ਹੁਣ ਪੰਜਾਬ ਦੇ ਕਿਸਾਨ ਨੇ ਕੇਂਦਰ ਦੇ ਅੜੀਅਲ ਵਤੀਰੇ ਤੋਂ ਦੁਖੀ ਹੋ ਕੇ ਵਾਹੀ 3 ਏਕੜ ਖੜੀ ਕਣਕ
Published : Feb 24, 2021, 3:28 pm IST
Updated : Feb 24, 2021, 5:37 pm IST
SHARE ARTICLE
Farmers Protest
Farmers Protest

ਕਿਸਾਨੀ ਅੰਦੋਲਨ ਵਿਚ ਆਖਰੀ ਦਮ ਤਕ ਸਾਥ ਨਿਭਾਉਣ ਦਾ ਅਹਿਦ

ਸ੍ਰੀ ਮੁਕਤਸਰ ਸਾਹਿਬ : ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਕਿਸਾਨੀ ਸੰਘਰਸ਼ ਦੀ ਗੂੰਜ ਵਿਸ਼ਵ ਪੱਧਰ 'ਤੇ ਪੈ ਰਹੀ ਹੈ। ਦੇਸ਼ ਭਰ ਅੰਦਰ ਮਹਾਂ ਪੰਚਾਇਤਾਂ ਦਾ ਦੌਰ ਜਾਰੀ ਹੈ, ਦੂਜੇ ਪਾਸੇ ਕੇਂਦਰ ਸਰਕਾਰ ਅਜੇ ਵੀ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਲਈ ਲਾਹੇਵੰਦਾ ਦੱਸ ਰਹੀ ਹੈ। ਸਰਕਾਰ ਦੇ ਮੰਤਰੀ ਆਏ ਦਿਨ ਕਿਸਾਨੀ ਅੰਦੋਲਨ ਨੂੰ ਲੈ ਕੇ ਤਰ੍ਹਾਂ ਤਰ੍ਹਾਂ ਦੀ ਬਿਆਨਬਾਜ਼ੀ ਕਰ ਰਹੇ ਹਨ। ਸਰਕਾਰ ਨੂੰ ਸਖਤ ਸੁਨੇਹਾ ਦਿੰਦਿਆਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਇਕ ਫਸਲ ਦੀ ਕੁਰਬਾਨੀ ਦੇਣ ਦੀ ਗੱਲ ਕਹੀ ਸੀ।

Farmers ProtestFarmers Protest

ਇਸ ਤੋਂ ਬਾਅਦ ਯੂਪੀ ਅਤੇ ਹਰਿਆਣਾ ਵਿਚ ਕਿਸਾਨਾਂ ਵੱਲੋਂ ਖੜੀਆਂ ਫਸਲਾਂ ਨਸ਼ਟ ਕਰਨ ਦੀਆਂ ਘਟਨਾਵਾਂ ਵਾਪਰੀਆਂ ਸਨ। ਭਾਵੇਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅਜਿਹੇ ਕਦਮ ਚੁੱਕਣ ਤੋਂ ਗੁਰੇਜ ਕਰਨ ਦੀ ਅਪੀਲ ਕੀਤੀ ਸੀ। ਇਸ ਦੇ ਬਾਵਜੂਦ ਕੇਂਦਰ ਸਰਕਾਰ ਤੋਂ ਦੁਖੀ ਕਿਸਾਨਾਂ ਵੱਲੋਂ ਖੜੀ ਫਸਲ ਵਾਹੁਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।

Farmers ProtestFarmers Protest

ਇਕ ਅਜਿਹੀ ਹੀ ਘਟਨਾ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਹਮਣੇ ਆਈ ਹੈ ਜਿੱਥੇ ਇਕ ਕਿਸਾਨ ਨੇ ਆਪਣੀ ਖੜ੍ਹੀ ਕਣਕ ਦੀ ਫ਼ਸਲ  ਵਹਾ ਦਿੱਤੀ ਹੈ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਪੱਕੀ ਟਿੱਬੀ ਦੇ ਕਿਸਾਨ ਮਹਿਮਾ ਸਿੰਘ ਨੇ ਕੇਂਦਰ ਸਰਕਾਰ ਅਗੇ ਰੋਸ ਪ੍ਰਗਟ ਕਰਦਿਆਂ 6 ਏਕੜ ਕਣਕ ਦੀ ਖੜ੍ਹੀ ਫਸਲ ’ਚੋਂ 3 ਏਕੜ ਫਸਲ ’ਤੇ ਟਰੈਕਟਰ ਚਲਾ ਦਿੱਤਾ ਹੈ।

Farmers ProtestFarmers Protest

ਕਣਕ ਦੀ ਵਾਹੀ ਗਈ ਇਹ ਫਸਲ ਇਕ ਮਹੀਨੇ ਤਕ ਪੱਕ ਕੇ ਤਿਆਰ ਹੋ ਜਾਣੀ ਸੀ ਪਰ ਸਰਕਾਰ ਦੇ ਅੜੀਅਲ ਵਤੀਰੇ ਤੋਂ ਦੁਖੀ ਹੋਏ ਕਿਸਾਨ ਨੇ ਇਸ ਨੂੰ ਵਾਹ ਦੇ ਨਸ਼ਟ ਕਰ ਦਿੱਤਾ ਹੈ। ਕਿਸਾਨ ਦਾ ਕਹਿਣਾ ਹੈ ਕਿ ਕਿਸਾਨ ਲੰਮੇ ਸਮੇਂ ਤੋਂ ਦਿੱਲੀ ਵਿਖੇ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਰਾਹ ਪਈ ਹੋਈ ਹੈ। ਕਿਸਾਨ ਨੇ ਕਿਹਾ ਕਿ ਉਹ ਕਿਸਾਨ ਜਥੇਬੰਦੀਆਂ ਵੱਲੋਂ ਲਏ ਫੈਸਲਿਆਂ 'ਤੇ ਡਟ ਕੇ ਪਹਿਰਾ ਦਿੰਦੇ ਰਹਿਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement