ਦੋਹਰਾ ਸੰਵਿਧਾਨ ਮਾਮਲਾ: ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੀ ਜ਼ਮਾਨਤ 
Published : Feb 24, 2022, 4:34 pm IST
Updated : Feb 24, 2022, 4:34 pm IST
SHARE ARTICLE
Parkash Singh Badal
Parkash Singh Badal

ਇਸੇ ਮਾਮਲੇ ਵਿਚ ਸੁਖਬੀਰ ਬਾਦਲ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਨੂੰ ਪਹਿਲਾਂ ਜ਼ਮਾਨਤ ਦੇ ਦਿੱਤੀ ਸੀ

 

ਹੁਸ਼ਿਆਰਪੁਰ: ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅੱਜ ਦੋਹਰੇ ਸੰਵਿਧਾਨ ਕੇਸ ਵਿਚ ਹੁਸ਼ਿਆਰਪੁਰ ਅਦਲਾਤ ਵਿਚ ਪੇਸ਼ ਹੋਏ। ਇਸ ਮਾਮਲੇ ਵਿਚ ਹੁਸ਼ਿਆਰਪੁਰ ਅਦਾਲਤ ਨੇ ਉਹਨਾਂ ਨੂੰ ਜ਼ਮਾਨਤ  ਦੇ ਦਿੱਤੀ ਹੈ। ਉਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਹੋਣ ਦੀ ਹਦਾਇਤ ਕੀਤੀ ਗਈ ਸੀ ਤੇ ਇਸੇ ਮੁਤਾਬਕ ਉਹ ਵੀਰਵਾਰ ਸਵੇਰੇ ਹੁਸ਼ਿਆਰਪੁਰ ਅਦਾਲਤ ਵਿਚ ਪੇਸ਼ ਹੋਏ ਅਤੇ ਵਕੀਲਾਂ ਵੱਲੋਂ ਜ਼ਮਾਨਤ ਅਰਜੀ ’ਤੇ ਬਹਿਸ ਕਰਨ ਉਪਰੰਤ ਉਨ੍ਹਾਂ ਨੂੰ ਜਮਾਨਤ ਦੇ ਦਿੱਤੀ ਗਈ।

ਬਾਦਲ ਦੇ ਵਕੀਲ ਗੁਰਤੇਜ ਪੁਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਲਵੰਤ ਸਿੰਘ ਖੇੜਾ ਨਾਂ ਦੇ ਇੱਕ ਵਿਅਕਤੀ ਨੇ ਅਕਾਲੀ ਦਲ ਦਾ ਦੋਹਰਾ ਸੰਵਿਧਾਨ ਹੋਣ ਦਾ ਦੋਸ਼ ਲਗਾਇਆ ਸੀ ਤੇ ਬਤੌਰ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਤੇ ਹੋਰ ਅਹੁਦੇਦਾਰਾਂ ਸੁਖਬੀਰ ਸਿੰਘ ਬਾਦਲ ਤੇ ਡਾਕਟਰ ਦਲਜੀਤ ਸਿੰਘ ਚੀਮਾ ਨੂੰ ਧਿਰ ਬਣਾਇਆ ਸੀ। 

Parkash Singh BadalParkash Singh Badal

ਇਸੇ ਮਾਮਲੇ ਵਿਚ ਸੁਖਬੀਰ ਬਾਦਲ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਨੂੰ ਪਹਿਲਾਂ ਜ਼ਮਾਨਤ ਦੇ ਦਿੱਤੀ ਸੀ ਤੇ ਹੁਣ ਪ੍ਰਕਾਸ਼ ਸਿੰਘ ਬਾਦਲ ਨੇ ਜਮਾਨਤ ਅਰਜੀ ਦਾਖ਼ਲ ਕੀਤੀ ਸੀ, ਜਿਸ ’ਤੇ ਅਦਾਲਤ ਨੇ ਉਨ੍ਹਾਂ ਨੂੰ ਪੇਸ਼ ਹੋਣ ਲਈ ਕਿਹਾ ਸੀ। ਅੱਜ ਪੇਸ਼ ਹੋਏ ਤੇ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਉਨ੍ਹਾਂ ਕਿਹਾ ਕਿ ਸ਼ਿਕਾਇਤ ਵਿਚ ਦੋਸ਼ ਝੂਠੇ ਹਨ ਤੇ ਅਦਾਲਤ ’ਤੇ ਭਰੋਸਾ ਹੈ ਕਿ ਇਹ ਕੇਸ ਖਾਰਜ ਹੋਵੇਗਾ। ਦੂਜੇ ਪਾਸੇ ਖੇੜਾ ਦੇ ਵਕੀਲ ਹਰਕਮਲਜੋਤ ਸਿੰਘ ਨੇ ਕਿਹਾ ਕਿ ਕੇਸ ਬਿਲਕੁਲ ਸਹੀ ਹੈ ਤੇ ਇਸ ਮਾਮਲੇ ਵਿਚ ਹਾਈਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ ਤੇ ਹਾਈਕੋਰਟ ਨੇ ਹੇਠਲੀ ਅਦਾਲਤ ਵੱਲੋਂ ਬਾਦਲਾਂ ਨੂੰ ਜਾਰੀ ਸੰਮਨ ਵਿਰੁੱਧ ਪਟੀਸ਼ਨ ਰੱਦ ਕਰ ਦਿੱਤੀ ਸੀ।

ਜਿਸ ’ਤੇ ਹੁਣ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਦਲਜੀਤ ਸਿੰਘ ਚੀਮਾ ਹੁਸ਼ਿਆਰਪੁਰ ਅਦਾਲਤ ਵਿਚ ਪੇਸ਼ ਹੋ ਰਹੇ ਹਨ ਤੇ ਅੱਜ ਪ੍ਰਕਾਸ਼ ਸਿੰਘ ਬਾਦਲ ਪੇਸ਼ ਹੋਏ, ਜਿਸ ’ਤੇ ਉਨ੍ਹਾਂ ਨੂੰ ਜਮਾਨਤ ਮਿਲ ਗਈ ਹੈ।ਸ਼ਿਕਾਇਤਕਰਤਾ ਬਲਵੰਤ ਸਿਘ ਖੇੜਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ ਬਾਦਲਾਂ ਨੂੰ ਸਜਾ ਜਰੂਰ ਹੋਵੇਗੀ। ਉਨ੍ਹਾਂ ਹਾਲਾਂਕਿ ਅਦਾਲਤ ’ਤੇ ਭਰੋਸਾ ਪ੍ਰਗਟਾਇਆ ਪਰ ਨਾਲ ਹੀ ਕਿਹਾ ਕਿ ਜਿਸ ਤਰੀਕੇ ਨਾਲ ਅੱਜ ਅਦਾਲਤ ਸਵੇਰੇ ਹੀ ਬੈਠ ਗਈ ਤੇ ਬਾਦਲ ਆਏ ਤੇ ਨਾਲ ਹੀ ਕਾਰਵਾਈ ਮੁਕੰਮਲ ਹੋਈ ਤੇ ਉਹ ਚਲੇ ਗਏ, ਇਸ ਨਾਲ ਕੁਝ ਵੱਖਰਾ ਅਹਿਸਾਸ ਹੁੰਦਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement