ਪੰਜਾਬ ਦੇ ਸੇਵਾ ਕੇਂਦਰਾਂ ਵਿਚ ਦੁਸਹਿਰੇ ਮੌਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ
Published : Oct 23, 2023, 6:00 pm IST
Updated : Oct 23, 2023, 6:00 pm IST
SHARE ARTICLE
Image: For representation purpose only.
Image: For representation purpose only.

ਭਲਕੇ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤਕ ਹੋਵੇਗਾ ਕੰਮ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦਸਿਆ ਕਿ 24 ਅਕਤੂਬਰ ਨੂੰ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤਕ ਕਾਰਜਸ਼ੀਲ ਰਹਿਣਗੇ ਅਤੇ ਇਹਨਾਂ ਕੇਂਦਰਾਂ ਵਿਖੇ ਆਮ ਦਿਨਾਂ ਵਾਂਗ ਸਾਰੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਨੇ ਪਰਲ ਕੇਸ ਨਾਲ ਸਬੰਧਤ ਤਿੰਨ ਭਗੌੜੇ ਮੁਲਜ਼ਮਾਂ ਨੂੰ ਗੁਜਰਾਤ ਤੋਂ ਕੀਤਾ ਗ੍ਰਿਫ਼ਤਾਰ

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬਾ ਸਰਕਾਰ ਵਲੋਂ ਦਿਤੀਆਂ ਜਾ ਰਹੀਆਂ ਸੇਵਾਵਾਂ ਲੈਣ ਲਈ 24 ਅਕਤੂਬਰ ਨੂੰ ਬਾਅਦ ਦੁਪਹਿਰ 2 ਵਜੇ ਤੋਂ ਪਹਿਲਾਂ ਸੇਵਾ ਕੇਂਦਰਾਂ ਵਿਚ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ 24 ਅਕਤੂਬਰ ਨੂੰ ਛੱਡ ਕੇ ਬਾਕੀ ਦਿਨ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਕਾਰਜਸ਼ੀਲ ਰਹਿਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement