ਅੱਠ ਮਹੀਨੇ ਬਾਅਦ ਕੁੱਝ ਸ਼੍ਰੇਣੀਆਂ ਨੂੰ ਛੱਡ ਬਾਕੀ ਸਾਰੇ ਵੀਜ਼ਾ ਹੋਏ ਬਹਾਲ
Published : Oct 23, 2020, 12:44 am IST
Updated : Oct 23, 2020, 12:44 am IST
SHARE ARTICLE
image
image

ਅੱਠ ਮਹੀਨੇ ਬਾਅਦ ਕੁੱਝ ਸ਼੍ਰੇਣੀਆਂ ਨੂੰ ਛੱਡ ਬਾਕੀ ਸਾਰੇ ਵੀਜ਼ਾ ਹੋਏ ਬਹਾਲ

ਨਵੀਂ ਦਿੱਲੀ, 22 ਅਕਤੂਬਰ : ਸਰਕਾਰ ਨੇ ਅੱਠ ਮਹੀਨਿਆਂ ਬਾਅਦ ਕੁੱਝ ਸ਼੍ਰੇਣੀਆਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਵੀਜ਼ਾ ਨੂੰ ਬਹਾਲ ਕਰਨ ਦਾ ਫ਼ੈਸਲਾ ਲਿਆ। ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀਰਵਾਰ ਨੂੰ ਇਕ ਬਿਆਨ ਜਾਰੀ ਕਰ ਕੇ ਸਾਰੇ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓਸੀਆਈ) ਅਤੇ ਪਰਸਨ ਆਫ਼ ਇੰਡੀਆ ਓਰੀਜਨ (ਪੀ.ਆਈ.ਓ.) ਕਾਰਡ ਧਾਰਕਾਂ ਅਤੇ ਹੋਰ ਸਾਰੇ ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਆਉਣ ਦੀ ਆਗਿਆ ਦਿਤੀ ਹੈ।
ਗ੍ਰਹਿ ਮੰਤਰਾਲੇ ਨੇ ਇਸ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਲੈਕਟ੍ਰਾਨਿਕ ਵੀਜ਼ਾ, ਸੈਰ ਸਪਾਟਾ ਵੀਜ਼ਾ ਅਤੇ ਮੈਡੀਕਲ ਵੀਜ਼ਾ ਨੂੰ ਛੱਡ ਕੇ ਬਾਕੀ ਸਾਰੇ ਤਰ੍ਹਾਂ ਦੇ ਵੀਜ਼ਾ ਨੂੰ ਤੁਰਤ ਪ੍ਰਭਾਵ ਨਾਲ ਬਹਾਲ ਕੀਤਾ ਜਾ ਰਿਹਾ ਹੈ।
ਮੰਤਰਾਲੇ ਨੇ ਕਿਹਾ ਕਿ ਸਰਕਾਰ ਸੈਰ-ਸਪਾਟਾ ਵੀਜ਼ਾ ਤੋਂ ਇਲਾਵਾ ਸਾਰੇ ਓ.ਸੀ.ਆਈ., ਪੀ.ਆਈ.ਓ. ਕਾਰਡ ਧਾਰਕਾਂ ਅਤੇ ਹੋਰ ਵਿਦੇਸ਼ੀ ਨਾਗਰਿਕਾਂ ਨੂੰ ਕਿਸੇ ਵੀ ਉਦੇਸ਼ ਲਈ ਭਾਰਤ ਆਉਣ ਦੀ ਆਗਿਆ ਦਿੰਦੀ ਹੈ। ਉਹ ਅਧਿਕਾਰਤ ਹਵਾਈ ਅੱਡਿਆਂ ਅਤੇ ਸਮੁੰਦਰੀ ਬੰਦਰਗਾਹ ਇਮੀਗ੍ਰੇਸ਼ਨ ਚੈੱਕ ਪੋਸਟਾਂ ਰਾਹੀਂ ਹਵਾਈ ਜਾਂ ਪਾਣੀ ਦੇ ਰਸਤੇ ਰਾਹੀਂ ਦੇਸ਼ ਵਿਚ ਦਾਖ਼ਲ ਹੋ ਸਕਦੇ ਹਨ। ਡਾਕਟਰੀ ਇਲਾਜ ਲਈ ਭਾਰਤ ਆਉਣ ਦੇ ਚਾਹਵਾਨ ਵਿਦੇਸ਼ੀ ਨਾਗਰਿਕ ਮੈਡੀਕਲ ਅਟੇਂਡੈਂਟ ਸਮੇਤ ਮੈਡੀਕਲ ਵੀਜ਼ਾ ਲਈ ਅਰਜ਼ੀ ਦੇ ਸਕਦੇ ਹਨ। ਹਾਲਾਂਕਿ ਅਜਿਹੇ ਸਾਰੇ ਯਾਤਰੀਆਂ ਨੂੰ ਸਿਹਤ ਅਤੇ ਪਰਵਾਰ ਭਲਾਈ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਪਏਗੀ।
ਐੱਮ.ਐੱਚ.ਏ. ਨੇ ਇਹ ਵੀ ਕਿਹਾ ਹੈ ਕਿ ਜੇ ਅਜਿਹੇ ਵੀਜ਼ਾ ਦੀ ਵੈਧਤਾ ਦੀ ਮਿਆਦ ਖ਼ਤਮ ਹੋ ਗਈ ਹੈ ਤਾਂ ਢੁਕਵੀਂ ਸ਼੍ਰੇਣੀ ਦੇ ਨਵੇਂ ਵੀਜ਼ਾ ਭਾਰਤੀ ਮਿਸ਼ਨ / ਪੋਸਟਾਂ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਜ਼ਿਕਰਯੋਗ ਹੈ ਕਿ ਕੋਵੀਡ -19 ਮਹਾਂਮਾਰੀ ਦੇ ਮੱਦੇਨਜ਼ਰ, ਭਾਰਤ ਸਰਕਾਰ ਨੇ ਫ਼ਰਵਰੀ 2020 ਤੋਂ ਆਉਣ-ਜਾਣ ਵਾਲੇ ਅੰਤਰ ਰਾਸ਼ਟਰੀ ਯਾਤਰੀਆਂ ਨੂੰ ਰੋਕ ਦਿਤਾ ਸੀ। (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement