ ਨੇ ਹੁਸ਼ਿਆਰਪੁਰ LPG ਹਾਦਸੇ 'ਤੇ ਜਤਾਇਆ ਦੁੱਖ, ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ
Published : Aug 23, 2025, 11:47 am IST
Updated : Aug 23, 2025, 1:43 pm IST
SHARE ARTICLE
CM Mann expresses grief over Hoshiarpur LPG accident
CM Mann expresses grief over Hoshiarpur LPG accident

Hoshiarpur LPG Blast News: ਹਾਦਸੇ 'ਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਕੀਤਾ ਐਲਾਨ

CM Mann expresses grief over Hoshiarpur LPG accident: ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿੱਚ ਵਾਪਰੇ ਐੱਲ. ਪੀ. ਜੀ. ਹਾਦਸੇ 'ਤੇ ਦੁੱਖ਼ ਜਤਾਇਆ ਹੈ। ਇਸ ਦੇ ਨਾਲ ਹੀ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਪੋਸਟ ਕਰ ਲਿਖਿਆ ਹੈ ਕਿ LPG ਗੈਸ ਨਾਲ ਭਰੇ ਇਕ ਟੈਂਕਰ ਵਿਚ ਧਮਾਕਾ ਹੋਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ।

ਜਿਸ ਵਿਚ ਕੁਝ ਲੋਕਾਂ ਦੀ ਦੁਖ਼ਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ।  ਇਸ ਦੌਰਾਨ ਉਨ੍ਹਾਂ ਨੇ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਦਸੇ ‘ਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਵਜੋਂ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ।

ਦੱਸ ਦੇਈਏ ਕਿ ਹੁਸ਼ਿਆਰਪੁਰ-ਜਲੰਧਰ ਮਾਰਗ ’ਤੇ ਪਿੰਡ ਮੰਡਿਆਲਾਂ ਵਿਖੇ ਗੈਸ ਟੈਂਕਰ ਤੇ ਜੀਪ ਵਿਚਾਲੇ ਟੱਕਰ ਹੋਣ ਨਾਲ ਗੈਸ ਟੈਂਕਰ ਵਿਚੋਂ ਗੈਸ ਲੀਕ ਹੋਣ ਤੋਂ ਬਾਅਦ ਭਿਆਨਕ ਅੱਗ ਲੱਗ ਗਈ ਸੀ, ਜਿਸ ਕਾਰਨ 4 ਵਿਅਕਤੀਆਂ ਦੀ ਮੌਤ ਹੋ ਗਈ ਸੀ। ਕੁਝ ਹੀ ਸਮੇਂ ਵਿਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ। ਅੱਗ ਦੀਆਂ ਲਪਟਾਂ ਨੇ ਸੜਕ ਦੇ ਆਲੇ-ਦੁਆਲੇ ਦੀਆਂ ਦੁਕਾਨਾਂ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ। 

(For more news apart from “CM Mann expresses grief over Hoshiarpur LPG accident, ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement