PRTC and PUNBUS Strike News: ਪੰਜਾਬ ’ਚ ਅੱਜ ਪੰਜਾਬ ਰੋਡਵੇਜ਼ ਅਤੇ ਪਨਬਸ ਬੱਸਾਂ ਰਹਿਣਗੀਆਂ ਬੰਦ
Published : Oct 23, 2024, 9:28 am IST
Updated : Oct 23, 2024, 10:19 am IST
SHARE ARTICLE
PRTC and PUNBUS Strike News
PRTC and PUNBUS Strike News

PRTC and PUNBUS Strike News: 10 ਵਜੇ ਤੋਂ ਲੈ ਕੇ 12 ਵਜੇ ਤੱਕ ਕੱਚੇ ਮੁਲਾਜ਼ਮਾਂ ਵੱਲੋਂ ਕੀਤਾ ਜਾਵੇਗਾ ਬੱਸਾਂ ਦਾ ਚੱਕਾ ਜਾਮ

PRTC and PUNBUS Strike: ਪੰਜਾਬ ਦੇ ਸਾਰੇ ਬੱਸ ਅੱਡਿਆਂ 'ਤੇ ਅੱਜ ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਦੀ ਦੋ ਘੰਟੇ ਲਈ ਹੜਤਾਲ ਰਹੇਗੀ। ਅੱਜ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਹੜਤਾਲ ਰਹੇਗੀ। ਪੰਜਾਬ ਭਰ ਦੇ ਸਾਰੇ ਬੱਸ ਅੱਡਿਆਂ 'ਤੇ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹ ਪ੍ਰਦਰਸ਼ਨ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਕੀਤਾ ਜਾਵੇਗਾ। ਜੋ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਅੱਗੇ ਪੱਕਾ ਕਰਨ ਦੀ ਆਪਣੀ ਮੰਗ ਰੱਖ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਪੰਜਾਬ ਦੀ ਮੀਟਿੰਗ ਰਾਜ ਦੇ ਟਰਾਂਸਪੋਰਟ ਮੰਤਰੀ ਨਾਲ ਸੀ। ਪਰ ਕੁਝ ਕਾਰਨਾਂ ਕਰਕੇ ਮੰਤਰੀ ਮੀਟਿੰਗ ਵਿੱਚ ਨਹੀਂ ਪਹੁੰਚ ਸਕੇ। ਪਰ ਜਦੋਂ ਉਕਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤਾਂ ਉਕਤ ਮੀਟਿੰਗ ਵਿੱਚ ਕੋਈ ਸਹਿਮਤੀ ਨਹੀਂ ਬਣ ਸਕੀ।

ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਸਨ ਕਿ ਠੇਕੇਦਾਰਾਂ ਨੂੰ ਹਟਾਇਆ ਜਾਵੇ, ਪੱਕੇ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਦਿੱਤੀ ਜਾਵੇ ਅਤੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਪਰ ਅਜਿਹਾ ਕੁਝ ਨਹੀਂ ਹੋਇਆ। ਜਿਸ ਕਾਰਨ ਮੁਲਾਜ਼ਮਾਂ ਨੇ ਹੜਤਾਲ ਦਾ ਐਲਾਨ ਕਰ ਦਿੱਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement