ਪੰਜਾਬ ਸਰਕਾਰ ਨੂੰ ਕਿਸਾਨ ਅੰਦੋਲਨ ਦੌਰਾਨ ਚੋਣਾਂ ਨਹੀਂ ਕਰਵਾਉਣੀਆਂ ਚਾਹੀਦੀਆਂ : ਢੀਂਡਸਾ
Published : Jan 24, 2021, 12:37 am IST
Updated : Jan 24, 2021, 12:37 am IST
SHARE ARTICLE
image
image

ਪੰਜਾਬ ਸਰਕਾਰ ਨੂੰ ਕਿਸਾਨ ਅੰਦੋਲਨ ਦੌਰਾਨ ਚੋਣਾਂ ਨਹੀਂ ਕਰਵਾਉਣੀਆਂ ਚਾਹੀਦੀਆਂ : ਢੀਂਡਸਾ

ਚੰਡੀਗੜ੍ਹ, 23 ਜਨਵਰੀ (ਸੁਰਜੀਤ ਸਿੰਘ ਸੱਤੀ): ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵਲੋਂ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਕੀਤੀ ਗਈ। ਮੀਟਿੰਗ ਵਿਚ ਕਿਸਾਨ ਅੰਦੋਲਨ ਨੂੰ ਬਜ਼ੁਰਗਾਂ ਅਤੇ ਨੌਜਵਾਨਾਂ ਅਤੇ ਬੀਬੀਆਂ ਦੇ ਆਪਸੀ ਤਾਲਮੇਲ ਨਾਲ ਚਲਾਉਣ ਵਾਲੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਸ਼ਲਾਘਾ ਕਰਦਿਆਂ ਪਾਰਟੀ ਦੇ ਸਾਰੇ ਪ੍ਰਮੁੱਖ ਆਗੂਆਂ ਨੇ ਕਿਹਾ ਕਿ ਕਿਸਾਨਾਂ ਅਤੇ ਜਥੇਬੰਦੀਆਂ ਦਾ ਆਪਸੀ ਤਾਲਮੇਲ ਬਹੁਤ ਹੀ ਬਿਹਤਰ ਹੈ ਜਿਸ ਕਾਰਨ ਹੁਣ ਤਕ ਕਿਸਾਨ ਅੰਦੋਲਨ ਸਿਖਰ ’ਤੇ ਪਹੁੰਚ ਗਿਆ ਹੈ। ਆਗੂਆਂ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿਚ ਨੌਜਵਾਨਾਂ ਦਾ ਇਕੱਠ ਜ਼ਾਬਤੇ ਵਿਚ ਰਿਹਾ ਹੈ ਜਦੋਂਕਿ ਜ਼ਾਬਤੇ ਦੀ ਉਲੰਘਣਾ ਸਰਕਾਰ ਵਲੋਂ ਹੀ ਕੀਤੀ ਗਈ। ਪਾਰਟੀ ਨੇ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਚ ਆਉਣ ਵਾਲੀ 26 ਜਨਵਰੀ ਦੇ ਕੱਢੇ ਜਾ ਰਹੇ ਟਰੈਕਟਰ ਮਾਰਚ ਵਿਚ ਅਪਣੇ ਆਗੂਆਂ ਅਤੇ ਵਰਕਰਾਂ ਨੂੰ ਵੱਧ- ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ ਅਤੇ ਕਿਸਾਨਾਂ ਜਥੇਬੰਦੀਆਂ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਲਈ ਕਿਹਾ ਹੈ। ਮੀਟਿੰਗ ਵਿਚ ਪੰਜਾਬ ਵਿਚ ਹੋਣ ਵਾਲੀਆਂ ਨਿਗਮ ਚੋਣਾਂ ’ਤੇ ਵੀ ਚਰਚਾ ਕੀਤੀ ਗਈ। ਸ. ਢੀਂਡਸਾ ਨੇ ਕਿਹਾ ਕਿ ਅਜਿਹੇ ਮਾਹੌਲ ਵਿਚ ਨਿਗਮ ਚੋਣਾਂ ਦਾ ਐਲਾਨ ਕਰਵਾਉਣ ਕਰ ਕੇ ਕੈਪਟਨ ਅਮਰਿੰਦਰ ਸਿੰਘ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨ ਅੰਦੋਲਨ ਦੌਰਾਨ ਚੋਣਾਂ ਨਹੀਂ ਕਰਵਾਉਣੀਆਂ ਚਾਹੀਦੀਆਂ ਹਨ, ਪਰ ਕੈਪਟਨ ਅਮਰਿੰਦਰ ਸਿੰਘ ਉਪਰੋਂ- ਉਪਰੋ ਕਿਸਾਨਾਂ ਦੀ ਹਮਾਇਤ ਦਾ ਵਿਖਾਵਾ ਕਰਦੇ ਹਨ ਅਤੇ ਚੋਣਾਂ ਕਰਵਾਉਣ ਵਾਲੀ ਕਾਰਵਾਈ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਹੈ। 
 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement