ਵਿਜੀਲੈਂਸ ਸਾਹਮਣੇ ਨਹੀਂ ਪੇਸ਼ ਹੋਏ ਮਨਪ੍ਰੀਤ ਬਾਦਲ; ਅਧਿਕਾਰੀਆਂ ਨੂੰ ਸੌਂਪਿਆ ਪਾਸਪੋਰਟ
Published : Oct 23, 2023, 5:08 pm IST
Updated : Oct 23, 2023, 5:08 pm IST
SHARE ARTICLE
Manpreet Singh Badal
Manpreet Singh Badal

ਰੀੜ ਦੀ ਹੱਡੀ ਵਿਚ ਸਮੱਸਿਆ ਦਾ ਦਿਤਾ ਹਵਾਲਾ

 

ਬਠਿੰਡਾ:  ਪਲਾਟ ਖਰੀਦ ਘੁਟਾਲੇ ਵਿਚ ਬੇਸ਼ੱਕ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਲੈਣ ਵਿਚ ਸਫਲ ਰਹੇ ਹਨ ਪਰ ਵਿਜੀਲੈਂਸ ਅਜੇ ਵੀ ਉਨ੍ਹਾਂ ਦਾ ਪਿੱਛਾ ਛੱਡਦੀ ਨਜ਼ਰ ਨਹੀਂ ਆ ਰਹੀ। ਜ਼ਮਾਨਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਬਠਿੰਡਾ ਨੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਨੂੰ ਇਕ ਹੋਰ ਸੰਮਨ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: ਪਲਵਲ 'ਚ ਇੱਟਾਂ ਨਾਲ ਭਰੀ ਟਰਾਲੀ ਨਾਲ ਟਕਰਾਈ ਕਾਰ, 2 ਦੋਸਤਾਂ ਦੀ ਮੌਤ 

ਉਨ੍ਹਾਂ ਨੂੰ ਅੱਜ ਸੋਮਵਾਰ ਨੂੰ ਸਵੇਰੇ 10.30 ਵਜੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦੇ ਦਫ਼ਤਰ ਵਿਚ ਪੇਸ਼ੀ ਲਈ ਸੱਦਿਆ ਗਿਆ ਸੀ ਪਰ ਪਿੱਠ ਦੇ ਦਰਦ ਕਾਰਨ ਮਨਪ੍ਰੀਤ ਬਾਦਲ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਅਪਣਾ ਪਾਸਪੋਰਟ ਵੀ ਸਰੰਡਰ ਕਰਨ ਲਈ ਕਿਹਾ ਗਿਆ, ਜੋ ਉਨ੍ਹਾਂ ਨੇ ਅਪਣੇ ਵਕੀਲ ਰਾਹੀਂ ਵਿਜੀਲੈਂਸ ਦਫ਼ਤਰ ਨੂੰ ਸੌਂਪ ਦਿਤਾ। ਵਿਜੀਲੈਂਸ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਭਾਵੇਂ ਅਦਾਲਤ ਵਲੋਂ ਜ਼ਮਾਨਤ ਦੇ ਦਿਤੀ ਗਈ ਹੈ ਪਰ ਇਸ ਮਾਮਲੇ ਵਿਚ ਕਈ ਅਹਿਮ ਤੱਥ ਸਾਹਮਣੇ ਆਏ ਹਨ। ਜਿਸ ਸਬੰਧੀ ਮਨਪ੍ਰੀਤ ਬਾਦਲ ਤੋਂ ਪੁਛਗਿਛ ਕਰਨਾ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ: 1 ਨਵੰਬਰ ਨੂੰ ਹੋਣ ਵਾਲੀ ਬਹਿਸ ਨੂੰ ਲੈ ਕੇ HS ਫੂਲਕਾ ਦਾ ਬਿਆਨ, ਪੜ੍ਹੋ ਕੀ ਕਿਹਾ

ਮਨਪ੍ਰੀਤ ਸਿੰਘ ਬਾਦਲ ਨੇ ਅਪਣੀ ਪਿੱਠ ਵਿਚ ਦਰਦ ਦਾ ਹਵਾਲਾ ਦਿੰਦੇ ਹੋਏ ਦਸ ਦਿਨਾਂ ਲਈ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਹੈ। ਇਸ ਦੇ ਲਈ ਪੀਜੀਆਈ ਦੇ ਡਾਕਟਰਾਂ ਵਲੋਂ ਇਕ ਹਫ਼ਤੇ ਦੇ ਆਰਾਮ ਦਾ ਸਰਟੀਫਿਕੇਟ ਵੀ ਸੌਂਪਿਆ ਗਿਆ। ਮਨਪ੍ਰੀਤ ਬਾਦਲ ਵਲੋਂ ਪੇਸ਼ ਹੋਏ ਐਡਵੋਕੇਟ ਸੁਖਦੀਪ ਸਿੰਘ ਭਿੰਡਰ ਸੋਮਵਾਰ ਨੂੰ ਬਠਿੰਡਾ ਵਿਜੀਲੈਂਸ ਬਿਊਰੋ ਦੇ ਦਫ਼ਤਰ ਵਿਚ ਪੇਸ਼ ਹੋਏ ਅਤੇ ਸਾਬਕਾ ਮੰਤਰੀ ਦਾ ਮੈਡੀਕਲ ਸਰਟੀਫਿਕੇਟ ਅਤੇ ਪਾਸਪੋਰਟ ਜਾਂਚ ਅਧਿਕਾਰੀ ਨੂੰ ਸੌਂਪਿਆ।

ਇਹ ਵੀ ਪੜ੍ਹੋ: ਫਿਜੀ ਪੁਲਿਸ ਫੋਰਸ ’ਚ ਹੁਣ ਸਿੱਖ ਵੀ ਪੁਲਿਸ ਕਰਾਊਨ ਨਾਲ ਸਜਾ ਸਕਣਗੇ ਦਸਤਾਰ

ਇਸ ਮਾਮਲੇ 'ਤੇ ਗੱਲਬਾਤ ਕਰਦਿਆਂ ਵਿਜੀਲੈਂਸ ਅਧਿਕਾਰੀਆਂ ਨੇ ਦਸਿਆ ਕਿ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਅੱਜ ਜਾਂਚ 'ਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਸੀ, ਪਰ ਉਹ ਪੇਸ਼ ਨਹੀਂ ਹੋਏ ਅਤੇ ਉਨ੍ਹਾਂ ਨੇ ਅਪਣਾ ਮੈਡੀਕਲ ਸਰਟੀਫਿਕੇਟ ਭੇਜ ਦਿਤਾ ਹੈ। ਜਿਸ ਦੇ ਆਧਾਰ 'ਤੇ ਉੱਚ ਅਧਿਕਾਰੀਆਂ ਅਤੇ ਕਾਨੂੰਨੀ ਸਲਾਹਕਾਰਾਂ ਨਾਲ ਸਲਾਹ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਵਿਜੀਲੈਂਸ ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਮਨਪ੍ਰੀਤ ਬਾਦਲ ਵਲੋਂ ਭੇਜੇ ਗਏ ਮੈਡੀਕਲ ਰਿਕਾਰਡ ਅਤੇ ਸਰਟੀਫਿਕੇਟਾਂ ਦੀ ਜਾਂਚ ਲਈ ਮੈਡੀਕਲ ਬੋਰਡ ਵੀ ਗਠਿਤ ਕੀਤਾ ਜਾ ਸਕਦਾ ਹੈ, ਤਾਂ ਜੋ ਸੱਚਾਈ ਸਾਹਮਣੇ ਆ ਸਕੇ।

ਇਹ ਵੀ ਪੜ੍ਹੋ: ਨਹੀਂ ਰਹੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ; ਜਾਣੋ ਕੌਣ ਸਨ ‘ਸਰਦਾਰ ਆਫ਼ ਸਪਿਨ’

ਜ਼ਿਕਰਯੋਗ ਹੈ ਕਿ 24 ਸਤੰਬਰ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਨੇ ਮਨਪ੍ਰੀਤ ਬਾਦਲ ਸਮੇਤ ਅੱਧੀ ਦਰਜਨ ਵਿਅਕਤੀਆਂ ਵਿਰੁਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਜਿਸ ਵਿਚ ਇਲਜ਼ਾਮ ਲਗਾਇਆ ਗਿਆ ਸੀ ਕਿ ਵਿੱਤ ਮੰਤਰੀ ਰਹਿੰਦਿਆਂ ਮਨਪ੍ਰੀਤ ਬਾਦਲ ਨੇ ਸਾਲ 2021 ਵਿਚ ਸ਼ਹਿਰ ਦੇ ਮਾਡਲ ਟਾਊਨ ਫੇਜ਼ ਵਨ ਇਲਾਕੇ ਵਿਚ ਅਪਣੇ ਪ੍ਰਭਾਵ ਨਾਲ 1560 ਗਜ਼ ਦੇ ਦੋ ਪਲਾਟ ਖਰੀਦੇ ਸਨ। ਵਿਜੀਲੈਂਸ ਦੀ ਜਾਂਚ ਅਨੁਸਾਰ ਇਹ ਪਲਾਟ ਖਰੀਦ ਕੇ ਸਾਬਕਾ ਵਿੱਤ ਮੰਤਰੀ ਨੇ ਪੰਜਾਬ ਸਰਕਾਰ ਦੇ ਖ਼ਜ਼ਾਨੇ ਨੂੰ 65 ਲੱਖ ਰੁਪਏ ਦਾ ਚੂਨਾ ਲਾਇਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement