ਪੰਜਾਬ ਦੇ ਕਿਸਾਨਾਂ ਨੇ ਮੁਲਕ ਦੇ ਕਿਸਾਨਾਂ ਨੂੰ ਰਾਹ ਦਿਖਾਈ: ਸ. ਪਰਮਿੰਦਰ ਸਿੰਘ ਢੀਂਡਸਾ
Published : Nov 23, 2020, 4:34 pm IST
Updated : Nov 23, 2020, 4:34 pm IST
SHARE ARTICLE
S. Parminder Singh Dhindsa
S. Parminder Singh Dhindsa

ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਕਿਸਾਨਾਂ ਦੇ ਹਰ ਸੰਘਰਸ਼ ਵਿਚ ਉਨ੍ਹਾ ਨਾਲ ਖੜ੍ਹੀ

ਚੰਡੀਗੜ੍ਹ- ਖੇਤੀ ਕਾਨੂੰਨਾਂ ਦੇ ਵਿਰੋਧ 'ਚ 26 ਨਵੰਬਰ ਨੂੰ ਦਿੱਲੀ ਚੱਲੋ ਪ੍ਰੋਗਰਾਮ ਦੇ ਤਹਿਤ ਕੂਚ ਕਰਨ ਜਾ ਰਹੇ ਦੇਸ਼ ਭਰ ਦੇ ਕਿਸਾਨਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਆਗੂਆਂ ਨੇ ਵੀ ਕਮਰ ਕਸ ਲਈ ਹੈ। ਦਿੱਲੀ ਵਿਚ ਕਿਸਾਨਾਂ ਦੇ ਦੇਸ਼ ਵਿਆਪੀ ਸ਼ਾਤਮਈ ਅੰਦੋਲਨ ਦਾ ਹਿੱਸਾ ਬਣਨ ਜਾ ਰਹੀ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ ਅਤੇ ਲਹਿਰਾ ਤੋਂ ਵਿਧਾਇਕ ਸ. ਪਰਮਿੰਦਰ ਸਿੰਘ ਢੀੰਡਸਾ ਨੇ ਕਿਹਾ ਕਿ ਪਾਰਟੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜੀ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਰੱਦ ਹੋਣ ਤਕ ਪਾਰਟੀ ਕਿਸਾਨਾਂ ਦੇ ਹਰੇਕ ਸੰਘਰਸ਼ ਵਿਚ ਉਨ੍ਹਾਂ ਦਾ ਸਾਥ ਦਵੇਗੀ। 

farmer protest

ਸ. ਢੀਂਡਸਾ ਨੇ ਕਿਹਾ ਕਿ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਪਾਰਟੀ ਦੇ ਸਾਰੇ ਆਗੂ ਇਸ ਅੰਦੋਲਨ ਵਿਚ ਸਮੂਲੀਅਤ ਕਰਨਗੇ। ਤਾਂ ਜੋ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਦੀ ਆਵਾਜ਼ ਹੋਰ ਬੁਲੰਦ ਹੋ ਸਕੇ। ਉਨ੍ਹਾਂ ਕਿਹਾ ਕਿ ਦਿੱਲੀ ਚਲੋ ਪ੍ਰੋਗਰਾਮ ਲਈ ਪਾਰਟੀ ਵਲੋਂ ਪਿੰਡ-ਪਿੰਡ ਲਾਮਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਟ੍ਰੈਕਟਰ-ਟਰਾਲੀਆਂ ਰਾਹੀਂ ਜਾਣ ਦਾ ਫੈਸਲਾ ਲਿਆ ਹੈ। 

Farmers protest

ਇਸ ਕਰਕੇ ਪਾਰਟੀ ਦੇ ਆਗੂ ਵੀ ਉਨ੍ਹਾਂ ਦੇ ਨਾਲ ਇਸੇ ਤਰਾਂ ਜਾਣਗੇ। ਸ. ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਪੁਰੇ ਮੁਲਕ ਦੇ ਕਿਸਨਾਂ ਨੂੰ ਰਾਹ ਵਿਖਾਈ ਹੈ। ਉਨ੍ਹਾ ਕਿਹਾ ਕਿ 26 ਨਵੰਬਰ ਸੰਵਿਧਾਨ ਤੇ ਦਸਤਖ਼ਤ ਕੀਤੇ ਗਏ ਸਨ ਅਤੇ ਉਨ੍ਹਾ ਨੂੰ ਉਮੀਦ ਹੈ ਕਿ ਕਿਸਨਾਂ ਨੂੰ ਸੰਵਿਧਾਨ ਦਿਵਸ ਮੌਕੇ ਅਪਣੀ ਗੱਲ ਕਰਨ ਦਾ ਹੱਕ ਮਿਲੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕੇਵਲ ਇਕਜੁੱਟ ਹੋਣ ਨਾਲ ਹੀ ਇਸ ਲੜਾਈ ਵਿਚ ਜਿੱਤ ਹਾਸਿਲ ਕੀਤੀ ਜਾ ਸਕਦੀ ਹੈ। ਇਸ ਕਰਕੇ ਸਾਰਿਆਂ ਨੂੰ ਆਪਸੀ ਮੱਤਭੇਦ ਭੁਲਾ ਕੇ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ। ਸ. ਢੀਂਡਸਾ ਨੇ ਕਿਸਾਨਾਂ ਵਲੋਂ ਬਣਾਏ ਗਏ ਕੌਮੀ ਸਾਂਝੇ ਮੋਰਚੇ ਦੀ ਵੀ ਸ਼ਲਾਘਾ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement