ਪੰਜਾਬ ਨੂੰ ਕੌਮਾਂਤਰੀ ਮੰਚ ਉਤੇ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ ਜੀ-20 ਸੰਮੇਲਨ : ਮੁੱਖ ਮੰਤਰੀ
Published : Oct 23, 2022, 6:47 am IST
Updated : Oct 23, 2022, 6:47 am IST
SHARE ARTICLE
image
image

ਪੰਜਾਬ ਨੂੰ ਕੌਮਾਂਤਰੀ ਮੰਚ ਉਤੇ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ ਜੀ-20 ਸੰਮੇਲਨ : ਮੁੱਖ ਮੰਤਰੀ


ਸੰਮੇਲਨ ਨੂੰ  ਸਫ਼ਲ ਬਣਾਉਣ ਵਿਚ ਕੋਈ ਕਸਰ ਬਾਕੀ ਨਾ ਛੱਡਣ ਦਾ ਐਲਾਨ, ਅੰਮਿ੍ਤਸਰ 'ਚ ਤਿਆਰੀਆਂ ਦਾ ਲਿਆ ਜਾਇਜ਼ਾ


ਅੰਮਿ੍ਤਸਰ, 22 ਅਕਤੂਬਰ (ਪੱਤਰ ਪ੍ਰੇਰਕ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਾਰਚ-2023 ਵਿਚ ਪਾਵਨ ਨਗਰੀ ਅੰਮਿ੍ਤਸਰ ਵਿਖੇ ਹੋਣ ਵਾਲਾ ਵੱਕਾਰੀ ਜੀ-20 ਸੰਮੇਲਨ ਕੌਮਾਂਤਰੀ ਮੰਚ ਉਤੇ ਪੰਜਾਬ ਨੂੰ  ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ ਅਤੇ ਸਾਨੂੰ ਅਪਣੀਆਂ ਪ੍ਰਾਪਤੀਆਂ ਤੇ ਦਿਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਣ ਦਾ ਮੌਕਾ ਮੁਹਈਆ ਕਰੇਗਾ |
  ਸੰਮੇਲਨ ਨੂੰ  ਸਫ਼ਲ ਬਣਾਉਣ ਵਿਚ ਕੋਈ ਕਸਰ ਬਾਕੀ ਨਾ ਛੱਡਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੁਨਹਿਰੀ ਮੌਕਾ ਹੈ ਜਦੋਂ ਪੰਜਾਬ ਨੂੰ  ਬਿਹਤਰੀਨ ਮੌਕਿਆਂ ਵਾਲੀ ਧਰਤੀ ਵਜੋਂ ਉਭਾਰਿਆ ਜਾ ਸਕਦਾ ਹੈ ਤਾਕਿ ਵੱਧ ਤੋਂ ਵੱਧ ਨਿਵੇਸ਼ ਲਿਆ ਕੇ ਅਸੀਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਸਿਰਜ ਸਕੀਏ |
  ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇਥੇ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ ਮਹੀਨੇ ਹੋਣ ਵਾਲੇ ਇਸ ਸੰਮੇਲਨ ਵਿਚ ਵਿਸ਼ਵ ਦੇ ਮੋਹਰੀ ਮੁਲਕ ਸ਼ਿਰਕਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਣ ਉਤੇ ਸੂਬਾ ਅਪਣੇ ਆਪ ਨੂੰ  ਸੁਭਾਗਾ ਸਮਝਦਾ ਹੈ, ਜਿਸ ਵਿਚ ਵਿਸ਼ਵ
ਭਰ ਦੇ ਪ੍ਰਮੁੱਖ ਦੇਸ਼ ਸਿਖਿਆ ਅਤੇ ਕਿਰਤ ਬਾਰੇ ਵਿਚਾਰ-ਵਟਾਂਦਰਾ ਕਰਨਗੇ | ਮੁੱਖ ਮੰਤਰੀ ਨੇ ਕਿਹਾ ਕਿ ਇਸ ਆਲਮੀ ਸਮਾਗਮ ਦੀ ਸਫ਼ਲਤਾ ਲਈ ਵਿਆਪਕ ਪੱਧਰ ਉਤੇ ਇੰਤਜ਼ਾਮ ਕੀਤੇ ਜਾਣਗੇ |
  ਇਸ ਮੌਕੇ ਮੱਖ ਮੰਤਰੀ ਨੂੰ  ਦਸਿਆ ਗਿਆ ਕਿ ਸਮਾਗਮ ਦੀ ਸਫ਼ਲਤਾ ਨੂੰ  ਯਕੀਨੀ ਬਣਾਉਣ ਲਈ ਪਾਵਨ ਸ਼ਹਿਰ ਨੂੰ  ਪ੍ਰਬੰਧਕੀ ਆਧਾਰ ਉਤੇ ਪੰਜ ਪ੍ਰਮੁੱਖ ਸੈਕਟਰਾਂ ਵਿਚ ਵੰਡਿਆ ਜਾਵੇਗਾ | ਪੁਖ਼ਤਾ ਪ੍ਰਬੰਧਨ ਲਈ ਸੂਬੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ  ਇਨ੍ਹਾਂ ਸੈਕਟਰਾਂ ਵਿਚ ਤਾਇਨਾਤ ਕੀਤਾ ਜਾਵੇਗਾ | ਸੰਮੇਲਨ ਦੌਰਾਨ ਇਹ ਅਧਿਕਾਰੀ ਹੀ ਆਪੋ-ਅਪਣੇ ਅਧਿਕਾਰ ਖੇਤਰ ਵਿਚ ਸਮੁੱਚੇ ਕਾਰਜ ਨੂੰ  ਸੁਚਾਰੂ ਬਣਾਉਣ ਲਈ ਜ਼ਿੰਮੇਵਾਰ ਹੋਣਗੇ | ਮੁੱਖ ਮੰਤਰੀ ਨੇ ਇਸ ਮੌਕੇ ਸ਼ਹਿਰ ਦੀ ਸੁੰਦਰਤਾ ਅਤੇ ਮੁਢਲਾ ਢਾਂਚਾ ਮਜ਼ਬੂਤ ਕਰਨ ਲਈ ਕੀਤੇ ਜਾਣ ਵਾਲੇ ਕੰਮਾਂ ਦੇ ਵੇਰਵੇ ਲਏ ਅਤੇ ਕਿਹਾ ਕਿ ਜੋ ਵੀ ਕੰਮ ਕੀਤਾ ਜਾਵੇ, ਉਹ ਮਿਆਰੀ ਹੋਵੇ, ਜੋ ਲੰਮੇ ਸਮੇਂ ਤਕ ਸ਼ਹਿਰ ਵਾਸੀਆਂ ਦੇ ਕੰਮ ਆਵੇ |
  ਇਸ ਮੌਕੇ ਪ੍ਰੋਗਰਾਮ ਦੀ ਸਫ਼ਲਤਾ ਲਈ ਬਣਾਈ ਕੈਬਨਿਟ ਸਬ-ਕਮੇਟੀ ਦੇ ਮੈਂਬਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਤੋਂ ਇਲਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹਾਜ਼ਰ ਸਨ |
  ਮੀਟਿੰਗ ਉਪਰੰਤ ਮੁੱਖ ਮੰਤਰੀ ਨੇ ਮੰਤਰੀਆਂ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਪੰਜਾਬ ਵਾਸੀਆਂ ਨੂੰ  ਬੰਦੀ ਛੋੜ ਦਿਵਸ ਤੇ ਦੀਵਾਲੀ ਦੀ ਵਧਾਈ ਦਿਤੀ | ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਵੀ ਕੀਤੀ |

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement