ਲਾਲ ਕਿਲ੍ਹਾ ਹਿੰਸਾ : ਅਦਾਲਤ ਨੇ ਦੀਪ ਸਿੱਧੂ ਨੂੰ  14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜਿਆ
Published : Feb 24, 2021, 2:05 am IST
Updated : Feb 24, 2021, 2:05 am IST
SHARE ARTICLE
image
image

ਲਾਲ ਕਿਲ੍ਹਾ ਹਿੰਸਾ : ਅਦਾਲਤ ਨੇ ਦੀਪ ਸਿੱਧੂ ਨੂੰ  14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜਿਆ

ਨਵੀਂ ਦਿੱਲੀ, 23 ਫ਼ਰਵਰੀ : ਦਿੱਲੀ ਦੀ ਇਕ ਅਦਾਲਤ ਨੇ ਗਣਤੰਤਰ ਦਿਵਸ 'ਤੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਦੀਪ ਸਿੱਧੂ ਨੂੰ  ਮੰਗਲਵਾਰ ਨੂੰ  14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜਿਆ ਹੈ | ਸਿੱਧੂ ਨੂੰ  ਇਸ ਮਾਮਲੇ 'ਚ ਸੱਤ ਦਿਨਾਂ ਦੀ ਪੁਲਿਸ ਹਿਰਾਸਤ ਖ਼ਤਮ ਹੋਣ ਦੇ ਬਾਅਦ ਮੈਟਰੋਪਾਲਿਟਨ ਮੈਜਿਸਟ੍ਰੇਟ ਸਮਰਜੀਤ ਕੌਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ | ਇਸ ਤੋਂ ਪਹਿਲਾਂ ਪੁਲਿਸ ਵਲੋਂ ਸਿੱਧੂ ਨੂੰ  ਲਾਲ ਕਿਲ੍ਹੇ ਦੀ ਘਟਨਾ ਲਈ ਭੜਕਾਉਣ ਵਾਲਾ ਮੁੱਖ ਦੋਸ਼ੀ ਦੱਸੇ ਜਾਣ 'ਤੇ ਅਦਾਲਤ ਨੇ ਉਸ ਨੂੰ  ਪੁਲਿਸ ਹਿਰਾਸਤ ਵਿਚ ਭੇਜਿਆ ਸੀ |  ਦੀਪ ਸਿੱਧੂ ਨੂੰ  8 ਫ਼ਰਵਰੀ ਦੀ ਰਾਤ ਨੂੰ  ਹਰਿਆਣਾ ਦੇ ਕਰਨਾਲ ਬਾਈਪਾਸ ਤੋਂ ਗਿ੍ਫ਼ਤਾਰ ਕੀਤਾ ਗਿਆ ਸੀ  | ਦੀਪ ਸਿੱਧੂ ਨੂੰ  ਅਦਾਲਤ ਨੇ 9 ਫ਼ਰਵਰੀ ਨੂੰ  ਸੱਤ ਦਿਨਾਂ ਦੀ ਪੁਲਿਸ ਹਿਰਾਸਤ ਵਿਚ ਭੇਜ ਦਿਤਾ ਸੀ | ਪੁਲਿਸ ਨੇ ਇਹ ਕਹਿੰਦੇ ਹੋਏ 10 ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਸੀ ਕਿ ਅਜਿਹੀਆਂ ਵੀਡਿਉ ਹਨ ਜਿਨ੍ਹਾਂ ਵਿਚ ਸਿੱਧੂ ਨੂੰ  ਕਥਿਤ ਤੌਰ 'ਤੇ ਘਟਨਾ ਸਥਾਨ 'ਤੇ ਦੇਖਿਆ ਜਾ ਸਕਦਾ ਹੈ | ਇਸ ਤੋਂ ਇਲਾਵਾ ਸਿੱਧੂ ਵਿਰੁਧ ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ |                       (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement