ਪੇਪਰ ਲੀਕ ਹੋਣ ਕਰ ਕੇ PSEB ਦਾ 12ਵੀਂ ਦਾ ਅੱਜ ਦਾ ਪੇਪਰ ਮੁਲਤਵੀ 
Published : Feb 24, 2023, 1:55 pm IST
Updated : Feb 24, 2023, 1:55 pm IST
SHARE ARTICLE
Exam
Exam

ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਵੀ ਸ਼ਿਕਾਇਤ ਮਿਲੀ ਹੈ

ਮੁਹਾਲੀ - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ਼ੁੱਕਰਵਾਰ ਨੂੰ ਕਰਵਾਈ ਜਾਣ ਵਾਲੀ 12ਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ। ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇ.ਆਰ. ਮਹਿਰੋਕ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੁੱਕਰਵਾਰ 24 ਫ਼ਰਵਰੀ 2023 ਨੂੰ ਬਾਅਦ ਦੁਪਹਿਰ 2:00 ਵਜੇ ਤੋਂ ਸ਼ਾਮ 5:15 ਤੱਕ ਕਰਵਾਈ ਜਾਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੇ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਪ੍ਰਸ਼ਾਸਨਿਕ ਕਾਰਨਾਂ ਕਰਕੇ ਹਾਲ ਦੀ ਘੜੀ ਮੁਲਤਵੀ ਕਰ ਦਿੱਤੀ ਗਈ।

ਇਸ ਵਿਸ਼ੇ ਦੀ ਪ੍ਰੀਖਿਆ ਦੀ ਅਗਲੀ ਮਿਤੀ ਤੱਕ ਸਬੰਧਤ  ਵਿਦਿਆਰਥੀਆਂ ਅਤੇ ਪ੍ਰੀਖਿਆ ਅਮਲੇ ਨੂੰ ਸੂਚਿਤ ਕੀਤਾ ਜਾਵੇਗਾ। ਖ਼ਬਰ ਇਹ ਵੀ ਸਾਹਮਣੇ ਆਈ ਹੈ ਕਿ 12ਵੀਂ ਦਾ ਪੇਪਰ ਲੀਕ ਹੋ ਗਿਆ ਹੈ ਤੇ ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਵੀ ਸ਼ਿਕਾਇਤ ਮਿਲੀ ਹੈ ਤੇ ਜਿਸ ਤੋਂ ਬਾਅਦ ਅੱਜ ਦਾ ਪੇਪਰ ਮੁਲਤਵੀ ਕਰ ਦਿੱਤਾ ਗਿਆ ਹੈ। 


 

Tags: #punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement