1 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਰੇਲ ਪਟੜੀਆਂ ਜਾਮ ਕਰਨਗੇ ਸਮੂਹ ਕਿਸਾਨ ਸੰਗਠਨ
Published : Sep 23, 2020, 4:16 pm IST
Updated : Sep 23, 2020, 4:18 pm IST
SHARE ARTICLE
Farmer Union
Farmer Union

ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਕੀਤੀ ਗਈ ਮੀਟਿੰਗ

ਚੰਡੀਗੜ੍ਹ: ਖੇਤੀ ਬਿਲਾਂ ਦਾ ਵਿਰੋਧ ਕਰ ਰਹੀਆਂ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਇਕ ਮੀਟਿੰਗ ਕੀਤੀ ਗਈ। ਆਗੂਆਂ ਨੇ ਇਸ ਮੀਟਿੰਗ ਵਿਚ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਪਾਸ ਕੀਤੇ ਖੇਤੀ ਬਿਲ ਵਾਪਸ ਨਾ ਲਏ ਤਾਂ ਉਹ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ। 

Farmers ProtestFarmers Protest

ਮੀਟਿੰਗ ਦੌਰਾਨ ਕਿਸਾਨ ਸੰਗਠਨਾਂ ਨੇ 1 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਪੰਜਾਬ ਵਿਚ ਰੇਲ ਆਵਾਜਾਈ ਬੰਦ ਕਰਨ ਦਾ ਫੈਸਲਾ ਕੀਤਾ। ਇਸ ਦੇ ਨਾਲ ਹੀ ਮੀਟਿੰਗ ਵਿਚ 25 ਸਤੰਬਰ ਨੂੰ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ ਗਿਆ।

Farmers ProtestFarmers Protest

ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਕੋਲ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਪਾਸ ਬਿਲਾਂ ਨੂੰ ਲਾਗੂ ਨਾ ਕਰਨ ਦਾ ਮਤਾ ਪਾਸ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਮੀਟਿੰਗ ਦੌਰਾਨ ਭਾਜਪਾ ਆਗੂਆਂ ਦਾ ਸਮਾਜਕ ਬਾਈਕਾਟ ਕਰਨ ਦਾ ਵੀ ਫੈਸਲਾ ਕੀਤਾ।

Farmers ProtestFarmers Protest

ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ 'ਚ ਜੁੜੇ ਹਜ਼ਾਰਾਂ ਕਿਸਾਨਾਂ ਨੇ ਖੇਤੀਬਾੜੀ ਆਰਡੀਨੈਂਸ ਦੇ ਵਿਰੋਧ 'ਚ ਐਲਾਨ ਕੀਤਾ ਹੈ ਕਿ 23 ਸਤੰਬਰ ਨੂੰ ਪੰਜਾਬ 'ਚ ਰੋਸ ਮਾਰਚ ਹੋਣਗੇ ਅਤੇ 24, 25, 26 ਨੂੰ ਸਮੁੱਚੇ ਪੰਜਾਬ 'ਚ ਰੇਲਾਂ ਰੋਕੀਆਂ ਜਾਣਗੀਆਂ। ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਕਿਸਾਨ ਆਰਡੀਨੈਂਸਾਂ ਨੂੰ ਕਿਸੇ ਵੀ ਹਾਲਤ 'ਚ ਲਾਗੂ ਨਹੀਂ ਹੋਣ ਦੇਣਗੇ ਅਤੇ ਸੰਘਰਸ਼ ਆਉਣ ਵਾਲੇ ਦਿਨਾਂ 'ਚ ਹੋਰ ਤੇਜ਼ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement