ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਸਤੰਬਰ 'ਚ ਵਧਿਆ ਮਾਲੀਆ 
Published : Oct 23, 2022, 9:21 am IST
Updated : Oct 23, 2022, 9:21 am IST
SHARE ARTICLE
Revenue increased in September from land-property registries in Punjab
Revenue increased in September from land-property registries in Punjab

ਖਜ਼ਾਨੇ ਵਿਚ ਆਏ 301 ਕਰੋੜ 65 ਲੱਖ 64 ਹਜ਼ਾਰ 956 ਰੁਪਏ 

ਪਿਛਲੇ ਸਾਲ ਦੇ ਮੁਕਾਬਲੇ 18.50 ਫ਼ੀਸਦ ਦਾ ਹੋਇਆ ਵਾਧਾ 
ਮੁਹਾਲੀ :
ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਸਰਕਾਰ ਦੇ ਖਜ਼ਾਨੇ ਵਿਚ ਸਤੰਬਰ ਮਹੀਨੇ ਵਿਚ ਪਿਛਲੇ ਸਾਲ ਦੇ ਮੁਕਾਬਲੇ 18.50 ਫ਼ੀਸਦੀ ਜ਼ਿਆਦਾ ਪੈਸਾ ਆਇਆ ਹੈ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅਧਿਆਕਰੀਆਂ ਨਾਲ ਕੀਤੀ ਬੈਠਕ ਦੌਰਾਨ ਦਿਤੀ ਹੈ।

ਉਨ੍ਹਾਂ ਨੇ ਦੱਸਿਆ ਕਿ ਸਟੈਂਪ ਅਤੇ ਰਜਿਸਟਰੇਸ਼ਨ ਦੇ ਅਧੀਨ ਇੱਕ ਤੋਂ 30 ਸਤੰਬਰ 2022 ਤੱਕ ਖਜ਼ਾਨੇ ਵਿਚ 301 ਕਰੋੜ 65 ਲੱਖ 64 ਹਜ਼ਾਰ 956 ਰੁਪਏ ਆਏ ਹਨ। 2021 ਵਿਚ ਇਹ ਮਾਲੀਆ 254 ਕਰੋੜ 54 ਲੱਖ 23 ਹਜ਼ਾਰ 153 ਰੁਪਏ ਸੀ।

ਅਗਸਤ ਵਿਚ ਵੀ ਪਿਛਲੇ ਸਾਲ ਦੇ ਮੁਕਾਬਲੇ 21.87 ਫ਼ੀਸਦੀ ਜ਼ਿਆਦਾ ਮਾਲੀਆ ਇਕੱਠਾ ਹੋਇਆ ਸੀ। ਰਜਿਸਟਰੀ ਕਰਵਾਉਣ ਵਾਲੇ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਵਿਭਾਗ ਦੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement