ਦਿੱਲੀ ਦੰਗੇ : ਇਸ਼ਰਤ ਜਹਾਂ ਨੇ ਜੇਲ ’ਚ ਕੁੱਟਮਾਰ ਦੇ ਲਗਾਏ ਦੋਸ਼
Published : Dec 23, 2020, 1:07 am IST
Updated : Dec 23, 2020, 1:07 am IST
SHARE ARTICLE
image
image

ਦਿੱਲੀ ਦੰਗੇ : ਇਸ਼ਰਤ ਜਹਾਂ ਨੇ ਜੇਲ ’ਚ ਕੁੱਟਮਾਰ ਦੇ ਲਗਾਏ ਦੋਸ਼

ਨਵੀਂ ਦਿੱਲੀ, 22 ਦਸੰਬਰ : ਉਤਰ ਪੂਰਬੀ ਦਿੱਲੀ ’ਚ ਹੋਏ ਦੰਗਿਆਂ ਦੇ ਸਿਲਸਿਲੇ ’ਚ ਸਖ਼ਤ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਕਾਨੂੰਨ ਦੇ ਅਧੀਨ ਗਿ੍ਰਫ਼ਤਾਰ ਸਾਬਕਾ ਕਾਂਗਰਸ ਕੌਂਸਲਰ ਇਸ਼ਰਤ ਜਹਾਂ ਨੇ ਮੰਗਲਵਾਰ ਨੂੰ ਇਥੇ ਇਕ ਕੋਰਟ ਦੇ ਸਾਹਮਣੇ ਕੈਦੀਆਂ ਵਲੋਂ ਉਸ ਨਾਲ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ। ਇਸ਼ਰਤ ਜਹਾਂ ਨੇ ਕਿਹਾ ਕਿ ਮੰਡੋਲੀ ਜੇਲ ’ਚ ਕੈਦੀਆਂ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਉਸ ਨੂੰ ਲਗਾਤਾਰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਡੀਸ਼ਨਲ ਸੈਸ਼ਨ ਜੱਜ ਅਮਿਤਾਭ ਰਾਵਤ ਨੇ ਜੇਲ ਅਧਿਕਾਰੀਆਂ ਨੂੰ ਇਸ਼ਰਤ ਦੀ ਸੁਰੱਖਿਆ ਯਕੀਨੀ ਕਰਨ ਲਈ ਤੁਰੰਤ ਕਦਮ ਚੁੱਕਣ ਦਾ ਨਿਰਦੇਸ਼ ਦਿਤਾ। ਕੋਰਟ ਨੇ ਜੇਲ ਅਧਿਕਾਰੀਆਂ ਤੋਂ ਬੁਧਵਾਰ ਨੂੰ ਪੂਰੀ ਰੀਪੋਰਟ ਦੇਣ ਅਤੇ ਦੱਸਣ ਲਈ ਕਿਹਾ ਕਿ ਇਸ ਮੁੱਦੇ ਦੇ ਹੱਲ ਲਈ ਕੀ ਕਦਮ ਚੁੱਕੇ ਗਏ ਹਨ ਅਤੇ ਕੀ ਇਸ਼ਰਤ ਨੂੰ ਕਿਸੇ ਹੋਰ ਜੇਲ ’ਚ ਭੇਜਣ ਦੀ ਜ਼ਰੂਰਤ ਹੈ। ਜਦੋਂ ਕੋਰਟ ਨੇ ਮੰਡੋਲੀ ਜੇਲ ਦੀ ਸਹਾਇਕ ਸੁਪਰਡੈਂਟ ਤੋਂ ਪੁਛਿਆ ਕਿ ਕੀ ਅਜਿਹੀ ਕੋਈ ਘਟਨਾ ਹੋਈ ਹੈ ਤਾਂ ਉਨ੍ਹਾਂ ਨੇ ਇਸ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਜ਼ਰੂਰੀ ਕਦਮ ਚੁੱਕੇ ਗਏ ਹਨ। ਇਸ ’ਤੇ ਕੋਰਟ ਨੇ ਜੇਲ ਅਧਿਕਾਰੀ ਨੂੰ ਕਿਹਾ,‘‘ਇਸ਼ਰਤ ਪੂਰੀ ਤਰ੍ਹਾਂ ਨਾਲ ਡਰੀ ਹੋਈ ਹੈ। ਕਿ੍ਰਪਾ ਤੁਰੰਤ ਉਸ ਨਾਲ ਗੱਲ ਕਰੋ ਅਤੇ ਸਥਿਤੀ ਨੂੰ ਸਮਝੋ।  ਉਸ ਦੇ ਡਰ ਨੂੰ ਦੂਰ ਕਰਨ ਲਈ ਚੁੱਕੇ ਗਏ ਕਦਮਾਂ ਬਾਰੇ ਪੂਰੀ ਰੀਪੋਰਟ ਦਾਇਰ ਕਰੋ।’’ ਜੱਜ ਨੇ ਜੇਲ ਅਧਿਕਾਰੀਆਂ ਨੂੰ ਵੀਡੀਉ ਕਾਨਫਰੰਸ ਰਾਹੀਂ ਜਹਾਂ ਨੂੰ ਬੁਧਵਾਰ ਨੂੰ ਕੋਰਟ ’ਚ ਪੇਸ਼ ਕਰਨ ਦਾ ਵੀ ਨਿਰਦੇਸ਼ ਦਿਤਾ।    (ਪੀਟੀਆਈ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement