Hoshiarpur LPG Tanker Blast News: ਹੁਸ਼ਿਆਰਪੁਰ 'ਚ LPG ਟੈਂਕਰ 'ਚ ਹੋਇਆ ਧਮਾਕਾ, ਇੱਕ ਦੀ ਮੌਤ, 30 ਤੋਂ ਵੱਧ ਜ਼ਖ਼ਮੀ
Published : Aug 23, 2025, 7:36 am IST
Updated : Aug 23, 2025, 7:51 am IST
SHARE ARTICLE
Hoshiarpur LPG Tanker Blast News
Hoshiarpur LPG Tanker Blast News

Hoshiarpur LPG Tanker Blast News: ਕਈ ਘਰ ਤੇ ਦੁਕਾਨਾਂ ਸੜ ਕੇ ਹੋਈਆਂ ਸੁਆਹ

Hoshiarpur LPG Tanker Blast News : ਹੁਸ਼ਿਆਰਪੁਰ ਜ਼ਿਲ੍ਹੇ ਦੇ ਮੰਡਿਆਲਾ ਪਿੰਡ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਸ਼ੁੱਕਰਵਾਰ ਦੇਰ ਰਾਤ ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਇੱਕ ਐਲਪੀਜੀ ਟੈਂਕਰ ਵਿੱਚ ਧਮਾਕਾ ਹੋ ਗਿਆ। ਟੈਂਕਰ ਵਿੱਚ ਲੱਗੀ ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਆਲੇ-ਦੁਆਲੇ ਦੇ ਪੂਰੇ ਇਲਾਕੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਕਈ ਘਰ ਅਤੇ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਅੱਗ ਲੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਵੱਡੀ ਗਿਣਤੀ ਵਿੱਚ ਲੋਕ ਜ਼ਖ਼ਮੀ ਹੋਏ। ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ, ਕਿਉਂਕਿ ਫੱਟੜ ਹੋਏ ਕਈ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹੁਸ਼ਿਆਰਪੁਰ-ਜਲੰਧਰ ਸੜਕ 'ਤੇ ਐਲਪੀਜੀ ਨਾਲ ਭਰਿਆ ਇੱਕ ਟੈਂਕਰ ਪਲਟ ਗਿਆ ਅਤੇ ਫਿਰ ਅੱਗ ਲੱਗ ਗਈ। ਹਾਦਸੇ ਤੋਂ ਤੁਰੰਤ ਬਾਅਦ ਟੈਂਕਰ ਵਿੱਚੋਂ ਗੈਸ ਲੀਕ ਹੋਣ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ ਅਤੇ ਪੂਰਾ ਇਲਾਕਾ ਇਸ ਦੀ ਲਪੇਟ ਵਿੱਚ ਆ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ। ਬੜੀ ਮੁਸ਼ੱਕਿਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। 
 

(For more news apart from “Hoshiarpur LPG Tanker Blast News , ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement