ਪੁਲਸੀਆ ਪਿਤਾ ਹੀ ਬਣਿਆ ਹੈਵਾਨ, 12 ਸਾਲਾਂ ਦੀ ਮਾਸੂਮ ਨਾਲ ਕਰਦਾ ਰਿਹਾ ਬਲਾਤਕਾਰ
Published : Sep 23, 2022, 7:14 pm IST
Updated : Sep 23, 2022, 7:14 pm IST
SHARE ARTICLE
photo
photo

ਦੋਸ਼ੀ ਖ਼ਿਲਾਫ਼ ਪੋਕਸੋ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਕੀਤਾ ਗਿਆ ਦਰਜ

 

ਕੋਟਦਵਾਰ- ਉੱਤਰਾਖੰਡ ਦੇ ਪੌੜੀ ਜ਼ਿਲ੍ਹੇ ਦੇ ਕੋਟਦਵਾਰ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਖ਼ਿਲਾਫ਼ ਆਪਣੀ ਹੀ 12 ਸਾਲਾ ਨਾਬਾਲਿਗ ਧੀ ਨਾਲ ਬਲਾਤਕਾਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਇਸ ਸੰਬੰਧੀ ਗੁਆਂਢ 'ਚ ਰਹਿੰਦੀ ਇੱਕ ਔਰਤ ਵੱਲੋਂ ਮਿਲੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਕੋਲ ਕੋਟਦੁਆਰ ਦੀ ਰਹਿਣ ਵਾਲੀ ਇੱਕ ਔਰਤ ਨੇ ਸ਼ਿਕਾਇਤ ਦਿੱਤੀ, ਕਿ ਉਹ ਇੱਕ ਮਕਾਨ 'ਚ ਕਿਰਾਏ ’ਤੇ ਰਹਿੰਦੀ ਹੈ, ਅਤੇ ਮੁਲਜ਼ਮ ਪੁਲਿਸ ਮੁਲਾਜ਼ਮ ਉਸ ਦੇ ਗੁਆਂਢ ਵਿੱਚ ਆਪਣੀ ਇੱਕ ਧੀ ਅਤੇ ਇੱਕ ਪੁੱਤਰ ਨਾਲ ਰਹਿੰਦਾ ਹੈ। ਪੁਲਿਸ ਮੁਲਾਜ਼ਮ ਦੀ ਪਤਨੀ ਦੀ ਕਾਫ਼ੀ ਦੇਰ ਪਹਿਲਾਂ ਮੌਤ ਹੋ ਚੁੱਕੀ ਹੈ। 

ਔਰਤ ਨੇ ਦੱਸਿਆ ਕਿ ਗੁਆਂਢੀ ਹੋਣ ਕਾਰਨ ਉਸ ਨੂੰ ਬੱਚਿਆਂ ਨਾਲ ਲਗਾਅ ਹੋ ਗਿਆ ਅਤੇ ਉਹ ਬੱਚਿਆਂ ਦੀ ਦੇਖਭਾਲ ਕਰਨ ਲੱਗ ਪਈ। ਇੱਕ ਦਿਨ ਜਦੋਂ ਪੁਲਿਸ ਮੁਲਾਜ਼ਮ ਦੀ ਧੀ ਦੀ ਤਬੀਅਤ ਵਿਗੜੀ ਤਾਂ ਉਸ ਨੇ ਆਪਣੇ ਪਿਤਾ ਦੇ ਜ਼ੁਲਮ ਦੀ ਦੁੱਖ ਭਰੀ ਕਹਾਣੀ ਉਸ ਔਰਤ ਨੂੰ ਸੁਣਾਈ।

ਜਦੋਂ ਗੁਆਂਢੀ ਔਰਤ ਨੇ ਪੁਲਿਸ ਮੁਲਾਜ਼ਮ ਨੂੰ ਬੇਟੀ ਦਾ ਸਰੀਰਕ ਸ਼ੋਸ਼ਣ ਕਰਨ ਤੋਂ ਰੋਕਿਆ ਤਾਂ ਉਸ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀ ਖ਼ਿਲਾਫ਼ ਪੋਕਸੋ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਨਾਬਾਲਿਗ ਲੜਕੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

Location: India, Uttarakhand

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement