ਸਬ-ਇੰਸਪੈਕਟਰ ਵਿਰੁੱਧ ਰਿਸ਼ਵਤ ਬਾਰੇ ਮਿਲੀ ਆਨਲਾਈਨ ਸ਼ਿਕਾਇਤ- ਵਿਜੀਲੈਂਸ ਵਲੋਂ ਰਿਸ਼ਵਤ ਦਾ ਪਰਚਾ ਦਰਜ
Published : Dec 23, 2020, 5:27 pm IST
Updated : Dec 23, 2020, 5:27 pm IST
SHARE ARTICLE
Vigilance Bureau, Punjab
Vigilance Bureau, Punjab

ਧਾਰਾ 7 ਤਹਿਤ ਰਿਸ਼ਵਤਖੋਰੀ ਦਾ ਮਾਮਲਾ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।

ਚੰਡੀਗੜ : ਪੰਜਾਬ ਵਿਜੀਲੈਂਸ ਬਿਊੂਰੋ ਨੇ ਸ਼ਿਕਾਇਤਕਰਤਾ ਦੀ ਮੱਦਦ ਕਰਨ ਦੇ ਇਵਜ਼ ਵਿੱਚ ਰਿਸ਼ਵਤ ਦੀ ਮੰਗ ਕਰਨ ਵਾਲੇ ਸਬ-ਇੰਸਪੈਕਟਰ ਨਰਿੰਦਰ ਸਿੰਘ (ਨੰਬਰ 1846/ ਪਟਿਆਲਾ) ਖਿਲਾਫ ਰਿਸ਼ਵਤ ਦਾ ਮਾਮਲਾ ਦਰਜ ਕੀਤਾ ਹੈ। ਇਹ ਸਬ-ਇੰਸਪੈਕਟਰ ਪੁਲਿਸ ਚੌਕੀ, ਬੱਸ ਸਟੈਂਡ ਰਾਜਪੁਰਾ, ਜਿਲਾ ਪਟਿਆਲਾ ਵਿਖੇ ਤਾਇਨਾਤ  ਸੀ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਬ-ਇੰਸਪੈਕਟਰ ਨਰਿੰਦਰ ਸਿੰਘ ਵਿਰੁੱਧ ਮਿਤੀ 12.01.2020 ਖਿਲਾਫ ਬਿਊਰੋ ਨੂੰ ਇੱਕ ਆਨਲਾਈਨ ਸ਼ਿਕਾਇਤ ਮਿਲੀ ਸੀ ਜਿਸ ਦੇ ਅਧਾਰ ’ਤੇ ਇਹ ਮਾਮਲਾ ਦਰਜ ਕੀਤਾ ਗਿਆ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਅਮਨਦੀਪ ਸਿੰਘ ਵਾਸੀ ਰਣਜੀਤ ਨਗਰ, ਪਟਿਆਲਾ ਨੇ ਬਿਊਰੋ ਤੱਕ ਪਹੁੰਚ ਕੀਤੀ

ਅਤੇ ਦੱਸਿਆ ਕਿ ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਸ਼ਿਕਾਇਤਕਰਤਾ ਦੀ ਮਾਂ ਅਤੇ ਉਸਦੇ ਚਾਚੇ ਵਿਰੁੱਧ ਦਰਜ ਇੱਕ ਪੁਲਿਸ ਕੇਸ ਵਿੱਚ ਸ਼ਿਕਾਇਤਕਰਤਾ ਦੀ ਮੱਦਦ ਕਰਨ ਬਦਲੇ ਪੈਸਿਆਂ ਦੀ ਮੰਗ ਕੀਤੀ ਸੀ। ਉਹਨਾਂ ਅੱਗੇ ਦੱਸਿਆ ਕਿ ਦੋਸ਼ੀ ਪੁਲਿਸ ਅਧਿਕਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਰਿਸ਼ਵਤਖੋਰੀ ਦਾ ਮਾਮਲਾ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement