Sangrur News : ਬਿਨ੍ਹਾਂ ਦੱਸੇ ਘਰੋਂ ਗਏ ਨੌਜਵਾਨ ਦੀ ਰਜਵਾਹੇ 'ਚੋਂ ਮਿਲੀ ਲਾਸ਼ ,12ਵੀਂ ਪਾਸ ਕਰਨ ਤੋਂ ਬਾਅਦ ਕੰਮ ਦੀ ਤਲਾਸ਼ 'ਚ ਸੀ ਨੌਜਵਾਨ
Published : Sep 23, 2024, 9:25 pm IST
Updated : Sep 23, 2024, 9:25 pm IST
SHARE ARTICLE
Youth Suicide
Youth Suicide

ਮ੍ਰਿਤਕ ਪਿਛਲੇ ਦੋ ਦਿਨਾਂ ਤੋਂ ਲਾਪਤਾ ਸੀ

Sangrur News : ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ 'ਚ ਬਿਨਾਂ ਦੱਸੇ ਘਰੋਂ ਗਏ ਇੱਕ ਨੌਜਵਾਨ ਦੀ ਲਾਸ਼ ਪਟਿਆਲਾ ਨੇੜੇ ਰਜਵਾਹੇ 'ਚੋਂ ਬਰਾਮਦ ਹੋਈ ਹੈ। ਮ੍ਰਿਤਕ ਪਿਛਲੇ ਦੋ ਦਿਨਾਂ ਤੋਂ ਲਾਪਤਾ ਸੀ। ਮ੍ਰਿਤਕ ਦੀ ਪਛਾਣ 20 ਸਾਲਾ ਹਰਸ਼ਪ੍ਰੀਤ ਸਿੰਘ ਵਾਸੀ ਤੂਰ ਪੱਤੀ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਥਾਣਾ ਭਵਾਨੀਗੜ੍ਹ ਦੇ ਏਐਸਆਈ ਚਮਕੌਰ ਸਿੰਘ ਨੇ ਦੱਸਿਆ ਕਿ ਬੀਤੀ 20 ਸਤੰਬਰ ਨੂੰ 20 ਸਾਲਾ ਹਰਸ਼ਪ੍ਰੀਤ ਸਿੰਘ ਪੁੱਤਰ ਰਘੁਵੀਰ ਸਿੰਘ ਆਪਣੇ ਪਰਿਵਾਰ ਨੂੰ ਬਿਨਾਂ ਦੱਸੇ ਘਰੋਂ ਚਲਾ ਗਿਆ ਸੀ। ਅਗਲੇ ਦਿਨ ਹਰਸ਼ਪ੍ਰੀਤ ਸਿੰਘ ਦੇ ਪਰਿਵਾਰ ਨੇ ਸਥਾਨਕ ਥਾਣੇ ਵਿੱਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਸੀ। ਏ.ਐਸ.ਆਈ ਨੇ ਦੱਸਿਆ ਕਿ ਇਸ ਦੌਰਾਨ ਐਤਵਾਰ ਦੇਰ ਸ਼ਾਮ ਸਮਾਣਾ-ਪਟਿਆਲਾ ਰੋਡ 'ਤੇ ਪਿੰਡ ਭੰਨੜਾਂ-ਭਨਾਰੀਆਂ ਨੇੜੇ ਰਜਬਾਹੇ ਤੋਂ ਹਰਸ਼ਪ੍ਰੀਤ ਦੀ ਲਾਸ਼ ਤੈਰਦੀ ਮਿਲੀ।

 ਰਜਵਾਹੇ 'ਚੋਂ ਬਰਾਮਦ ਹੋਈ ਲਾਸ਼  

ਸੂਚਨਾ ਮਿਲਣ 'ਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਏਐਸਆਈ ਚਮਕੌਰ ਸਿੰਘ ਅਨੁਸਾਰ ਪਰਿਵਾਰ ਨੇ ਪੁਲੀਸ ਨੂੰ ਦੱਸਿਆ ਕਿ ਹਰਸ਼ਪ੍ਰੀਤ ਸਿੰਘ 12ਵੀਂ ਪਾਸ ਕਰਨ ਤੋਂ ਬਾਅਦ ਕੰਮ ਦੀ ਤਲਾਸ਼ ਵਿੱਚ ਸੀ। ਕੰਮ ਨਾ ਮਿਲਣ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਹਰਸ਼ਪ੍ਰੀਤ ਨੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਉਸ ਦੀ ਲਾਸ਼ ਰਜਵਾਹੇ 'ਚੋਂ ਬਰਾਮਦ ਕਰ ਲਈ ਹੈ। ਇਸ ਮਾਮਲੇ 'ਚ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਬੀਐੱਨਐੱਸ 194 ਤਹਿਤ ਕਾਰਵਾਈ ਕੀਤੀ ਹੈ।

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement