ਪੰਜਾਬ ਵੇਅਰਹਾਊਸ ਦੇ ਚੇਅਰਮੈਨ ਅਤੇ ਕਰਮਚਾਰੀਆਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ 37.95 ਲੱਖ ਰੁਪਏ ਦਾ ਯੋਗਦਾਨ
Published : Sep 23, 2023, 8:47 pm IST
Updated : Sep 23, 2023, 8:47 pm IST
SHARE ARTICLE
File Photo
File Photo

ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਨੇ ਵੀ ਮੁੱਖ ਮੰਤਰੀ ਰਾਹਤ ਫੰਡ ਵਿੱਚ 36.29 ਲੱਖ ਰੁਪਏ ਦਿੱਤੇ

ਚੰਡੀਗੜ੍ਹ : ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਕਰਮਚਾਰੀਆਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਰਾਹਤ ਫੰਡ ਵਿੱਚ 37.95 ਲੱਖ ਰੁਪਏ ਯੋਗਦਾਨ ਪਾਇਆ । ਇਸੇ ਤਰ੍ਹਾਂ ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਨੇ ਵੀ  ਮੁੱਖ ਮੰਤਰੀ ਰਾਹਤ ਫੰਡ ਲਈ 36.29 ਲੱਖ ਰੁਪਏ ਦਾ ਚੈੱਕ ਦਿੱਤਾ।

ਕਾਰਪੋਰੇਸ਼ਨ (ਨਿਗਮ) ਦੇ ਚੇਅਰਮੈਨ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਦਾ ਯੋਗਦਾਨ ਪਾਇਆ  ਜਦਕਿ ਕਰਮਚਾਰੀਆਂ ਵੱਲੋਂ ਆਪਣੀ ਇੱਕ ਦਿਨ ਦੀ ਤਨਖਾਹ ਇਸ ਨੇਕ ਕਾਰਜ ਲਈ ਦਿੱਤੀ ਗਈ। ਇਸੇ ਤਰ੍ਹਾਂ ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਨੇ ਵੀ ਫੰਡ ਲਈ ਆਪਣੀ ਇੱਕ ਦਿਨ ਦੀ ਤਨਖਾਹ, ਜਿਸ ਦੀ ਕੁੱਲ ਰਾਸ਼ੀ 36.29 ਲੱਖ ਰੁਪਏ ਬਣਦੀ ਹੈ, ਦਾ ਯੋਗਦਾਨ ਪਾਇਆ। ਇਸ ਸੁਹਿਰਦ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਾਨ ਲੋੜਵੰਦ ਲੋਕਾਂ ਨੂੰ ਸਹਾਇਤਾ ਦੇਣ  ਵਿੱਚ ਵੱਡਾ ਮਦਦਗਾਰ ਸਾਬਿਤ ਹੋਵੇਗਾ।

ਮੁੱਖ ਮੰਤਰੀ ਨੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਗਰਮੀ, ਸਰਦੀ ਅਤੇ ਬਰਸਾਤੀ ਮੌਸਮ ਦੌਰਾਨ ਕਰੜੇ ਹਾਲਤਾਂ ਵਿੱਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਮਦਦ ਲਈ ਅੱਗੇ ਆਉਣ ਵਾਲੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਸੰਕਟ ਵਿੱਚ ਘਿਰੇ ਲੋਕਾਂ ਨੂੰ ਸਮੇਂ ਸਿਰ ਮਦਦ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦਾ ਇੱਕ-ਇੱਕ ਪੈਸਾ ਲੋੜਵੰਦਾਂ ਨੂੰ ਵੱਡੀ ਰਾਹਤ ਦੇਵੇਗਾ।

  
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement