ਪੁਲਿਸ ਨੇ ਸੂਝ ਨਾਲ ਭਾਜਪਾ ਵਰਕਰਾਂ ਅਤੇ ਕਿਸਾਨਾਂ ਵਿਚਕਾਰ ਹੁੰਦਾ ਟਕਰਾਅ ਰੋਕਿਆ
Published : Jan 24, 2021, 12:47 am IST
Updated : Jan 24, 2021, 12:47 am IST
SHARE ARTICLE
image
image

ਪੁਲਿਸ ਨੇ ਸੂਝ ਨਾਲ ਭਾਜਪਾ ਵਰਕਰਾਂ ਅਤੇ ਕਿਸਾਨਾਂ ਵਿਚਕਾਰ ਹੁੰਦਾ ਟਕਰਾਅ ਰੋਕਿਆ

ਜੰਡਿਆਲਾ ਗੁਰੂ, 23 ਜਨਵਰੀ (ਖ਼ਾਲਸਾ): ਜੰਡਿਆਲਾ ਗੁਰੂ ਵਿਚ ਭਾਜਪਾ ਵਲੋਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸੱਦੀ ਗਈ ਮੀਟਿੰਗ ਵਿਚ ਕਿਸਾਨ ਜਥੇਬੰਦੀਆਂ ਨੇ ਪਹੁੰਚ ਕੇ ਇਸ ਦਾ ਵਿਰੋਧ ਕੀਤਾ। ਕਿਸਾਨਾਂ ਵਲੋਂ ਭਾਰਤੀ ਜਨਤਾ ਪਾਰਟੀ ਵਿਰੁਧ ਜੰਮ ਕੇ ਨਾਹਰੇਬਾਜ਼ੀ ਕੀਤੀ ਗਈ। ਘਟਨਾ ਦੀ ਸੂੁਚਨਾ ਮਿਲਦੇ ਹੀ ਪੁਲਿਸ ਫ਼ੋਰਸ ਮੌਕੇ ’ਤੇ ਪਹੁੰਚੀ। ਦੋਨਾਂ ਧਿਰਾਂ ਨੂੰ ਸਮਝਾ ਬੁਝਾ ਕੇ ਟਕਰਾਅ ਦੀ ਸਥਿਤੀ ਨੂੰ ਟਾਲਿਆ ਗਿਆ। ਪੁਲਿਸ ਨੇ ਅਪਣਾ ਅਹਿਮ ਰੋਲ ਅਦਾ ਕਰਦੇ ਹੋਏ, ਜਿਥੇ ਭਾਜਪਾ ਦੇ ਵਰਕਰਾਂ ਨੂੰ ਸਮਝਾ ਕੇ ਪ੍ਰੋਗਰਾਮ ਬੰਦ ਕਰਵਾਇਆ। ਉਥੇ ਦੂਜੇ ਪਾਸੇ ਕਿਸਾਨ ਆਗੂਆਂ ਨੂੰ ਸਮਝਾ ਕੇ ਵਾਪਸ ਭੇਜ ਦਿਤਾ। ਇਸ ਤਰ੍ਹਾਂ ਵੱਡਾ ਟਕਰਾਅ ਟਲ ਗਿਆ ਅਤੇ ਕੋਈ ਅਣਸੁਖਾਵੀਂ ਘਟਨਾ ਵਾਪਰਨ ਤੋਂ ਬਚ ਗਈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement