ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਜਲਾਲਪੁਰ ਮਾਮਲੇ 'ਚ ਐਸ.ਐਸ.ਪੀ. ਤੋਂ ਰਿਪੋਰਟ ਤਲਬ
Published : Oct 23, 2020, 12:55 am IST
Updated : Oct 23, 2020, 12:55 am IST
SHARE ARTICLE
image
image

ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਜਲਾਲਪੁਰ ਮਾਮਲੇ 'ਚ ਐਸ.ਐਸ.ਪੀ. ਤੋਂ ਰਿਪੋਰਟ ਤਲਬ

ਚੰਡੀਗੜ੍ਹ, 22 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਨਜ਼ਦੀਕ ਪਿੰਡ ਜਲਾਲਪੁਰ ਵਿਚ ਇਕ 6 ਸਾਲਾ ਬੱਚੀ ਨੂੰ  ਬਲਾਤਕਾਰ ਉਪਰੰਤ ਅੱਗ ਲਗਾ ਕੇ ਮਾਰਨ ਦੀ ਘਟਨਾ ਸਬੰਧੀ  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿਚ ਐਸ.ਐਸ.ਪੀ. ਹੁਸ਼ਿਆਰਪੁਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦਸਿਆ ਕਿ ਅਖ਼ਬਾਰਾਂ ਰਾਹੀ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਜਿਸ 'ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਹੁਸ਼ਿਆਰਪੁਰ ਤੋਂ ਰਿਪੋਰਟ 2 6 ਅਕਤੂਬਰ  2020 ਨੂੰ ਰਿਪੋਰਟ ਤਲਬ ਕੀਤੀ ਹੈ ਅਤੇ ਨਾਲ ਹੀ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਮਿਸ਼ਨ ਦੇ ਮੈਂਬਰ ਪ੍ਰਭਦਿਆਲ ਰਾਮਪੁਰ ਨੂੰ ਮਿਤੀ 23 ਅਕਤੂਬਰ 2020 ਨੂੰ ਪੀੜਤ ਨਾਲ ਮਿਲ ਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement