ਸਿੱਖਿਆ ਮੰਤਰੀ ਦੇ ਪ੍ਰੋਗਰਾਮ 'ਚ ਕੱਚੇ ਅਧਿਆਪਕਾਂ ਦਾ ਹੱਲਾ-ਬੋਲ, ਸਟੇਜ 'ਤੇ ਚੜ੍ਹ ਕੀਤੀ ਨਾਅਰੇਬਾਜ਼ੀ
Published : Nov 23, 2021, 4:54 pm IST
Updated : Nov 23, 2021, 4:54 pm IST
SHARE ARTICLE
Protest of teachers in education department program
Protest of teachers in education department program

ਚੰਡੀਗੜ੍ਹ ਦੇ ਇਕ ਪੰਜ ਸਿਤਾਰਾ ਹੋਟਲ 'ਚ ਚੱਲ ਰਹੇ ਸਿੱਖਿਆ ਵਿਭਾਗ ਦੇ ਪ੍ਰੋਗਰਾਮ 'ਚ ਕੱਚੇ ਅਧਿਆਪਕਾਂ ਨੇ ਪਹੁੰਚ ਕੇ ਸਰਕਾਰ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।

ਚੰਡੀਗੜ੍ਹ: ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਨੇ ਇਕ ਵਾਰ ਫਿਰ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਖਿਲਾਫ਼ ਆਪਣੀ ਨਾਰਾਜ਼ਗੀ ਜਤਾਈ ਹੈ। ਦਰਅਸਲ ਚੰਡੀਗੜ੍ਹ ਦੇ ਇਕ ਪੰਜ ਸਿਤਾਰਾ ਹੋਟਲ 'ਚ ਚੱਲ ਰਹੇ ਸਿੱਖਿਆ ਵਿਭਾਗ ਦੇ ਪ੍ਰੋਗਰਾਮ 'ਚ ਕੱਚੇ ਅਧਿਆਪਕਾਂ ਨੇ ਪਹੁੰਚ ਕੇ ਸਰਕਾਰ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।

Protest of teachers in education department program Protest of teachers in education department program

ਹੋਰ ਪੜ੍ਹੋ: ਰਾਸ਼ਟਰਪਤੀ ਵਲੋਂ ਗਲਵਾਨ ਘਾਟੀ ਦੇ ਸ਼ਹੀਦਾਂ ਦਾ ਸਨਮਾਨ, ਸ਼ਹੀਦ ਗੁਰਤੇਜ ਸਿੰਘ ਨੂੰ ਮਿਲਿਆ 'ਵੀਰ ਚੱਕਰ'

ਇਸ ਦੌਰਾਨ ਉਹਨਾਂ ਨੇ ਸਟੇਜ ’ਤੇ ਚੜ੍ਹ ਕੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਅਧਿਕਾਰੀਆਂ ਨੇ ਨਾਅਰੇਬਾਜ਼ੀ ਕਰ ਰਹੇ ਅਧਿਆਪਕ ਨੂੰ ਬਾਂਹ ਤੋਂ ਫੜ੍ਹ ਕੇ ਸਟੇਜ ਤੋਂ ਉਤਾਰਿਆ।

Protest of teachers in education department program Protest of teachers in education department program

ਹੋਰ ਪੜ੍ਹੋ: 26/11 ਨੂੰ ਲੈ ਕੇ ਮਨੀਸ਼ ਤਿਵਾੜੀ ਦਾ ਮਨਮੋਹਨ ਸਿੰਘ ਦੀ ਸਰਕਾਰ 'ਤੇ ਹਮਲਾ

ਇਸ ਦੌਰਾਨ ਅਧਿਆਪਕਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਵੀ ਨਾਅਰੇਬਾਜ਼ੀ ਕੀਤੀ।  ਦੱਸ ਦਈਏ ਕਿ ਅਧਿਆਪਕਾਂ ਵਲੋਂ ਸਰਕਾਰ ਕੋਲ ਲਗਾਤਾਰ ਉਹਨਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement