ਕੈਬਨਿਟ ਮੀਟਿੰਗ: ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਸਰਕਾਰੀ ਮੈਡੀਕਲ ਕਾਲਜਾਂ ਦਾ ਨਾਂ ਬਦਲਣ ਦੀ ਪ੍ਰਵਾਨਗੀ
Published : Sep 23, 2020, 7:18 pm IST
Updated : Sep 23, 2020, 7:18 pm IST
SHARE ARTICLE
Capt Amrinder Singh
Capt Amrinder Singh

ਸ੍ਰੀ ਗੁਰੂ ਨਾਨਕ ਦੇਵ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਅਤੇ ਹੁਸ਼ਿਆਰਪੁਰ ਅਤੇ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਕੀਤਾ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਹੋਈ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ ਗਏ। ਮੰਤਰੀ ਮੰਡਵ ਨੇ ਸਰਕਾਰੀ ਮੈਡੀਕਲ ਕਾਲਜ, ਕਪੂਰਥਲਾ ਦਾ ਨਾਂ ਬਦਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਅਤੇ ਸਰਕਾਰੀ ਮੈਡੀਕਲ ਕਾਲਜ, ਹੁਸ਼ਿਆਰਪੁਰ ਦਾ ਨਾਂ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

Capt Amrinder SinghCapt Amrinder Singh

ਸਰਕਾਰ ਦੇ ਬੁਲਾਰੇ ਮੁਤਾਬਕ ਮੰਤਰੀ ਮੰਡਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇਸੰਜ਼ ਸੁਸਾਇਟੀ, ਕਪੂਰਥਲਾ ਅਤੇ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਹੁਸ਼ਿਆਰਪੁਰ ਦੀ ਰਜਿਸਟ੍ਰੇਸ਼ਨ ਨੂੰ ਵੀ ਪ੍ਰਵਾਨਗੀ ਦੇ ਦਿਤੀ ਹੈ। ਸਰਕਾਰ ਨੇ ਇਹ ਕਦਮ ਇਨ੍ਹਾਂ ਮੈਡੀਕਲ ਸੰਸਥਾਵਾਂ ਨੂੰ ਮੈਮੋਰੰਡਮ ਆਫ ਐਸੋਸੀਏਸ਼ਨ ਅਤੇ ਰੂਲਜ਼ ਐਂਡ ਰੈਗੂਲੇਸ਼ਨ ਆਫ ਸੁਸਾਇਟੀ ਦੇ ਮੁਤਾਬਕ ਸਹੀ ਢੰਗ ਨਾਲ ਚਲਾਉਣ ਖਾਤਰ ਚੁਕਿਆ ਹੈ।

Capt. Amarinder SinghCapt. Amarinder Singh

ਕਾਬਲੇਗੌਰ ਹੈ ਕਿ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦਾ ਮੰਨਣ ਹੈ ਕਿ ਨਵੇਂ ਸਥਾਪਤ ਹੋਣ ਵਾਲੇ ਮੈਡੀਕਲ ਸਾਇੰਸਜ਼ ਇੰਸਟੀਚਿਊਟਜ਼ ਦੇ ਬਿਹਤਰ ਪ੍ਰਬੰਧਨ ਲਈ ਇਨ੍ਹਾਂ ਨੂੰ ਸੁਸਾਇਟੀ ਅਧੀਨ ਸਥਾਪਤ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਸੂਬਾ ਸਰਕਾਰ ਨੂੰ ਦਰਪੇਸ਼ ਮਾਲੀ ਸੰਕਟ ਕਾਰਨ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਸਥਿਤ ਸਰਕਾਰੀ ਮੈਡੀਕਲ ਕਾਲਜਾਂ ਨੂੰ ਚਲਾਉਣ ਵਿੱਚ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement