ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਨਹੀਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ’ਤੇ ਫੈਸਲਾ ਸੁਰੱਖਿਅਤ
Published : Dec 23, 2022, 4:15 pm IST
Updated : Dec 23, 2022, 4:17 pm IST
SHARE ARTICLE
Sunder Sham Arora
Sunder Sham Arora

ਇਸ ਤੋਂ ਪਹਿਲਾਂ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮਾਮਲੇ ਦੀ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ।

 


ਚੰਡੀਗੜ੍ਹ: ਰਿਸ਼ਵਤ ਦੇ ਮਾਮਲੇ ਵਿਚ ਜੇਲ੍ਹ ’ਚ ਬੰਦ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਕੋਈ ਰਾਹਤ ਨਹੀਂ ਮਿਲਦੀ ਨਜ਼ਰ ਆ ਰਹੀ ਹੈ। ਸਾਬਕਾ ਮੰਤਰੀ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਪੰਜਾਬ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਈ, ਜਿਸ 'ਤੇ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮਾਮਲੇ ਦੀ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ। ਸੂਬਾ ਸਰਕਾਰ ਵੱਲੋਂ ਸਟੇਟਸ ਰਿਪੋਰਟ ਦਾਖਲ ਕੀਤੇ ਜਾਣ ਤੋਂ ਬਾਅਦ ਸਾਬਕਾ ਮੰਤਰੀ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲ ਸਕੀ।

ਇਸ ਤੋਂ ਪਹਿਲਾਂ ਅਰੋੜਾ ਨੇ ਰੈਗੂਲਰ ਜ਼ਮਾਨਤ ਲਈ ਮੋਹਾਲੀ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਵੱਲੋਂ ਉਸ ਦੀ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਅਰੋੜਾ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ । ਫਿਰ 11 ਨਵੰਬਰ ਨੂੰ ਦੋਸ਼ੀ ਅਰੋੜਾ ਨੇ ਰੈਗੂਲਰ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ।
ਜ਼ਿਕਰਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ ਨੇ ਇਕ ਕੇਸ ਵਿਚ ਆਪਣੇ ਬਚਾਅ ਲਈ ਏਆਈਜੀ ਵਿਜੀਲੈਂਸ ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਵਿਜੀਲੈਂਸ ਟੀਮ ਨੇ ਉਸ ਨੂੰ ਰਿਸ਼ਵਤ ਦੀ ਰਕਮ ਸਮੇਤ ਕਾਬੂ ਕਰ ਲਿਆ ਸੀ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement