ਕੰਗਨਾ ਰਣੌਤ ਨੂੰ ਬਠਿੰਡਾ ਦੀ ਅਦਾਲਤ ਵਲੋਂ ਮੁੜ ਸੰਮਨ ਜਾਰੀ
Published : Feb 24, 2022, 12:16 am IST
Updated : Feb 24, 2022, 12:16 am IST
SHARE ARTICLE
image
image

ਕੰਗਨਾ ਰਣੌਤ ਨੂੰ ਬਠਿੰਡਾ ਦੀ ਅਦਾਲਤ ਵਲੋਂ ਮੁੜ ਸੰਮਨ ਜਾਰੀ

ਬਠਿੰਡਾ, 23 ਫ਼ਰਵਰੀ (ਸੁਖਜਿੰਦਰ ਮਾਨ) : ਕਰੀਬ ਇਕ ਸਾਲ ਤੋਂ ਵੱਧ ਸਮੇਂ ਲਈ ਦਿੱਲੀ ਦੀਆਂ ਬਰੂਹਾਂ 'ਤੇ ਚਲੇ ਕਿਸਾਨ ਅੰਦੋਲਨ ਦੌਰਾਨ ਔਰਤਾਂ ਦੀ ਸ਼ਮੂਲੀਅਤ 'ਤੇ ਵਿਵਾਦਪੂਰਨ ਟਿੱਪਣੀਆਂ ਕਰਨ ਵਾਲੀ ਕੰਗਨਾ ਰਣੌਤ ਨੂੰ  ਸਥਾਨਕ ਅਦਾਲਤ ਨੇ ਸੰਮਨ ਜਾਰੀ ਕੀਤੇ ਹਨ | ਇਹ ਸੰਮਨ ਜ਼ਿਲ੍ਹੇ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਕਿਸਾਨ ਔਰਤ ਮਹਿੰਦਰ ਕੌਰ ਵਲੋਂ ਅਦਾਲਤ ਵਿਚ ਦਾਇਰ ਕੇਸ ਵਿਚ ਜਾਰੀ ਕੀਤੇ ਹਨ ਜਿਸ ਬਾਰੇ ਕੰਗਨਾ ਨੇ ਇਕ ਟਵੀਟ ਕਰ ਕੇ ਵਿਵਾਦ ਪੂਰਨ ਟਿਪਣੀਆਂ ਕਰਦਿਆਂ 100-100 ਰੁਪਏ ਲੈ ਕੇ ਅੰਦੋਲਨ ਵਿਚ ਸ਼ਾਮਲ ਹੋਣ ਦਾ ਦਾਅਵਾ ਕੀਤਾ ਸੀ | ਸਿਕਾਇਤਕਰਤਾ ਮਹਿੰਦਰ ਕੌਰ (87) ਨੇ ਇਸ ਮਾਮਲੇ ਵਿਚ ਕੰਗਨਾ ਨੂੰ  ਅਦਾਲਤ ਵਿਚ ਘਸੀਟਿਆ ਹੋਇਆ ਹੈ | ਉਨ੍ਹਾਂ ਦੇ ਵਕੀਲ ਰਣਬੀਰ ਸਿੰਘ ਬਹਿਣੀਵਾਲ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਦਸਿਆ ਕਿ ਅਦਾਲਤ ਨੇ ਕੰਗਨਾ ਰਣੌਤ ਨੂੰ  19 ਅਪ੍ਰੈਲ ਨੂੰ  ਬਠਿੰਡਾ ਦੀ ਅਦਾਲਤ ਵਿਚ ਪੇਸ਼ ਹੋਣ ਦੇ ਆਦੇਸ਼ ਦਿਤੇ  ਹਨ | ਜਿਕਰਯੋਗ ਹੈ ਕਿ ਕੰਗਨਾ ਦੇ ਇਸ ਟਵੀਟ ਕਾਰਨ ਕੁੱਝ ਸਮਾਂ ਪਹਿਲਾਂ ਹਿਮਾਚਲ ਤੋਂ ਪੰਜਾਬ ਵਿਚੋਂ ਗੁਜ਼ਰ ਰਹੀ ਕੰਗਨਾ ਰਣੌਤ ਨੂੰ  ਘੇਰ ਕੇ ਮੁਆਫ਼ੀ ਵੀ ਮੰਗਵਾਈ ਸੀ |

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement