ਮੋਹਾਲੀ ਦੇ ਨਸ਼ਾ ਛੁਡਾਊ ਕੇਂਦਰ 'ਚੋਂ ਭੱਜੇ 2 ਮਰੀਜ਼, ਸੁਰੱਖਿਆ ਗਾਰਡ ਦੀ ਕੀਤੀ ਕੁੱਟਮਾਰ
Published : Sep 23, 2025, 9:49 am IST
Updated : Sep 23, 2025, 9:50 am IST
SHARE ARTICLE
2 patients escape from Mohali drug rehabilitation center, beat up security guard
2 patients escape from Mohali drug rehabilitation center, beat up security guard

ਕੇਂਦਰ 'ਚ 79 ਮਰੀਜ਼ਾਂ 'ਤੇ ਸਿਰਫ ਤਿੰਨ ਸੁਰੱਖਿਆ ਗਾਰਡ

ਮੋਹਾਲੀ: ਮੋਹਾਲੀ ਦੇ ਸੈਕਟਰ 66 ਵਿੱਚ ਬਣੇ ਸਰਕਾਰੀ ਨਸ਼ਾ ਛੁਡਾਓ ਕੇਂਦਰ ਵਿਚੋਂ ਬੀਤੀ ਦੇਰ 2 ਮਰੀਜ਼ ਫਰਾਰ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਨਸ਼ਾ ਛੁਡਾਓ ਕੇਂਦਰ ਦੇ ਮਰੀਜ਼ਾਂ ਨੇ ਇੱਕਠੇ ਹੋ ਕੇ ਸੁਰੱਖਿਆ ਗਾਰਡ ਉੱਤੇ ਹਮਲਾ ਕਰ ਦਿੱਤਾ ਹੈ। ਇਸ ਦੌਰਾਨ 2 ਮਰੀਜ਼ ਭੱਜਣ ਵਿੱਚ ਸਫਲ ਹੋ ਗਏ।

ਘਟਨਾ ਦੀ ਸੀਸੀਟੀਵੀ ਸਾਹਮਣੇ ਆਈ ਹੈ। ਸੀਸੀਟੀਵੀ ਵਿੱਚ ਦੇਖਿਆ ਜਾ ਸਕਦਾ ਹੈ ਕਿ ਸਕਿਉਰਿਟੀ ਗਾਰਡ ਉੱਤੇ ਸਾਰੇ ਮਰੀਜ਼ਾਂ ਨੇ ਇੱਕਠੇ ਹੋ ਕੇ ਹਮਲਾ ਕੀਤਾ। ਕੁੱਟਮਾਰ ਦੌਰਾਨ ਸੁਰੱਖਿਆ ਗਾਰਡ ਵੀ ਗੰਭੀਰ ਜ਼ਖਮੀ ਹੋ ਗਿਆ। ਜ਼ਖ਼ਮੀ ਨੂੰ ਮੋਹਾਲੀ ਦੇ ਫੇਸ 6 ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ।  ਦੱਸ ਦੇਈਏ ਕਿ 79 ਮਰੀਜ਼ਾਂ ਨੂੰ ਦੇਖਣ ਲਈ ਸਿਰਫ਼ 3 ਸੁਰੱਖਿਆ ਗਾਰਡ ਹੀ ਹਨ।  ਡਾਕਟਰ ਦਾ ਕਹਿਣਾ ਹੈ ਕਿ ਨਸ਼ਾ ਛੁਡਾਓ ਕੇਂਦਰ ਦੀ ਘਟਨਾ ਬਾਰੇ ਪੁਲਿਸ ਨੂੰ ਜਾਣਕਾਰੀ ਦੇ ਦਿੱਤੀ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement