ਹੁਣ ਸੰਗਰੂਰ ਤੋਂ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ
Published : Oct 23, 2020, 2:57 pm IST
Updated : Oct 23, 2020, 2:57 pm IST
SHARE ARTICLE
Gutka Sahib
Gutka Sahib

ਪਿੰਡ ਜੰਡਾਲੀ ਕਲਾਂ ਚ ਖਿਲਰੇ ਮਿਲੇ ਗੁਟਕਾ ਸਾਹਿਬ ਦੇ ਅੰਗ

ਸੰਗਰੂਰ : ਪੰਜਾਬ ਵਿਚ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਦਾ ਸਿਲਸਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ । ਤਾਜਾ ਮਾਮਲਾ ਸਾਹਮਣੇ ਆਇਆ ਹੈ ਜ਼ਿਲ੍ਹਾ ਸੰਗਰੂਰ ਦੇ ਅਹਿਮਦਗੜ੍ਹ ਦੇ ਨਾਲ ਲੱਗਦੇ ਪਿੰਡ ਜੰਡਾਲੀ ਕਲਾਂ  ਤੋਂ ਜਿਥੇ ਕਿ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਪਵਿੱਤਰ ਗੁਟਕਾ ਸਾਹਿਬ ਦੇ ਅੰਗ ਖਿਲਰੇ ਮਿਲੇ।

 

ਜਾਣਕਾਰੀ ਮੁਤਾਬਿਕ ਲਗਭਗ 6 ਵਜੇ ਸੈਰ ਤੋਂ ਵਾਪਿਸ ਆ ਰਹੇ ਪਿੰਡ ਵਾਸੀ ਜਸਪ੍ਰੀਤ ਸਿੰਘ ਨੇ ਦਸਿਆ ਕਿ ਉਸਨੇ ਦੇਖਿਆ ਕਿ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਪਵਿੱਤਰ ਗੁਟਕਾ ਸਾਹਿਬ ਦੇ ਅੰਗ ਖਿਲਰੇ ਪਏ ਸਨ। ਜਸਪ੍ਰੀਤ ਸਿੰਘ ਨੇ ਤੁਰੰਤ ਖਿਲਰੇ ਅੰਗਾਂ ਨੂੰ ਇਕੱਤਰ ਕਰਕੇ ਇਸ ਦੀ ਇਤਲਾਹ ਪੁਲਿਸ ਨੂੰ ਦਿੱਤੀ| ਮੌਕੇ 'ਤੇ ਪੁੱਜੀ ਪੁਲਿਸ ਵੱਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਡੀ ਪੱਧਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement