ਮੰਡੀ 'ਚੋਂ ਸਬਜ਼ੀ ਲੈ ਕੇ ਵਾਪਸ ਆ ਰਹੇ ਬਜ਼ੁਰਗ ਨੂੰ ਪਿਕਅੱਪ ਨੇ ਮਾਰੀ ਟੱਕਰ, ਮੌਤ

By : GAGANDEEP

Published : Feb 24, 2023, 7:03 am IST
Updated : Feb 24, 2023, 7:21 am IST
SHARE ARTICLE
photo
photo

ਇਕ ਗੰਭੀਰ ਜ਼ਖਮੀ

 

 

ਮੋਗਾ: ਮੋਗਾ 'ਚ ਤੇਜ਼ ਰਫਤਾਰ ਪਿਕਅੱਪ ਦੀ ਟੱਕਰ 'ਚ ਇਕ ਬਜ਼ੁਰਗ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਜ਼ਖਮੀ ਹੋ ਗਿਆ। ਹਾਦਸੇ ਤੋਂ ਬਾਅਦ ਚਾਲਕ ਮੌਕੇ 'ਤੇ ਪਿਕਅੱਪ ਛੱਡ ਕੇ ਫਰਾਰ ਹੋ ਗਿਆ। ਪੁਲਿਸ ਨੇ ਬਜ਼ੁਰਗ ਦੇ ਲੜਕੇ ਦੇ ਬਿਆਨਾਂ ’ਤੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਪਿਕਅੱਪ ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

ਇਹ ਵੀ ਪੜ੍ਹੋ: ਜ਼ਿਆਦਾ ਖਾਣ ਨਾਲ ਹੁੰਦੈ ਕਿਡਨੀ ਨੂੰ ਨੁਕਸਾਨ

ਮੋਗਾ ਦੇ ਪਿੰਡ ਰਣਸਿੰਘ ਕਲਾਂ ਦੇ ਵਸਨੀਕ ਰਣਜੋਧ ਸਿੰਘ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਉਸ ਦਾ ਪਿਤਾ ਸੁਖਜੀਤ ਸਿੰਘ (65) ਵੀਰਵਾਰ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਮੋਟਰਸਾਈਕਲ-ਰੇਹੜਾ ’ਤੇ ਮੋਗਾ ਸਬਜ਼ੀ ਮੰਡੀ ’ਚ ਸਬਜ਼ੀ ਖਰੀਦਣ ਗਿਆ ਸੀ। ਸਵੇਰੇ 9 ਵਜੇ ਜਦੋਂ ਸੁਖਜੀਤ ਸਿੰਘ ਰੇਹੜੇ ’ਤੇ ਸਬਜ਼ੀਆਂ ਲੈ ਕੇ ਵਾਪਸ ਪਿੰਡ ਆ ਰਿਹਾ ਸੀ ਤਾਂ ਮੋਗਾ-ਕੋਟਕਪੂਰਾ ਮੁੱਖ ਮਾਰਗ ’ਤੇ ਇੱਕ ਤੇਜ਼ ਰਫ਼ਤਾਰ ਪਿਕਅੱਪ (ਪੀ.ਬੀ.04ਵੀ 2066) ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਪਿੰਡ ਸੰਧੂਆਂ ਵਾਲਾ ਦੇ ਮੋੜ 'ਤੇ ਵਾਪਰਿਆ।

ਇਹ ਵੀ ਪੜ੍ਹੋ: ਪੰਜਾਬ ਦੇ ਨੌਜਵਾਨਾਂ ਦੀਆਂ ਜਾਨਾਂ ਅਜਾਈਂ ਜਾ ਰਹੀਆਂ ਨੇ ਤੇ ਮਾਵਾਂ ਦੀ ਕੁਰਲਾਹਟ ਸੁਣੀ ਨਹੀਂ ਜਾ ਸਕਦੀ

ਰਣਜੋਧ ਸਿੰਘ ਅਨੁਸਾਰ ਤੇਜ਼ ਰਫ਼ਤਾਰ ਪਿਕਅੱਪ ਦੀ ਟੱਕਰ ਕਾਰਨ ਉਸ ਦੇ ਪਿਤਾ ਸੁਖਜੀਤ ਸਿੰਘ ਦਾ ਮੋਟਰਸਾਈਕਲ-ਰੇਹੜਾ ਅੱਗੇ ਜਾ ਰਹੀ ਇੱਕ ਹੋਰ ਕਾਰ ਨਾਲ ਟਕਰਾ ਗਿਆ। ਇਸ ਹਾਦਸੇ ਵਿੱਚ ਉਸ ਦੇ ਪਿਤਾ ਸੁਖਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਦੂਜੇ ਰੇਹੜੇ ’ਤੇ ਬੈਠਾ ਜਗਸੀਰ ਸਿੰਘ ਜ਼ਖ਼ਮੀ ਹੋ ਗਿਆ। ਜਗਸੀਰ ਸਿੰਘ ਮੋਗਾ ਦੇ ਪਿੰਡ ਤਾਰੇਵਾਲਾ ਦਾ ਰਹਿਣ ਵਾਲਾ ਹੈ। ਦੂਜੇ ਪਾਸੇ ਹਾਦਸੇ ਤੋਂ ਬਾਅਦ ਚਾਲਕ ਮੌਕੇ 'ਤੇ ਪਿਕਅੱਪ ਛੱਡ ਕੇ ਫਰਾਰ ਹੋ ਗਿਆ।


ਮੋਗਾ ਸਿਟੀ ਸਾਊਥ ਪੁਲਿਸ ਸਟੇਸ਼ਨ ਦੇ ਏ.ਐੱਸ.ਆਈ ਬੂਟਾ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪਿਕਅੱਪ ਅਤੇ ਮੋਟਰਸਾਈਕਲ ਰੇਹੜੀ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ। ਮ੍ਰਿਤਕ ਦੇ ਪੁੱਤਰ ਸੁਖਜੀਤ ਸਿੰਘ ਦੇ ਬਿਆਨਾਂ ’ਤੇ ਪਿਕਅੱਪ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਸੁਖਜੀਤ ਸਿੰਘ ਦੀ ਲਾਸ਼ ਮੋਗਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸ ਦੇ ਪਰਿਵਾਰ ਨੂੰ ਸੌਂਪ ਦਿੱਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement