ਪਟਿਆਲਾ ਦੇ ਕਾਲੀ ਮਾਤਾ ਮੰਦਿਰ 'ਚ ਬੇਅਦਬੀ ਦੀ ਕੋਸ਼ਿਸ਼, ਮੁਲਜ਼ਮ ਗ੍ਰਿਫ਼ਤਾਰ 
Published : Jan 24, 2022, 7:01 pm IST
Updated : Jan 24, 2022, 7:01 pm IST
SHARE ARTICLE
 Accused arrested for attempting beadbi at Kali Mata temple in Patiala
Accused arrested for attempting beadbi at Kali Mata temple in Patiala

ਮੁਲਜ਼ਮ ਬਾਰੇ ਕੋਈ ਖਾਸ ਜਾਣਕਾਰੀ ਸਾਹਮਣੇ ਨਹੀਂ ਆਈ ਹੈ

 

ਪਟਿਆਲਾ - ਹਰ ਰੋਜ਼ ਕੋਈ ਨਾ ਕੋਈ ਬੇਅਦਬੀ ਦਾ ਮਾਮਲਾ ਸਾਹਮਣੇ ਆਉਂਦਾ ਰਹਿੰਦਾ ਹੈ। ਬੀਤੇ ਦਿਨੀਂ ਅਜਨਾਲਾ ਦੇ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਤੇ ਅੱਜ ਪਟਿਆਲਾ ਸ਼ਹਿਰ ਦੇ ਕਾਲੀ ਮਾਤਾ ਦੇ ਮੰਦਿਰ ਵਿਚੋਂ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਇੱਕ 20-22 ਸਾਲਾ ਨੌਜਵਾਨ ਵਿਅਕਤੀ ਮੱਥਾ ਟੇਕਣ ਦੇ ਬਹਾਨੇ ਮੰਦਰ ਵਿਚ ਦਾਖਲ ਹੁੰਦਾ ਹੈ, ਕੁਝ ਦੇਰ ਉਥੇ ਖੜ੍ਹਾ ਹੁੰਦਾ ਹੈ ਤੇ ਗੋਲਕ ਕੋਲ ਖੜ੍ਹਾ ਹੋ ਕੇ ਤਾੜੀਆਂ ਮਾਰਦਾ ਹੈ। ਕੁਝ ਹੀ ਦੇਰ ਬਾਅਦ ਰੇਲਿੰਗ ਤੇ ਗੋਲਕ 'ਤੇ ਪੈਰ ਰੱਖ ਕੇ ਕਾਲੀ ਮਾਤਾ ਦੀ ਮੂਰਤੀ ਕੋਲ ਪਹੁੰਚ ਜਾਂਦਾ ਹੈ।

 Accused arrested for attempting beadbi at Kali Mata temple in PatialaAccused arrested for attempting beadbi at Kali Mata temple in Patiala

ਪੁਜਾਰੀਆਂ ਵੱਲੋਂ ਉਕਤ ਨੌਜਵਾਨ ਨੂੰ ਤੁਰੰਤ ਉਥੋਂ ਹਟਾ ਦਿੱਤਾ ਜਾਂਦਾ ਹੈ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ ਜਾਂਦਾ ਹੈ। ਪਟਿਆਲਾ ਦੇ ਕਾਲੀ ਮਾਤਾ ਮੰਤਰ ਵਿਚ ਹੋਈ ਬੇਅਦਬੀ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਵੀ ਕੈਦ ਹੋ ਗਈ ਹੈ। ਮੁਲਜ਼ਮ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਪਰ ਅਜੇ ਤੱਕ ਮੁਲਜ਼ਮ ਬਾਰੇ ਕੋਈ ਖਾਸ ਜਾਣਕਾਰੀ ਨਹੀਂ ਹੈ।

 Accused arrested for attempting beadbi at Kali Mata temple in PatialaAccused arrested for attempting beadbi at Kali Mata temple in Patiala

ਬੇਅਦਬੀ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ ਤੇ ਮੌਕੇ 'ਤੇ ਪਹੁੰਚੀ ਪੁਲਿਸ ਮਾਮਾਲੇ ਦੀ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਵੀ ਅਜਨਾਲਾ ਦੇ ਪਿੰਡ ਔਲਖ ਵਿਖੇ ਗੁਰਦੁਆਰਾ ਵਿਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਮੁਲਜ਼ਮ ਨੇ ਇਹ ਗੱਲ ਵੀ ਕਬੂਲੀ ਸੀ ਕਿ ਇਸ ਕੰਮ ਲਈ ਉਸ ਨੂੰ 1 ਲੱਖ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement