ਸਾਧੂ ਸਿੰਘ ਧਰਮਸੋਤ ਵਲੋਂ ਤਰੱਕੀਆਂ ਮੌਕੇ ਰੋਸਟਰ ਰਜਿਸਟਰ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਆਦੇਸ਼
Published : Dec 23, 2020, 1:12 am IST
Updated : Dec 23, 2020, 1:12 am IST
SHARE ARTICLE
image
image

ਸਾਧੂ ਸਿੰਘ ਧਰਮਸੋਤ ਵਲੋਂ ਤਰੱਕੀਆਂ ਮੌਕੇ ਰੋਸਟਰ ਰਜਿਸਟਰ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਆਦੇਸ਼

ਚੰਡੀਗੜ੍ਹ 22 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਸਮਾਜਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸੂਬੇ ਦੇ ਵੱਖ-ਵੱਖ ਵਿਭਾਗਾਂ ਨੂੰ ਤਰੱਕੀਆਂ ਮੌਕੇ ਰੋਸਟਰ ਰਜਿਸਟਰ ਨਿਯਮਾਂ ਦੀ ਇੰਨ-ਬਿੰਨ ਨਾਲ ਪਾਲਣਾ ਕਰਨ ਦੀ ਆਦੇਸ਼ ਦਿਤੇ ਹਨ। ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ, ਪੰਜਾਬ ਦੇ ਵਫ਼ਦ ਨਾਲ ਮੁਲਾਕਾਤ ਮਗਰੋਂ ਸ. ਧਰਮਸੋਤ ਨੇ ਇਸ ਸਬੰਧੀ ਹਦਾਇਤਾਂ ਵੀ ਜਾਰੀ ਕੀਤੀਆਂ। 
ਸ. ਧਰਮਸੋਤ ਨੇ ਕਿਹਾ ਕਿ ਯੂਨੀਅਨ ਦੇ ਮੈਂਬਰਾਂ ਵਲੋਂ ਉਨ੍ਹਾਂ ਦੇ ਧਿਆਨ ’ਚ ਲਿਆਂਦਾ ਗਿਆ ਹੈ ਕਿ ਵੱਖ-ਵੱਖ ਵਿਭਾਗਾਂ ’ਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਰਮਚਾਰੀਆਂ ਦੀ ਤਰੱਕੀ ਸਮੇਂ ਅਣਗਹਿਲੀ ਵਰਤੀ ਜਾ ਰਹੀ ਹੈ।  ਉਨ੍ਹਾਂ ਸੂਬੇ ਦੇ ਸਮੂਹ ਜ਼ਿਲ੍ਹਾ ਸਮਾਜਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰਾਂ ਨੂੰ ਰੋਸਟਰ ਰਜਿਸਟਰ ਮੇਨਟੇਨ ਕਰਵਾਉਣ ਅਤੇ ਤਰੱਕੀਆਂ ਦੌਰਾਨ ਰਾਖਵਾਂਕਰਨ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ ਦਿਤੇ ਹਨ।
ਸ. ਧਰਮਸੋਤ ਨੇ ਕਿਹਾ ਕਿ ਤਰੱਕੀਆਂ ਦੌਰਾਨ ਬੈਕਲਾਗ ਭਰਨ ਨੂੰ ਵੀ ਪਹਿਲ ਦਿਤੀ ਜਾਵੇ ਤਾਂ ਜੋ ਸਬੰਧਤਾਂ ਦੇ ਬਣਦੇ ਹੱਕ ਉਨ੍ਹਾਂ ਨੂੰ ਦਿਤੇ ਜਾ ਸਕਣ। ਉਨ੍ਹਾਂ ਵਿਭਾਗੀ ਜ਼ਿਲ੍ਹਾ ਅਧਿਕਾਰੀਆਂ ਨੂੰ ਸਬੰਧਤ ਜ਼ਿਲਿ੍ਹਆਂ ਦੇ ਵੱਖ-ਵੱਖ ਵਿਭਾਗਾਂ ਦੇ ਰੋਸਟਰ ਰਜਿਸਟਰ ਮੇਨਟੇਨ ਕਰਨ ਦੀ ਮਹੀਨਾਵਾਰ ਪ੍ਰਗਤੀ ਰਿਪੋਰਟ ਪੇਸ਼ ਕੀਤੀ ਜਾਵੇ, ਜਿਸ ਦੀ ਵਿਭਾਗ ਵਲੋਂ ਸਮੀਖਿਆ ਕੀਤੀ ਜਾਵੇਗੀ।


 ਸ. ਧਰਮਸੋਤ ਨੇ ਕਿਹਾ ਕਿ ਨਿਯਮਾਂ ਅਨੁਸਾਰ ਰੋਸਟਰ ਰਜਿਸਟਰ ਲਾਗੂ ਨਾ ਕਰਨ ਅਤੇ ਤਰੱਕੀਆਂ ਦੌਰਾਨ ਰਾਖਵਾਂਕਰਨ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਸਾਹਮਣੇ ਆਉਣ ’ਤੇ ਸਬੰਧਤ ਅਧਿਕਾਰੀ/ਕਰਮਚਾਰੀ ਵਿਰੁਧ ਬਣਦੀ ਵਿਭਾਗੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement