ਸਾਨੂੰ ਕਰਜ਼ਾ ਪਿਛਲੀਆਂ ਸਰਕਾਰਾਂ ਤੋਂ ਵਿਰਾਸਤ ਵਿਚ ਮਿਲਿਆ -  ਹਰਪਾਲ ਚੀਮਾ 
Published : Sep 23, 2023, 8:43 pm IST
Updated : Sep 23, 2023, 8:43 pm IST
SHARE ARTICLE
Harpal Cheema
Harpal Cheema

ਕਰਜ਼ੇ ਦੀ ਕਿਸ਼ਤ ਅਤੇ ਵਿਆਜ ਅਦਾ ਕਰਨ ਦੇ ਬਾਵਜੂਦ 'ਆਪ' ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਬਹੁਤ ਵਧੀਆ ਕੰਮ ਕਰ ਰਹੀ ਹੈ।

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਕਾਰ ਨੂੰ ਲਿਖੇ ਪੱਤਰ 'ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਜਪਾਲ ਨੂੰ ਪੰਜਾਬ ਦੇ ਕਰਜ਼ੇ ਦੀ ਗੱਲ ਨਹੀਂ ਕਰਨੀ ਚਾਹੀਦੀ ਕਿਉਂਕਿ ਇਹ 3 ਲੱਖ ਕਰੋੜ ਰੁਪਏ ਦਾ ਕਰਜ਼ਾ ਸਾਨੂੰ ਪਿਛਲੀ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰ ਨੇ ਵਿਰਾਸਤ ਵਿਚ ਦਿੱਤਾ ਹੈ। ਹਰਪਾਲ ਚੀਮਾ ਨੇ ਕਿਹਾ ਕਿ ਸਾਨੂੰ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰ ਵੱਲੋਂ ਪੰਜਾਬ 'ਤੇ ਥੋਪੇ ਗਏ ਕਰੀਬ 3 ਲੱਖ ਕਰੋੜ ਰੁਪਏ ਦੇ ਕਰਜ਼ੇ ਕਰ ਕੇ ਹਜ਼ਾਰਾਂ ਕਰੋੜ ਰੁਪਏ ਵਿਆਜ ਵਜੋਂ ਅਦਾ ਕਰਨਾ ਪੈ ਰਿਹਾ ਹੈ। ਕਰਜ਼ੇ ਦੀ ਕਿਸ਼ਤ ਅਤੇ ਵਿਆਜ ਅਦਾ ਕਰਨ ਦੇ ਬਾਵਜੂਦ 'ਆਪ' ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਬਹੁਤ ਵਧੀਆ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਪੱਤਰ ਇਸ ਕਰ ਕੇ ਲਿਖਿਆ ਗਿਆ ਸੀ ਕਿਉਂਕਿ ਉਹ ਪੰਜਾਬ ਸਰਕਾਰ ਨੂੰ ਵਾਰ-ਵਾਰ ਪੱਤਰ ਲਿਖਦੇ ਹਨ। ਰਾਜਪਾਲ ਦੇ ਬਿਆਨ ਕਿ ‘ਇਹ ਮਾਮਲਾ ਸੁਪਰੀਮ ਕੋਰਟ ਵਿੱਚ ਹੈ’ ਦੇ ਜਵਾਬ ਵਿਚ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਰਡੀਐਫ ਫੰਡ ਜਾਰੀ ਕਰਨ ਲਈ ਕੇਂਦਰ ਸਰਕਾਰ ਨੂੰ ਕਈ ਵਾਰ ਪੱਤਰ ਲਿਖੇ ਹਨ। ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਕੇਂਦਰੀ ਮੰਤਰੀ ਨੂੰ ਮਿਲ ਕੇ ਇਹ ਮੰਗ ਕਰ ਚੁੱਕੇ ਹਨ ਪਰ ਕੇਂਦਰ ਸਰਕਾਰ ਵੱਲੋਂ ਕੋਈ ਜਵਾਬ ਨਾ ਮਿਲਣ ਕਾਰਨ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੱਕ ਜਾਣਾ ਪਿਆ।

ਉਹਨਾਂ ਨੇ ਕਿਹਾ ਕਿ ਸਾਨੂੰ ਬਜਟ ਸੈਸ਼ਨ ਬੁਲਾਉਣ ਲਈ ਸੁਪਰੀਮ ਕੋਰਟ ਤੱਕ ਵੀ ਜਾਣਾ ਪਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਰਾਜਪਾਲ ਕੇਂਦਰ ਸਰਕਾਰ ਨਾਲ ਗੱਲ ਕਰਕੇ ਆਰਡੀਐਫ ਫੰਡ ਦਿਵਾ ਦਿਂਦੇ ਹਨ ਤਾਂ ਪੰਜਾਬ ਸਰਕਾਰ ਸੁਪਰੀਮ ਕੋਰਟ ਤੋਂ ਆਪਣੀ ਅਰਜ਼ੀ ਵਾਪਸ ਲੈ ਲਵੇਗੀ। ਉਨ੍ਹਾਂ ਰਾਜਪਾਲ ਨੂੰ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਆਰਡੀਐਫ ਦੇ ਪੈਸੇ ਨਾ ਮਿਲਣ ਕਾਰਨ ਪੰਜਾਬ ਦੇ ਪੇਂਡੂ ਖੇਤਰਾਂ ਦੇ ਵਿਕਾਸ ਕਾਰਜਾਂ ਵਿਚ ਕਾਫੀ ਰੁਕਾਵਟ ਆ ਰਹੀ ਹੈ। ਜੇਕਰ ਰਾਜਪਾਲ ਨੂੰ ਸੱਚਮੁੱਚ ਹੀ ਪੰਜਾਬ ਦੀ ਚਿੰਤਾ ਹੈ ਤਾਂ ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਵਜੋਂ ਆਪਣਾ ਫਰਜ਼ ਨਿਭਾਉਣਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਨਾਲ ਗੱਲ ਕਰਕੇ ਪੰਜਾਬ ਦੇ ਕਰੀਬ 5000 ਕਰੋੜ ਰੁਪਏ ਦੀ ਆਰਡੀਐਫ ਦੀ ਬਕਾਇਆ ਰਾਸ਼ੀ ਦਿਵਾਉਣ ਵਿਚ ਮਦਦ ਕਰਨੀ ਚਾਹੀਦੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement