ਧਰਨੇ ਤੋਂ ਵਾਪਸ ਆ ਰਹੀ ਕਿਸਾਨਾਂ ਦੀ ਬੱਸ ਹੋਈ ਭਿਆਨਕ ਹਾਦਸੇ ਦਾ ਸ਼ਿਕਾਰ, ਇਕ ਦੀ ਮੌਤ ਤੇ 11 ਜ਼ਖਮੀ
Published : Sep 23, 2020, 11:00 am IST
Updated : Sep 23, 2020, 11:00 am IST
SHARE ARTICLE
Bus Accident
Bus Accident

ਪਿੰਡ ਬਾਦਲ ਤੋਂ ਧਰਨਾ ਦੇ ਕੇ ਪਰਤ ਰਹੇ ਸੀ ਕਿਸਾਨ

ਬਠਿੰਡਾ: ਕੇਂਦਰ ਸਰਕਾਰ ਵੱਲੋਂ ਜਾਰੀ ਕਿਸਾਨ ਵਿਰੋਧੀ ਬਿਲਾਂ ਦਾ ਵਿਰੋਧ ਪੂਰੇ ਪੰਜਾਬ ਵਿਚ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਚਲਦਿਆਂ ਬੀਤੇ ਦਿਨ ਪਿੰਡ ਬਾਦਲ ਤੋਂ ਧਰਨਾ ਦੇ ਕੇ ਵਾਪਸ ਆ ਰਹੇ ਕਿਸਾਨਾਂ ਦੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ ਇਕ ਦੀ ਮੌਤ ਹੋਣ ਦੀ ਖ਼ਬਰ ਆਈ ਹੈ।

AccidentAccident

ਇਸ ਤੋਂ ਇਲਾਵਾ 11 ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਦਾ ਇਲਾਜ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਜਾਰੀ ਹੈ। ਇਹ ਹਾਦਸਾ ਬਠਿੰਡਾ ਦੇ ਪਿੰਡ ਕੋਟ ਫੱਤਾ ਦੇ ਨੇੜੇ ਵਾਪਰਿਆ। ਇਸ ਦੌਰਾਨ ਕਿਸਾਨ ਯੂਨੀਅਨ ਦੀ ਇਕ ਬੱਸ ਅਤੇ ਟਰੱਕ ਵਿਚਾਲੇ ਟੱਕਰ  ਹੋਈ। ਇਹ ਕਿਸਾਨ ਕਿਸ਼ਨਗੜ੍ਹ ਜ਼ਿਲ੍ਹਾ ਮਾਨਸਾ ਦੇ ਦੱਸੇ ਜਾ ਰਹੇ ਹਨ।

Farmer protest in Punjab against Agriculture OrdinanceFarmer protest

ਦੱਸ ਦਈਏ ਕਿ ਖੇਤੀ ਬਿਲਾਂ ਖਿਲਾਫ ਪੂਰੇ ਪੰਜਾਬ ਦੇ ਕਿਸਾਨਾਂ ਵਿਚ ਰੋਹ ਦੇਖਣ ਨੂੰ ਮਿਲ ਰਿਹਾ ਹੈ। ਇਸ ਰੋਹ ਦੇ ਚਲਦਿਆਂ ਪੰਜਾਬ ਦੇ ਕਿਸਾਨਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਧਰਨੇ ਦਿੱਤੇ ਜਾ ਰਹੇ ਹਨ। ਇਸ ਦੇ ਨਾਲ ਹੀ 25 ਸਤੰਬਰ ਨੂੰ ਵੀ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਤਾਂ ਜੋ ਕੇਂਦਰ ਸਰਕਾਰ ਇਹਨਾਂ ਬਿਲਾਂ ਨੂੰ ਰੱਦ ਕਰਨ ਲਈ ਮਜਬੂਰ ਹੋਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement