ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਨਾਲ ਗਲਤ ਵਤੀਰਾ ਕਰਨ ਵਾਲੇ ਪ੍ਰਿੰਸੀਪਲ ਨੂੰ ਕੀਤਾ ਮੁਅੱਤਲ, ਕੈਂਪਸ ਮੈਨੇਜਰ ਬਰਖਾਸਤ
Published : Jan 24, 2025, 9:52 pm IST
Updated : Jan 24, 2025, 10:02 pm IST
SHARE ARTICLE
Harjot Singh Bains
Harjot Singh Bains

ਸਕੂਲ ਲੇਟ ਆਉਣ ਕਾਰਨ ਵਿਦਿਆਰਥੀਆਂ ਤੋਂ ਸਜ਼ਾ ਵਜੋਂ ਚੁਕਵਾਈ ਸੀ ਰੇਤਾ ਤੇ ਬੱਜਰੀ

ਸਕੂਲਾਂ ਵਿੱਚ ਸੁਰੱਖਿਅਤ ਤੇ ਸਨਮਾਨਜਨਕ ਮਾਹੌਲ ਪ੍ਰਤੀ ਸਰਕਾਰ ਵਚਨਬੱਧ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਲੁਧਿਆਣਾ ਦੇ ਇਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਅਤੇ ਸਕੂਲ ਦੇ ਕੈਂਪਸ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਗਿਆ। ਵਿਭਾਗ ਵੱਲੋਂ ਇਨ੍ਹਾਂ ਖਿਲਾਫ ਇਹ ਸਖਤ ਕਾਰਵਾਈ ਸਕੂਲ ਵਿਚ ਲੇਟ ਆਉਣ ਵਾਲੇ ਵਿਦਿਆਰਥੀਆਂ ਨੂੰ ਗ਼ੈਰਵਾਜ਼ਬ ਤੇ ਸਰੀਰਕ ਸਜ਼ਾ ਦੇਣ ਕਰਕੇ ਕੀਤੀ ਗਈ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਨਗਰ, ਸਕੂਲ ਆਫ਼ ਐਮੀਨੈਂਸ (ਲੜਕੇ), ਲੁਧਿਆਣਾ ਦੇ ਪ੍ਰਿੰਸੀਪਲ ਅਤੇ ਕੈਂਪਸ ਮੈਨੇਜਰ ਨੇ ਸਕੂਲ ਵਿਚ ਦੇਰ ਨਾਲ ਆਉਣ ਵਾਲੇ ਵਿਦਿਆਰਥੀਆਂ ਤੋਂ ਸਜ਼ਾ ਵਜੋਂ ਰੇਤਾ ਅਤੇ ਬੱਜਰੀ ਚੁਕਵਾਈ ਗਈ ਸੀ। ਇਸ ਲਈ ਸਕੂਲ ਦੇ ਪ੍ਰਿੰਸੀਪਲ ਨੂੰ ਤਾਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਕੈਂਪਸ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।

ਸ. ਬੈਂਸ ਨੇ ਕਿਹਾ, ‘‘ਇਹ ਘਟਨਾ ਅੱਜ ਮੇਰੇ ਧਿਆਨ ਵਿੱਚ ਆਈ ਸੀ ਅਤੇ ਇਸ ਉੱਤੇ ਤੁਰੰਤ ਸਖ਼ਤ ਕਾਰਵਾਈ ਕੀਤੀ ਗਈ ਹੈ।’’ ਵਿਦਿਆਰਥੀਆਂ ਲਈ ਸਰਕਾਰੀ ਸਕੂਲਾਂ ਵਿੱਚ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਬਣਾਈ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਤੌਰ ’ਤੇ ਹਦਾਇਤ ਕੀਤੀ ਕਿ ਕਿਸੇ ਵੀ ਅਧਿਆਪਕ ਵੱਲੋਂ ਅਜਿਹਾ ਕੁਰਖ਼ਤ ਵਤੀਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਰੇ ਵਿਦਿਆਰਥੀਆਂ ਦੀ ਭਲਾਈ ਅਤੇ ਤਰੱਕੀ ਲਈ ਸਿੱਖਿਆ ਨੂੰ ਤਰਜੀਹ ਦੇਣੀ ਚਾਹੀਦੀ ਹੈ ਅਤੇ ਇਸ ਨੂੰ ਢਾਹ ਲਾਉਣ ਵਾਲੀ ਕਿਸੇ ਵੀ ਕਾਰਵਾਈ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਸਕੂਲ ’ਚ ਬੱਚਿਆਂ ਤੋਂ ਮਜਦੂਰੀ ਕਰਵਾਉਂਦੇ ਦੀ ਵੀਡੀਓ ਵਾਇਰਲ ਹੋਈ ਸੀ ਜਿਸ ਬਾਰੇ, ਸਕੂਲ ਪ੍ਰਿੰਸੀਪਲ ਨੇ ਵੀ ਗਲਤੀ ਮੰਨੀ ਸੀ। 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement