ਲੁਧਿਆਣਾ 'ਚ ਯੂਥ ਕਾਂਗਰਸੀ ਆਗੂ ਦੇ ਭਰਾ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ
Published : Sep 23, 2025, 11:01 am IST
Updated : Sep 23, 2025, 11:01 am IST
SHARE ARTICLE
Youth Congress leader's brother shot dead in Ludhiana
Youth Congress leader's brother shot dead in Ludhiana

ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਅਮਿਤ ਕੁਮਾਰ 'ਤੇ ਚਲਾਈਆਂ ਗੋਲੀਆਂ

ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿੱਚ ਇੱਕ ਯੂਥ ਕਾਂਗਰਸੀ ਆਗੂ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।  ਹਮਲਾਵਰ ਮੋਟਰਸਾਈਕਲ ’ਤੇ ਆਏ ਅਤੇ ਉਨ੍ਹਾਂ ਸ਼ਰਾਬ ਦੇ ਅਹਾਤੇ ਵਿਚ ਬੈਠੇ ਅਮਿਤ ਕੁਮਾਰ ’ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਤੋਂ ਬਾਅਦ ਖੂਨ ਨਾਲ ਲੱਥਪੱਥ ਅਮਿਤ ਕੁਮਾਰ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਦੀ ਪਛਾਣ ਅਮਿਤ ਕੁਮਾਰ ਵਜੋਂ ਹੋਈ ਹੈ ਜੋ ਕਿ ਲੁਧਿਆਣਾ ਯੂਥ ਕਾਂਗਰਸੀ ਆਗੂ ਅਨੁਜ ਕੁਮਾਰ ਦਾ ਭਰਾ ਹੈ। ਇਹ ਘਟਨਾ ਸਾਹਨੇਵਾਲ ਹਲਕੇ ਦੇ ਨੰਦਪੁਰ ਸੂਏ ਨੇੜੇ ਵਾਪਰੀ। ਸਾਹਨੇਵਾਲ ਥਾਣੇ ਦੇ ਐਸਐਚਓ ਗੁਰਮੁਖ ਸਿੰਘ ਦੀ ਅਗਵਾਈ ਹੇਠ ਪੁਲਿਸ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement